ਆਈ ਤਾਜ਼ਾ ਵੱਡੀ ਖਬਰ

ਭਾਰਤ ਵਿੱਚ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਭਾਰਤ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਿਤ ਕੀਤਾ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਲਈ ਬਹੁਤ ਸਾਰੀਆ ਯੋਜਨਾਵਾਂ ਵੀ ਉਲੀਕੀਆਂ ਜਾਂਦੀਆਂ ਹਨ। ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਗਈਆਂ ਯੋਜਨਾਵਾਂ ਵਿਚ ਕਈ ਬਦਲਾਵ ਕੀਤੇ ਜਾਂਦੇ ਹਨ, ਜਿਸ ਨਾਲ ਦੇਸ਼ ਦੇ ਵਿਕਾਸ ਵਿੱਚ ਵਾਧਾ ਕੀਤਾ ਜਾ ਸਕੇ। ਲੋਕਾਂ ਦੀ ਆਮਦਨ ਵਿਚੋਂ ਜਿਥੇ ਕੁੱਝ ਹਿੱਸਾ ਸਰਕਾਰ ਨੂੰ ਟੈਕਸ ਦੇ ਰੂਪ ਵਿੱਚ ਅਦਾ ਕੀਤਾ ਜਾਂਦਾ ਹੈ। ਉੱਥੇ ਹੀ ਇਸ ਪੈਸੇ ਨਾਲ ਲੋਕਾਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਦੇਸ਼ ਦਾ ਵਿਕਾਸ ਹੋ ਸਕੇ।

ਜਨਤਾ ਦਾ ਟੈਕਸ ਦੇ ਰੂਪ ਵਿੱਚ ਵਸੂਲ ਕੀਤਾ ਗਿਆ ਪੈਸਾ ਦੇਸ਼ ਵਿਚ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਹੁਣ ਇੰਡੀਆ ਵਿਚ 31 ਦਸੰਬਰ ਤੱਕ ਲਈ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਕਰੋਨਾ ਦੇ ਚਲਦੇ ਹੋਏ ਜਿੱਥੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰ ਰਹੇ ਸਨ, ਉਥੇ ਹੀ ਲੋਕਾਂ ਲਈ ਟੈਕਸ ਅਦਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਯੋਜਨਾਵਾਂ ਵਿੱਚ ਵਾਧਾ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਨਕਮ ਟੈਕਸ ਅਦਾ ਕਰਨ ਦੀ ਜਿਥੇ ਆਖਰੀ ਤਰੀਕ ਸਰਕਾਰ ਵੱਲੋਂ 31 ਅਗਸਤ ਤੱਕ ਜਾਰੀ ਕੀਤੀ ਗਈ ਸੀ। ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਇਨਕਮ ਟੈਕਸ ਰਿਟਰਨ ਦਾਇਰ ਕਰਨ ਲਈ ਤਾਰੀਕ ਵਧਾਈ ਗਈ ਹੈ। ਜਿਸ ਨਾਲ ਇਨਕਮ ਟੈਕਸ ਰਿਟਰਨ ਭਰਨ ਵਾਲਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਵਧਾਈ ਗਈ ਤਰੀਕ ਦੇ ਅਨੁਸਾਰ ਹੁਣ ਇਨਕਮ ਟੈਕਸ ਵਿਭਾਗ ਨੇ 2021-22 ਲਈ ਰਿਟਰਨ ਭਰਨ ਵਾਸਤੇ ਤਾਰੀਕ ਵਿੱਚ ਵਾਧਾ ਕਰਕੇ 31 ਦਸੰਬਰ ਤੱਕ ਕਰ ਦਿੱਤੀ ਗਈ ਹੈ।

ਜੋ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਇਹ ਤਾਰੀਕ 31 ਅਗਸਤ ਤੱਕ ਲਾਗੂ ਕੀਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਹੁਣ ਲੋਕਾਂ ਦੀ ਆਰਥਿਕ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਇਸ ਵਿੱਚ ਚਾਰ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਮੇਂ ਦੇ ਵਿੱਚ ਅਸਾਨੀ ਨਾਲ ਲੋਕ ਆਪਣੀਆਂ ਰਿਟਰਨਾਂ ਭਰ ਸਕਣਗੇ।


ਤਾਜਾ ਜਾਣਕਾਰੀ
ਹੁਣੇ ਹੁਣੇ ਇੰਡੀਆ ਚ 31 ਦਸੰਬਰ ਤੱਕ ਲਈ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
ByadminSeptember 10, 2021Comments Off on ਹੁਣੇ ਹੁਣੇ ਇੰਡੀਆ ਚ 31 ਦਸੰਬਰ ਤੱਕ ਲਈ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ ,ਛਾਇਆ ਸੋਗ
Next Postਬੋਲੀਵੁਡ ਚ ਫਿਰ ਪਿਆ ਸੋਗ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ