BREAKING NEWS
Search

ਪੰਜਾਬ ਚ ਇਥੇ ਵਾਪਰਿਆ ਕਹਿਰ – ਨੌਜਵਾਨ ਮੁੰਡੇ ਨੇ ਖੁਦ ਚੁਣੀ ਇਸ ਤਰਾਂ ਆਪ ਮੌਤ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਨਾਲ ਬਹੁਤ ਸਾਰੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਕਈ ਕਾਰੋਬਾਰ ਠੱਪ ਹੋਣ ਕਾਰਨ ਕਈ ਲੋਕ ਬੇਰੋਜ਼ਗਾਰ ਹੋ ਗਏ ਹਨ। ਜਿਸ ਨਾਲ ਕਈ ਲੋਕਾਂ ਦੇ ਕੰਮ ਬੰਦ ਹੋ ਗਏ, ਜਿਸ ਨਾਲ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਕਈ ਮੁਸ਼ਕਲਾਂ ਦਰਪੇਸ਼ ਆਈਆਂ ਉਥੇ ਹੀ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਗਏ।

ਇਸ ਤੋਂ ਇਲਾਵਾ ਵੀ ਬਹੁਤ ਸਾਰੇ ਲੋਕਾਂ ਵੱਲੋਂ ਆਏ ਦਿਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਅਜਿਹਾ ਕਹਿਰ ਵਾਪਰਿਆ ਹੈ ਜਿਥੇ ਨੌਜਵਾਨ ਮੁੰਡੇ ਵੱਲੋਂ ਖੁਦ ਮੌਤ ਨੂੰ ਗਲੇ ਲਗਾ ਲਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੋਟ ਫਤੂਹੀ ਤੋਂ ਸਾਹਮਣੇ ਆਈ ਹੈ, ਜਿੱਥੇ ਇਕ 19 ਸਾਲਾ ਦੇ ਲੜਕੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਬਿਕਰਮ ਸਿੰਘ ਕੋਟ ਫਤੂਹੀ ਦੇ ਅੱਡੇ ਉਪਰ ਇਕ ਪੀਜ਼ੇ ਦੀ ਦੁਕਾਨ ਚਲਾਉਣ ਦਾ ਕੰਮ ਕਰਦਾ ਸੀ। ਜਿੱਥੇ ਉਹ ਇੱਕ ਸਾਲ ਤੋਂ ਇਹ ਕੰਮ ਕਰ ਰਿਹਾ ਸੀ ਉੱਥੇ ਹੀ ਅੱਡੇ ਵਿੱਚ ਹੀ ਦੁਕਾਨ ਦੇ ਮਾਲਕ ਵੱਲੋਂ ਇੱਕ ਕਮਰਾ ਕਿਰਾਏ ਤੇ ਲੈ ਕੇ ਦਿੱਤਾ ਗਿਆ ਸੀ ਜਿਥੇ ਉਹ ਰਹਿ ਸਕਦਾ ਸੀ। ਇਸ ਰਹਿਣ ਵਾਲੇ ਕਮਰੇ ਵਿੱਚ ਹੀ ਇਸ ਨੌਜਵਾਨ ਵੱਲੋਂ ਫਾਹਾ ਲਗਾ ਲਿਆ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਦੁਕਾਨ ਮਾਲਕ ਵੱਲੋਂ ਉਸਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਕਮਰਾ ਅੰਦਰੋਂ ਬੰਦ ਸੀ।

ਜਿਸ ਤੋਂ ਬਾਅਦ ਇਸ ਦੀ ਸੂਚਨਾ ਮ੍ਰਿਤਕ ਨੌਜਵਾਨ ਦੇ ਪਿਤਾ ਨੂੰ ਦੁਕਾਨ ਦੇ ਮਾਲਕ ਸੁਖਰਾਜ ਸਿੰਘ ਵੱਲੋਂ ਫੋਨ ਕਰਕੇ ਦਿੱਤੀ ਗਈ। ਜਦੋਂ ਉਹ ਵੀ ਮੌਕੇ ਉੱਪਰ ਪਹੁੰਚੇ ਤਾਂ ਜਾ ਕੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਵੇਖਿਆ ਕਿ ਇਕ ਨੌਜਵਾਨ ਵੱਲੋਂ ਫਾਹਾ ਲਿਆ ਗਿਆ ਸੀ। ਇਸ ਘਟਨਾ ਦੀ ਸੂਚਨਾ ਉਹਨਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!