ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਮਾਹੌਲ ਨੂੰ ਸ਼ਾਂਤਮਈ ਬਣਾਉਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਹਨ ਅਤੇ ਦਹਿਸ਼ਤ ਫੈਲਾਉਣ ਵਾਲੇ ਲੋਕਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਉਹ ਦੇਸ਼ ਦੇ ਹਾਲਾਤਾਂ ਨੂੰ ਖਰਾਬ ਨਾ ਕਰ ਸਕਣ। ਪੰਜਾਬ ਵਿੱਚ ਆਏ ਦਿਨ ਵੀ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਜਿਸ ਕਾਰਨ ਕਈ ਵਾਰ ਸਥਿਤੀ ਪੰਜਾਬ ਅੰਦਰ ਤਣਾਅਪੂਰਨ ਵੀ ਬਣ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਆਪਣੇ-ਆਪਣੇ ਜ਼ਿਲੇ ਵਿਚ ਸ਼ਾਂਤੀ ਨੂੰ ਕਾਇਮ ਰੱਖਣ ਲਈ ਸਖਤ ਕਦਮ ਚੁੱਕੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ।

ਜਿਸ ਨਾਲ ਪੰਜਾਬ ਅੰਦਰ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਪੰਜਾਬ ਵਿੱਚ ਵਾਪਰੇ ਇੱਥੇ ਕਾਂਡ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖੰਨਾ ਦੀ ਗਿੱਲ ਕਾਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਮਾਹੌਲ ਉਸ ਸਮੇਂ ਸੋਗਮਈ ਬਣ ਗਿਆ ਜਦੋਂ ਇਲਾਕੇ ਵਿਚ ਇਕ ਸਬਜ਼ੀ ਵਿਕਰੇਤਾ ਦੀ ਲਾਸ਼ ਮਿਲਣ ਕਾਰਨ ਹਾਹਾਕਾਰ ਮੱਚ ਗਈ। ਜਿਸ ਨੂੰ ਵੇਖਦੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੋਏ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਉਥੇ ਹੀ ਪਰਿਵਾਰਕ ਮੈਂਬਰਾਂ ਤੋਂ ਵੀ ਇਸ ਪ੍ਰਤੀ ਜਾਣਕਾਰੀ ਲਈ ਜਾ ਰਹੀ ਹੈ। ਉੱਥੇ ਹੀ ਬੇਰਹਿਮੀ ਨਾਲ ਕੀਤੇ ਗਏ ਇਸ ਕਤਲ ਬਾਰੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮ੍ਰਿਤਕ ਮਿਥਲੇਸ਼ ਰਾਏ ਪੂਰੀ ਰਾਤ ਆਪਣੇ ਘਰ ਨਹੀਂ ਆਇਆ ਸੀ। ਕਿਉਂਕਿ ਉਹ ਰਾਤ ਸਮੇਂ ਆਪਣੇ ਘਰ ਤੋਂ ਇਹ ਕਹਿ ਕੇ ਬਾਹਰ ਨਿਕਲ਼ ਗਿਆ ਸੀ ਕਿ ਉਹ ਕਿਸੇ ਤੋਂ ਪੈਸੇ ਲੈਣ ਜਾ ਰਿਹਾ ਹੈ।

ਜਿਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਇਆ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਵਿਅਕਤੀ ਵੱਲੋਂ ਹੀ ਉਸ ਦਾ ਕਤਲ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਮ੍ਰਿਤਕ ਦੇ ਬੱਚੇ ਆਪਣੇ ਦਾਦੇ ਦੇ ਘਰ ਸਵੇਰ ਸਮੇਂ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਵੱਲੋਂ ਆਪਣੇ ਪਿਤਾ ਜੀ ਦੀ ਲਾਸ਼ ਨੂੰ ਵੇਖਿਆ ਗਿਆ। ਉੱਥੇ ਹੀ ਪੁਲਿਸ ਵੱਲੋਂ ਬਣਦੀ ਹੋਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਕਾਤਲਾਂ ਨੂੰ ਵੀ ਫੜੇ ਜਾਣ ਦਾ ਭਰੋਸਾ ਦੁਆਇਆ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਇਹ ਕਾਂਡ – ਪ੍ਰੀਵਾਰ ਦਾ ਰੋ ਰੋ ਹੋਇਆ ਬੁਰਾ ਹਾਲ
ByadminAugust 17, 2021Comments Off on ਪੰਜਾਬ ਚ ਇਥੇ ਵਾਪਰਿਆ ਇਹ ਕਾਂਡ – ਪ੍ਰੀਵਾਰ ਦਾ ਰੋ ਰੋ ਹੋਇਆ ਬੁਰਾ ਹਾਲ
Previous Postਕਰਲੋ ਘਿਓ ਨੂੰ ਭਾਂਡਾ – ਹੁਣ ਅਚਾਨਕ ਬਾਇਡਨ ਵਲੋਂ ਅਫਗਾਨਿਸਤਾਨ ਲਈ ਆਈ ਇਹ ਵੱਡੀ ਖਬਰ
Next Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਇਹਨਾਂ ਲੋਕਾਂ ਚ ਛਾਈ ਖੁਸ਼ੀ