BREAKING NEWS
Search

ਹੁਣੇ ਹੁਣੇ ਪੰਜਾਬ ਵਾਸੀਆਂ ਲਈ ਆਈ ਮਾੜੀ ਖਬਰ 9 ਤਰੀਕ ਤਕ ਲਈ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਅੰਦਰ ਜਿੱਥੇ ਕੈਪਟਨ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕਈ ਐਲਾਨ ਕੀਤੇ ਜਾ ਰਹੇ ਹਨ,ਜਿਸ ਨਾਲ ਲੋਕਾਂ ਨੂੰ ਖੁਸ਼ ਕੀਤਾ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਆਪਣੇ ਕੀਤੇ ਗਏ ਵਾਅਦਿਆਂ ਦੇ ਅਨੁਸਾਰ ਬਹੁਤ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਹਨਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਸਰਕਾਰ ਵੱਲੋਂ ਇਨ੍ਹਾਂ ਸਰਕਾਰੀ ਬਸ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਹਨ ਜਿਸ ਕਾਰਨ ਇਨ੍ਹਾਂ ਕਾਮਿਆਂ ਵੱਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। ਹੁਣ ਪੰਜਾਬ ਵਾਸੀਆਂ ਲਈ 9 ਸਤੰਬਰ ਵਾਸਤੇ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ ਪੰਜਾਬ ਦੇ ਰੋਡਵੇਜ, ਪੀ ਆਰ ਟੀ ਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। ਉਥੇ ਹੀ ਅਧਿਕਾਰੀਆਂ ਨਾਲ ਹੋਈ ਅੱਜ ਮੀਟਿੰਗ ਬੇਸਿੱਟਾ ਰਹੀ ਹੈ।

ਜਿਸ ਤੋਂ ਬਾਅਦ ਹੁਣ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ 9 ਸਤੰਬਰ ਨੂੰ ਪੰਜਾਬ ਵਿੱਚ ਸਾਰੇ ਬੱਸ ਅੱਡੇ ਬੰਦ ਰੱਖੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ 10 ਸਤੰਬਰ ਨੂੰ ਸਵੇਰੇ 9 ਵਜੇ ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਫਾਰਮ ਹਾਊਸ ਸਥਿਤ ਰਿਹਾਇਸ਼ ਵਿਖੇ ਘਿਰਾਉ ਕੀਤਾ ਜਾਵੇਗਾ। ਉਥੇ ਹੀ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਆਖਿਆ ਹੈ ਕਿ ਅਗਲੀ ਕਾਰਵਾਈ ਸਬੰਧੀ ਪ੍ਰੋਗਰਾਮ ਉਲੀਕਿਆ ਜਾਵੇਗਾ, ਉਨ੍ਹਾਂ ਕਿਹਾ ਕਿ ਜਦੋਂ ਤਕ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮਨਾਈਆਂ ਜਾਂਦੀਆਂ ਉਨਾ ਦੀ ਹੜਤਾਲ ਖ਼ਤਮ ਨਹੀਂ ਹੋਵੇਗੀ।

ਕਿਉਂਕਿ ਪੰਜਾਬ ਵਿੱਚ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਵਾਸਤੇ 6 ਸਤੰਬਰ ਤੋਂ ਹੜਤਾਲ ਜਾਰੀ ਕੀਤੀ ਗਈ ਹੈ। ਜਿੱਥੇ ਹੁਣ ਪੰਜਾਬ ਵਿੱਚ 9 ਸਤੰਬਰ ਨੂੰ ਸਾਰੇ ਬੱਸ ਅੱਡੇ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਉਸ ਦਿਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।



error: Content is protected !!