ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣ ਸਿੱਧੂ ਮੈਡਮ ਨੇ ਵੀ ਕਿਹਾ, ‘ਕੌਣ ਕੈਪਟਨ, ਅਸੀਂ ਸਿਰਫ਼ ਰਾਹੁਲ ਗਾਂਧੀ ਦੇ ਸਿਪਾਹੀ ਹਾਂ
ਹੁਣ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਕਹਿ ਦਿੱਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਉਹ ਸਿਰਫ਼ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸਿਪਾਹੀ ਹਨ।
ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜੋ ਕਿ 21 ਨਵੰਬਰ ਦੀ ਹੈ ਤੇ ਜਿਸ ਵਿੱਚ ਉਹ ਇਹ ਸਭ ਬੋਲਦੇ ਨਜ਼ਰ ਆ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਬਿਆਨ ਸਾਹਮਣੇ ਆਇਆ ਸੀ।
ਸਿੱਧੂ ਆਖ ਰਹੇ ਸਨ ਕਿ ਉਨ੍ਹਾਂ ਦਾ ਕੈਪਟਨ, ਕੈਪਟਨ ਅਮਰਿੰਦਰ ਸਿੰਘ ਨਹੀਂ ਸਗੋਂ ਰਾਹੁਲ ਗਾਂਧੀ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਫੌਜ ਦੇ ਕੈਪਟਨ ਹਨ।
ਆਹ ਖਬਰ ਵੀ ਪੜੋ ਹੁਣੇ ਹੁਣੇ ਆਈ ਹੈ
ਨਵਜੋਤ ਸਿੱਘ ਸਿੱਧੂ ਦੇ ਬੇਬਾਕ ਬੋਲ ਸਿੱਧੂ ਲਈ ਮੁਸੀਬਤਾਂ ਖੜੀਆਂ ਕਰਦੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਮੰਨਣ ਤੋਂ ਇਨਕਾਰ ਕਰਨ ਵਾਲੇ ਸਿੱਧੂ ਖਿਲਾਫ ਹੁਣ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
ਖਬਰ ਹੈ ਕੀ 10 ਕੈਬਨਿਟ ਮੰਤਰੀ ਨਵਜੋਤ ਸਿੱਘ ਸਿੱਧੂ ਦੇ ਖਿਲਾਫ ਨੇ ਅਤੇ 3 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਦੀ ਬੈਠਕ ਚ ਸਾਥੀ ਮੰਤਰੀ ਸਿੱਧੂ ਖਿਲਾਫ ਅਵਾਜ਼ ਬੁਲੰਦ ਕਰ ਸਕਦੇ। 10 ਮੰਤਰੀਆਂ ਦੇ ਸਿੱਧੂ ਖਿਲਾਫ ਹੋਣ ਦੀ ਚਰਚਾਵਾਂ ਨੇ ਪਰ ਦੂਜੇ ਪਾਸੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਾਂ ਸਿੱਧੂ ਤੋਂ ਅਸਤੀਫੇ ਦੀ ਹੀ ਮੰਗ ਕਰ ਦਿੱਤੀ।
ਬਾਜਵਾ ਖੁੱਲ੍ਹ ਕੇ ਸਿੱਧੂ ਖਿਲਾਫ ਬੋਲੇ ਅਤੇ ਕਿਹਾ ਕੀ ਸਿੱਧੂ ਨੂੰ ਆਪਣੇ ਸ਼ਬਦਾਂ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ ਅਤੇ ਜੇਕਰ ਸਿੱਧੂ ਕੈਪਟਨ ਨੂੰ ਆਪਣਾ ਕਪਤਾਨ ਨਹੀਂ ਮੰਨਦੇ ਤਾਂ ਉਹਨਾਂ ਨੂੰ ਕੈਬਨਿਟ ਦਾ ਉਹਦਾ ਛੱਡ ਦੇਣਾ ਚਾਹੀਦਾ ਹੈ।