BREAKING NEWS
Search

ਹੁਣੇ ਹੁਣੇ ਪੰਜਾਬ ਚ ਇਥੇ ਮੀਂਹ ਨੇ ਮਚਾਈ ਤਬਾਹੀ, ਵਾਪਰਿਆ ਇਹ ਭਾਣਾ – ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਜਿੱਥੇ ਲੋਕਾਂ ਨੂੰ ਮੌਸਮ ਦੀ ਤਬਦੀਲੀ ਦਾ ਇੰਤਜ਼ਾਰ ਹੋ ਰਿਹਾ ਸੀ। ਕਿਉਂਕਿ ਮੁੜ ਤੋਂ ਗਰਮੀ ਦੇ ਵਧਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਈ ਸੀ। ਕਿਉਂਕਿ ਇਸ ਗਰਮੀ ਦੇ ਵਧਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਥੇ ਹੀ ਮੌਸਮ ਦੇ ਬਦਲਾਅ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਹ ਮੌਸਮ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜਿਸ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ ਅਤੇ ਫ਼ਸਲਾਂ ਲਈ ਵੀ ਇਹ ਹੋਣ ਵਾਲੀ ਬਰਸਾਤ ਲਾਭਦਾਇਕ ਹੈ। ਉਥੇ ਹੀ ਪਹਾੜੀ ਖੇਤਰਾਂ ਵਿਚ ਇਸ ਬਰਸਾਤ ਕਾਰਨ ਚੱਟਾਨਾਂ ਦੇ ਖਿਸਕਣ ਨਾਲ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।

ਹਿਮਾਚਲ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਹੁਣ ਪੰਜਾਬ ਚ ਇਥੇ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਜਿੱਥੇ ਕੱਲ ਰਾਤ ਤੋ ਵੀ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉੱਥੇ ਹੀ ਵਧੇਰੇ ਬਰਸਾਤ ਹੋਣ, ਅਸਮਾਨੀ ਬਿਜਲੀ ਅਤੇ ਹਨੇਰੀ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ।

ਹੁਣ ਬਠਿੰਡਾ ਵਿਚ ਇਕ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਘਰ ਦੀ ਖਸਤਾ ਹਾਲਤ ਹੋਣ ਕਾਰਨ ਘਰ ਦੀ ਛੱਤ ਡਿੱਗੀ। ਇਸ ਹਾਦਸੇ ਵਿੱਚ ਪਰਿਵਾਰਕ ਮੈਂਬਰ ਇਸ ਘਟਨਾ ਦਾ ਸ਼ਿਕਾਰ ਹੋਏ ਹਨ। ਛੱਤ ਤੇ ਡਿਗਦੇ ਸਾਰ ਹੀ ਛੱਤ ਦੇ ਮਲਬੇ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋਇਆ ਹੈ।

ਜਿਸ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜੋ ਜੇਰੇ ਇਲਾਜ ਹੈ। ਉਥੇ ਹੀ ਮੀਂਹ ਕਾਰਨ ਵਾਪਰੇ ਇਸ ਹਾਦਸੇ ਨਾਲ ਪਰਿਵਾਰ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਈ ਅਜਿਹੇ ਹਾਦਸੇ ਵਾਪਰ ਚੁੱਕੇ ਹਨ ਜਿੱਥੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਕਈ ਲੋਕਾਂ ਦੀ ਜਾਨ ਜਾ ਚੁਕੀ ਹੈ।



error: Content is protected !!