BREAKING NEWS
Search

ਹੁਣ ਇਥੇ ਫਟੇ ਬਦਲ ਮਚੀ ਭਾਰੀ ਤਬਾਹੀ ਹੋਇਆ ਭਾਰੀ ਨੁਕਸਾਨ – ਲੋਕਾਂ ਚ ਪਿਆ ਸਹਿਮ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਵੀ ਵਾਪਰਨ ਵਾਲੀਆਂ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੇ ਕਾਰਨ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ ਉਥੇ ਹੀ ਬਰਸਾਤ ਦੇ ਕਾਰਨ ਵਾਪਰਨ ਵਾਲੇ ਹਾਦਸੇ ਲੋਕਾਂ ਦੀ ਜ਼ਿੰਦਗੀ ਤਬਾਹ ਕਰ ਰਹੇ ਹਨ। ਜਿੱਥੇ ਪਿਛਲੇ ਦਿਨੀਂ ਹਿਮਾਚਲ ਵਿੱਚ ਹੋਈ ਭਾਰੀ ਬਰਸਾਤ ਕਾਰਨ ਪਹਾੜਾਂ ਦੀਆਂ ਬਹੁਤ ਸਾਰੀਆਂ ਘਟਨਾਵਾਂ ਹੁਣ ਤੱਕ ਸਾਹਮਣੇ ਆ ਚੁੱਕੀਆਂ ਹਨ। ਜਿਸ ਕਾਰਨ ਸੜਕੀ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ ਅਤੇ ਬਹੁਤ ਸਾਰੇ ਯਾਤਰੀ ਇਹਨਾਂ ਹਾਦਸਿਆਂ ਵਿਚ ਮਾਰੇ ਗਏ ਹਨ।

ਹੁਣ ਇੱਕ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਹੈ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਧਾਨੀ ਦੇਹਰਾਦੂਨ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਲੋਕਾਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪਿਆ ਜਦੋਂ ਮੰਗਲਵਾਰ ਰਾਤ ਨੂੰ ਬੱਦਲ ਫਟਣ ਕਾਰਨ ਤਬਾਹੀ ਵਾਲਾ ਮੰਜ਼ਰ ਪੈਦਾ ਹੋ ਗਿਆ। ਸੰਤਰਾ ਦੇਵੀ ਖੇਤਰ ਵਿੱਚ ਅਚਾਨਕ ਬੱਦਲ ਫਟਣ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਜਦੋਂ ਅਚਾਨਕ ਹੀ ਰਾਤ ਦੇ ਸਮੇਂ ਬੱਦਲ ਫਟਣ ਕਾਰਨ ਚਿੱਕੜ ਅਤੇ ਪਾਣੀ ਨਾਲ ਲੋਕਾਂ ਦੇ ਘਰ ਭਰ ਗਏ ਸਨ।

ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਉਥੇ ਹੀ ਬੁੱਧਵਾਰ ਦੀ ਸਵੇਰ ਨੂੰ ਹੋਣ ਵਾਲੀ ਬਰਸਾਤ ਅਤੇ ਬੱਦਲਵਾਈ ਕਾਰਨ ਵੀ ਲੋਕਾਂ ਵਿਚ ਡਰ ਕਾਇਮ ਰਿਹਾ ਹੈ। ਬੱਦਲ ਫਟਣ ਕਾਰਨ ਚਿੱਕੜ ਅਤੇ ਪਾਣੀ ਦੇ ਮਲਬੇ ਨੂੰ ਲੈ ਕੇ ਪਿੰਡ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੂਰੇ ਖੇਤਰ ਵਿੱਚ ਮਲਬਾ ਅਤੇ ਚਿੱਕੜ ਫੈਲ ਗਿਆ ਹੈ ਜਿਸ ਦੀ ਸੂਚਨਾ ਅਧਿਕਾਰੀਆਂ ਨੂੰ ਦਿੱਤੀ ਗਈ ਹੈ ਅਤੇ ਉਹ ਪ੍ਰਭਾਵਿਤ ਹੋਏ ਖੇਤਰ ਦਾ ਜਾਇਜ਼ਾ ਲੈ ਰਹੇ ਹਨ। ਉਥੇ ਹੀ ਸ਼ਹਿਰ ਵਿੱਚ ਲਗਾਤਾਰ ਪੈਣ ਵਾਲੇ ਮੀਂਹ ਕਾਰਨ ਨਦੀਆਂ ਵਿੱਚ ਪਾਣੀ ਦਾ ਪੱਧਰ ਵੀ ਕਾਫੀ ਵੱਧ ਗਿਆ ਹੈ ਜਿਸ ਨਾਲ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ। ਦਰਿਆਵਾਂ ਅਤੇ ਨਦੀਆਂ ਦੇ ਕੰਢਿਆਂ ਤੇ ਵਸਣ ਵਾਲੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਘਰ ਪਾਣੀ ਵਿੱਚ ਡੁੱਬ ਗਏ ਹਨ।



error: Content is protected !!