BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੀ ਕੰਬੀ ਰੂਹ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸੜਕੀ ਹਾਦਸੇ ਲਗਾਤਾਰ ਵਧ ਰਹੇ ਹਨ । ਜਿਸ ਤਰ੍ਹਾਂ ਇਹ ਹਾਦਸੇ ਵਧ ਰਹੇ ਹਨ ਉੱਥੇ ਚਲਦੇ ਲੋਕ ਸੜਕੀ ਹਾਦਸਿਆਂ ਦੌਰਾਨ ਆਪਣੀਆਂ ਜਾਨਾਂ ਗੁਆ ਰਹੇ ਹਨ । ਸੜਕੀ ਹਾਦਸੇ ਵਾਪਰਨ ਦੇ ਕਈ ਕਾਰਨ ਹਨ ਜਿਵੇਂ ਅਣਗਹਿਲੀ ਜਾਂ ਲਾਪ੍ਰਵਾਹੀ , ਸੜਕਾਂ ਦਾ ਠੀਕ ਨਾ ਹੋਣਾ, ਇਸ ਤੋਂ ਇਲਾਵਾ ਵੀ ਹੋਰ ਬਹੁਤ ਕਾਰਨ ਅਜਿਹੇ ਹਨ ਜਿਸ ਕਾਰਨ ਸੜਕੀ ਹਾਦਸੇ ਵਾਪਰਦੇ ਹਨ । ਕਈ ਵਾਰ ਇਹ ਹਾਦਸੇ ਇੰਨੇ ਜ਼ਿਆਦਾ ਭਿਆਨਕ ਹੁੰਦੇ ਹਨ ਕਿ ਜਿਨ੍ਹਾਂ ਨੂੰ ਵੇਖ ਕੇ ਬੰਦੇ ਦੀ ਰੂਹ ਤੱਕ ਕੰਬ ਉੱਠਦੀ ਹੈ ।ਅਜਿਹਾ ਹੀ ਇਕ ਭਿਆਨਕ ਹਾਦਸਾ ਵਾਪਰਿਆ ਹੈ ਪੰਜਾਬ ਦੇ ਵਿੱਚ । ਜਿੱਥੇ ਪੰਜਾਬ ਦੇ ਅਮਰਗੜ੍ਹ ਮਲੇਰਕੋਟਲਾ ਨਾਭਾ ਮੁੱਖ ਮਾਰਗ ਤੇ ਸਥਿਤ ਟੋਲ ਪਲਾਜ਼ਾ ਦੇ ਨਜ਼ਦੀਕ ਇਕ ਬੱਸ ਅਤੇ ਕਾਰ ਦੀ ਆਪਸ ਚ ਭਿਆਨਕ ਟੱਕਰ ਹੋ ਗਈ ।

ਇਸ ਪੂਰੀ ਘਟਨਾ ਦੌਰਾਨ ਦੋ ਜਣੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ । ਪਰ ਗਨੀਮਤ ਰਹੀ ਹੈ ਇਸ ਪੂਰੀ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ । ਉੱਥੇ ਹੀ ਇਸ ਪੂਰੀ ਘਟਨਾ ਦੇ ਵਾਪਰਨ ਤੋਂ ਬਾਅਦ ਅਮਨਦੀਪ ਸਿੰਘ ਦੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੇਰਾ ਭਰਾ ਰਵਦੀਪ ਸਿੰਘ ਆਪਣੇ ਸਾਥੀ ਮੁਹੰਮਦ ਸ਼ਬੀਰ ਦੇ ਨਾਲ ਰੋਜ਼ਾਨਾ ਦੀ ਤਰ੍ਹਾਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ। ਜਦੋਂ ਉਹ ਟੋਲ ਪਲਾਜ਼ਾ ਦੇ ਕੋਲ ਪਹੁੰਚਿਆ ਤਾਂ ਇਕ ਸਰਕਾਰੀ ਬੱਸ ਜੋ ਕਿ ਸਵਾਰੀਆਂ ਨਾਲ ਭਰੀ ਹੋਈ ਸੜਕ ਦੇ ਦੂਸਰੇ ਪਾਸਿਓਂ ਆ ਰਹੀ ਸੀ ਉਸ ਨੇ ਉਨ੍ਹਾਂ ਦੀ ਗੱਡੀ ਦੇ ਵਿੱਚ ਆ ਕੇ ਜ਼ੋਰਦਾਰ ਟੱਕਰ ਮਾਰ ਦਿੱਤੀ।

ਜਿਸ ਕਾਰਨ ਗੱਡੀ ਚ ਬੈਠੇ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ । ਉਨ੍ਹਾਂ ਦੀ ਗੱਡੀ ਨੂੰ ਵੀ ਬਹੁਤ ਜ਼ਿਆਦਾ ਨੁਕਸਾਨ ਪੁੱਜਾ । ਜਿਸ ਤੋਂ ਬਾਅਦ ਉਨ੍ਹਾਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਇਕ ਦੀ ਗੰਭੀਰ ਹਾਲਤ ਦੇਖਦੇ ਹੋਏ ਪਟਿਆਲਾ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ ।

ਉੱਥੇ ਹੀ ਇਸ ਘਟਨਾ ਨੂੰ ਲੈ ਕੇ ਜਦੋਂ ਬੱਸ ਦੇ ਡਰਾਈਵਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮਲੇਰਕੋਟਲਾ ਤੋਂ ਪਟਿਆਲਾ ਦੇ ਲਈ ਸਵਾਰੀਆਂ ਲੈ ਕੇ ਜਾ ਰਹੀ ਸੀ ਤਾਂ ਟੋਲ ਪਲਾਜ਼ਾ ਦੇ ਨਜ਼ਦੀਕ ਭਾਰੀ ਮੀਂਹ ਪੈਣ ਦੇ ਕਾਰਨ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਸਮੇਂ ਇਹ ਹਾਦਸਾ ਵਾਪਰ ਗਿਆ । ਬੇਸ਼ਕ ਇਸ ਘਟਨਾ ਦੌਰਾਨ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ ,ਪਰ ਗਨੀਮਤ ਰਹੀ ਹੈ ਕਿ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ ।



error: Content is protected !!