BREAKING NEWS
Search

ਹੁਣੇ ਹੁਣੇ ਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝਟੱਕਾ- ਹੋਈ ਚੋਟੀ ਦੇ ਇਸ ਸਿਤਾਰੇ ਦੀ ਐਕਸੀਡੈਂਟ ਚ ਮੌਤ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਮਾਹੌਲ ਨੂੰ ਹੋਰ ਗਮਗੀਨ ਕਰ ਦਿੰਦੀ ਹੈ। ਆਏ ਦਿਨ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਜਾ ਰਹੀਆਂ ਹਨ। ਜਿਸ ਨਾਲ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਉੱਥੇ ਹੀ ਵੱਖ-ਵੱਖ ਖੇਤਰਾਂ ਨੂੰ ਉਨ੍ਹਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਜਿਹੀਆਂ ਸਖਸੀਅਤਾਂ ਦੇ ਜਾਣ ਨਾਲ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ।

ਹੁਣ ਪੰਜਾਬੀ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿੱਥੇ ਇਸ ਚੋਟੀ ਦੇ ਸਿਤਾਰੇ ਦੀ ਐਕਸੀਡੈਂਟ ਵਿੱਚ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਹੀ ਪ੍ਰਸਿਧ ਗੀਤਾਂ ਦੇ ਰਚੇਤਾ ਗੀਤਕਾਰ ਸ਼ਹਿਬਾਜ਼ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨਾਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਪਿੰਡ ਧੂਰਕੋਟ ਜ਼ਿਲ੍ਹਾ ਬਰਨਾਲਾ ਤੋਂ ਦਵਾਈ ਲੈਣ ਵਾਸਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਮੋਗੇ ਨੂੰ ਜਾ ਰਹੇ ਸਨ।

ਜਦੋਂ ਉਹ ਪੱਖੋਂ ਕੈਂਚੀਆਂ ਨੇੜੇ ਪਹੁੰਚੇ ਤਾਂ, ਇਕ ਤੇਜ਼ ਰਫਤਾਰ ਨਿੱਜੀ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਤੱਕ ਬਹੁਤ ਸਾਰੇ ਪ੍ਰਸਿੱਧ ਗਾਇਕਾਂ ਵੱਲੋਂ ਉਹਨਾਂ ਦੇ ਗੀਤ ਗਾਏ ਗਏ ਹਨ। ਜਿੱਥੇ ਉਨ੍ਹਾਂ ਦੇ ਭਰਾ ਵੀ ਇਕ ਵਧੀਆ ਗੀਤਕਾਰ ਸਨ ਉਥੇ ਹੀ ਗੁਰਨਾਮ ਸਿੰਘ ਗਾਮਾ ਦੀ ਪਿਛਲੇ ਸਾਲ ਮੌਤ ਹੋ ਗਈ ਸੀ।

ਉੱਥੇ ਹੀ ਪਰਵਾਰਕ ਸਹਾਰੇ ਦੇ ਜਾਣ ਨਾਲ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਹ ਆਪਣੇ ਪਰਿਵਾਰ ਵਿੱਚ ਆਪਣੇ ਬਜ਼ੁਰਗ ਮਾਂ ਬਾਪ,ਪਤਨੀ ,ਇਕ ਪੁੱਤਰ ਅਤੇ ਧੀ ਨੂੰ ਛੱਡ ਗਏ ਹਨ। ਸੰਗੀਤ ਜਗਤ ਦੀਆਂ ਮਹਾਨ ਸਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਨਾਮਵਰ ਗਾਇਕਾਂ ਨੇ ਉਨ੍ਹਾਂ ਦੇ ਗੀਤ ਗਾਏ ਹਨ ਜਿਨ੍ਹਾਂ ਵਿੱਚ ਇੰਦਰਜੀਤ ਨਿੱਕੂ, ਹਰਭਜਨ ਸ਼ੇਰਾ, ਫਿਰੋਜ ਖਾਨ, ਨਛੱਤਰ ਗਿੱਲ, ਜੁਗਨੀ ਆਦਿ ਸ਼ਾਮਲ ਹਨ।



error: Content is protected !!