BREAKING NEWS
Search

ਹੁਣੇ ਹੁਣੇ ਅਫਗਾਨਿਸਤਾਨ ਚ ਏਅਰਪੋਰਟ ਤੋਂ ਆਈ ਇਹ ਵੱਡੀ ਮਾੜੀ ਖਬਰ ਤਾਲੀਬਾਨ ਨੇ ਕਰਤੀ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ 

ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਤੇ ਕਬਜ਼ਾ ਕੀਤੇ ਜਾਣ ਤੋਂ ਬਾਅਦ ਜਿੱਥੇ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅਫਗਾਨਿਸਤਾਨ ਦੇ ਵੀ ਬਹੁਤ ਸਾਰੇ ਨਾਗਰਿਕ ਡਰ ਦੇ ਕਾਰਣ ਆਪਣੇ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਜਿੱਥੇ ਉਹ ਸੁਰੱਖਿਅਤ ਰਹਿ ਸਕਣ। ਐਤਵਾਰ ਨੂੰ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਉਪਰ ਵੀ ਤਾਲਿਬਾਨ ਵੱਲੋਂ ਕਬਜ਼ਾ ਕੀਤੇ ਜਾਣ ਸਮੇਂ ਦੇਸ਼ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਵੀ ਦੇਸ਼ ਛੱਡ ਕੇ ਤਜਾਕਿਸਤਾਨ ਚਲੇ ਗਏ ਸਨ।

ਜਿੱਥੇ ਉਨ੍ਹਾਂ ਦੇ ਜਹਾਜ਼ ਨੂੰ ਉਤਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਹੁਣ ਖਬਰ ਸਾਹਮਣੇ ਆਈ ਸੀ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਹਨ। ਤਾਲਿਬਾਨ ਦੇ ਕਬਜ਼ੇ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਡਰ ਦੇ ਕਾਰਨ ਹੀ ਅਫ਼ਗ਼ਾਨਿਸਤਾਨ ਨੂੰ ਛੱਡਿਆ ਜਾ ਰਿਹਾ ਹੈ। ਹੁਣ ਅਫਗਾਨਿਸਤਾਨ ਦੇ ਏਅਰਪੋਰਟ ਤੋਂ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਤਾਲਿਬਾਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਅਫ਼ਗ਼ਾਨਿਸਤਾਨ ਤੇ ਕਾਬਲ ਹਵਾਈ ਅੱਡੇ ਉੱਪਰ ਜਿੱਥੇ ਅਮਰੀਕੀ ਫੌਜ ਵੱਲੋਂ ਲੋਕਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ।

ਜਿੱਥੇ ਲੋਕਾਂ ਵੱਲੋਂ ਦੇਸ਼ ਨੂੰ ਛੱਡ ਕੇ ਜਾਣ ਲਈ ਹਫੜਾ-ਦਫੜੀ ਮਚੀ ਹੋਈ ਹੈ। ਉੱਥੇ ਹੀ ਤਾਲਿਬਾਨ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ ਤਾਂ ਜੋ ਹਵਾਈ ਅੱਡੇ ਤੇ ਇਕੱਠੀ ਹੋਈ ਭੀੜ ਨੂੰ ਖਿੰਡਾਇਆ ਜਾ ਸਕੇ। ਇਸ ਤੋਂ ਪਹਿਲਾਂ 19 ਅਗਸਤ ਨੂੰ ਵੀ ਅਫਗਾਨਸਤਾਨ ਦੇ ਸੁਤੰਤਰਤਾ ਦਿਵਸ ਮਨਾਏ ਜਾਣ ਦੇ ਮੌਕੇ ਤੇ ਤਾਲਿਬਾਨ ਵੱਲੋਂ ਫਾਇਰਿੰਗ ਕੀਤੀ ਗਈ ਸੀ। ਉਸ ਦਿਨ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਰਾਸ਼ਟਰੀ ਝੰਡਾ ਵੀ ਲਹਿਰਾਇਆ ਗਿਆ ਸੀ। ਉਥੇ ਹੀ ਫਾਇਰਿੰਗ ਕਾਰਨ ਦੋ ਲੋਕਾਂ ਦੀ ਮੌਤ ਵੀ ਹੋ ਗਈ ਸੀ।

ਕਿਉਂਕਿ ਤਾਲਿਬਾਨ ਵੱਲੋਂ ਮੁੜ 20 ਸਾਲਾਂ ਬਾਅਦ ਅਫਗਾਨਿਸਤਾਨ ਵਿੱਚ ਆਪਣੀ ਸੱਤਾ ਕਾਇਮ ਕੀਤੀ ਗਈ ਹੈ। ਅਫ਼ਗ਼ਾਨਿਸਤਾਨ ਵਿਚ ਤਾਲੀਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਲੋਕਾਂ ਦੀ ਭੀੜ ਹਵਾਈ ਅੱਡੇ ਉਪਰ ਕਾਫੀ ਵਧ ਗਈ ਹੈ ਜੋ ਡਰ ਦੇ ਕਾਰਨ ਦੇਸ਼ ਛੱਡ ਕੇ ਜਾਣ ਲਈ ਮਜਬੂਰ ਹਨ। ਅੱਜ ਸ਼ਾਮੀ ਹੋਈ ਇਸ ਗੋਲਾਬਾਰੀ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵੀ ਵਾਇਰਲ ਹੋ ਰਹੀਆਂ ਹਨ। ਜਿੱਥੇ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।



error: Content is protected !!