BREAKING NEWS
Search

ਪਹਾੜਾਂ ਨੂੰ ਜਾਣ ਵਾਲੇ ਹੋ ਜਾਣ ਸਾਵਧਾਨ: ਹੁਣ ਹਿਮਾਚਲ ਦੇ ਇਥੋਂ ਆਈ ਇਹ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਪਿਛਲੇ ਕਈ ਦਿਨਾਂ ਤੋਂ ਹੋਣਵਾਲੀ ਬਰਸਾਤ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾ ਹੀ ਆਪਣਾ ਇੰਤਜ਼ਾਮ ਕਰ ਸਕਣ। ਪਿਛਲੇ ਕੁਝ ਸਮੇਂ ਤੋਂ ਹੋਣ ਵਾਲੀ ਇਸ ਬਰਸਾਤ ਕਾਰਨ ਜਿੱਥੇ ਪੰਜਾਬ ਵਿੱਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਉਥੇ ਹੀ ਬੀਤੇ ਦਿਨੀਂ ਹਿਮਾਚਲ ਵਿਚ ਹੋਣ ਵਾਲੀ ਬਰਸਾਤ ਕਾਰਨ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

ਜਿੱਥੇ ਬਰਸਾਤ ਹੋਣ ਅਤੇ ਬੱਦਲ ਫਟਣ ਕਾਰਨ ਕਈ ਜ਼ਿਲਿਆਂ ਵਿਚ ਭਾਰੀ ਨੁਕਸਾਨ ਹੋਇਆ ਉਥੇ ਹੀ ਸੈਲਾਨੀ ਇਨ੍ਹਾਂ ਵਾਪਰੇ ਹਾਦਸਿਆਂ ਦੇ ਸ਼ਿਕਾਰ ਹੋਏ ਹਨ। ਜਿੱਥੇ ਹਿਮਾਚਲ ਸਰਕਾਰ ਵੱਲੋਂ ਕਈ ਰਸਤਿਆਂ ਨੂੰ ਬੰਦ ਕੀਤਾ ਗਿਆ ਸੀ ਅਤੇ ਆਉਣ ਵਾਲੇ ਸੈਲਾਨੀਆਂ ਲਈ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਸੀ। ਹੁਣ ਪਹਾੜਾਂ ਵਿੱਚ ਜਾਣ ਵਾਲੇ ਲੋਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਹੁਣ ਹਿਮਾਚਲ ਵਿਚੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀ ਭਾਰੀ ਬਰਸਾਤ ਕਾਰਨ ਇਕ ਵਾਰ ਫਿਰ ਜ਼ਮੀਨ ਖਿਸਕਣ ਦੀ ਮਾੜੀ ਖਬਰ ਸਾਹਮਣੇ ਆਈ ਹੈ।

ਕੁੱਲੂ ਜ਼ਿਲ੍ਹੇ ਦੇ ਰਾਸ਼ਟਰੀ ਰਾਜ ਮਾਰਗ 305 ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰ ਗਈ ਹੈ ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਜਿੱਥੇ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਸੜਕਾਂ ਉਪਰ ਜਾਮ ਲੱਗ ਗਿਆ ਹੈ। ਉਥੇ ਹੀ ਬਰਸਾਤ ਦਾ ਮੌਸਮ ਹੋਣ ਕਾਰਨ ਰਾਹਤ ਕੰਮਾਂ ਵਿਚ ਵੀ ਮੁਸ਼ਕਲ ਹੋ ਰਹੀ ਹੈ। ਕਿਉਂਕਿ ਹਿਮਾਚਲ ਦੇ ਕਈ ਜ਼ਿਲਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਰਸਾਤ ਹੋ ਰਹੀ ਹੈ। ਅੱਜ ਜ਼ਮੀਨ ਦੇ ਖਿਸਕਣ ਕਾਰਨ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਉੱਥੇ ਹੀ ਸੜਕ ਨੂੰ ਮੁੜ ਤੋਂ ਯਾਤਰੀਆਂ ਲਈ ਖੋਲੇ ਜਾਣ ਦਾ ਕੰਮ ਕੀਤਾ ਜਾ ਰਿਹਾ ਹੈ।

ਹਿਮਾਚਲ ਵਿਚ ਮੌਸਮ ਵਿਗਿਆਨ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ 9 ਸਤੰਬਰ ਤੋਂ ਲੈ ਕੇ 12 ਸਤੰਬਰ ਤੱਕ ਬਰਸਾਤ ਜਾਰੀ ਰਹੇਗੀ। ਜਿਸ ਕਾਰਨ ਕਈ ਜ਼ਿਲੇ ਪ੍ਰਭਾਵਿਤ ਹੋ ਰਹੇ ਹਨ। ਸੜਕ ਖਿਸਕਣ ਕਾਰਨ ਆਵਾਜਾਈ ਰੁਕ ਗਈ ਹੈ ਅਤੇ ਕਈ ਸੈਲਾਨੀ ਫਿਰ ਤੋਂ ਮੁਸ਼ਕਲ ਵਿੱਚ ਫਸ ਗਏ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਬਰਸਾਤ ਦੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਜਾਣ ਤੋਂ ਮਨਾ ਕੀਤਾ ਗਿਆ ਹੈ।



error: Content is protected !!