BREAKING NEWS
Search

ਨਵੇਂ ਬਣੇ ਮੁੱਖ ਮੰਤਰੀ ਚੰਨੀ ਨੇ ਅਚਾਨਕ ਕਰਤਾ ਪਹਿਲੇ ਦਿਨ ਹੀ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਗਰਮਾਈ ਹੋਈ ਸੀ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਕਾਂਗਰਸ ਦੇ ਵਿੱਚ ਕਈ ਮਾਮਲਿਆਂ ਨੂੰ ਲੈ ਕੇ ਖਿੱਚੋ ਤਾਣ ਚਲੀ ਆ ਰਹੀ ਸੀ। ਉੱਥੇ ਹੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਬਾਗੀ ਹੋ ਗਏ ਸਨ ਜਿਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਖਿਲਾਫ ਬਗਾਵਤ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਹਾਈਕਮਾਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਇਸ ਸਭ ਦੇ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੋ ਵਾਰ ਦਿੱਲੀ ਬੁਲਾਇਆ ਗਿਆ ਸੀ।

ਜਦੋਂ ਉਨ੍ਹਾਂ ਨੂੰ ਹਾਈਕਮਾਂਡ ਵੱਲੋਂ ਤੀਸਰੀ ਵਾਰ ਬਣਾਇਆ ਗਿਆ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਖੇਮੇ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅ-ਸ-ਤੀ-ਫਾ ਦੇ ਦਿੱਤਾ ਸੀ। ਉੱਥੇ ਹੀ ਅਗਲਾ ਮੁੱਖ ਮੰਤਰੀ ਹਾਈਕਮਾਂਡ ਵੱਲੋਂ ਹੁਣ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਨੂੰ ਬਣਾ ਦਿੱਤਾ ਗਿਆ ਹੈ। ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲੇ ਦਿਨ ਹੀ ਇਹ ਐਲਾਨ ਕੀਤਾ ਗਿਆ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋ ਕੀਤੇ ਗਏ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੂਰਨ ਰੂਪ ਵਿੱਚ ਪੰਜਾਬ ਦੀ ਸੇਵਾ ਕੀਤੀ ਜਾਵੇਗੀ। ਉਹਨਾਂ ਦਾ ਬਿਸਤਰਾ ਵੀ ਗੱਡੀ ਵਿੱਚ ਹੀ ਰਹੇਗਾ। ਦਫ਼ਤਰ ਵਿਚ ਦੋ ਦਿਨ ਪੱਕੇ ਰਹਿਣਗੇ ਅਤੇ ਡੀ ਸੀ ਨਾਲ ਵੀ ਗੱਲਬਾਤ ਕਰਨ ਲਈ ਸਵੈ ਤੈਅ ਕੀਤਾ ਜਾਵੇਗਾ। ਉਥੇ ਹੀ ਇਸ ਸਮੇਂ ਵੱਖ ਵੱਖ ਵਿਭਾਗਾਂ ਵੱਲੋਂ ਕੀਤੀ ਗਈ ਹੜਤਾਲ ਵਾਲੇ ਲੋਕਾਂ ਨੂੰ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਮੁੜ ਆਪਣੇ ਕੰਮਾਂ ਤੇ ਆ ਜਾਣ ਉਨ੍ਹਾਂ ਦੀਆਂ ਸਾਰੀਆਂ ਮੰਗਾ ਮੰਨ ਲਿਆ ਜਾਵੇਗਾ ਅਤੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਹੈ ਕਿ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਗੁਰੂ ਦੀ ਬੇਅਦਬੀ ਦਾ ਇਨਸਾਫ ਵੀ ਜਲਦੀ ਹੀ ਮਿਲ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਇਕ ਵਾਰ ਫਿਰ ਤੋਂ ਸੋਨੇ ਦੀ ਚਿੜੀ ਬਣਾਇਆ ਜਾਵੇਗਾ।

ਹਾਈਕਮਾਨ ਵੱਲੋਂ ਦਿੱਤੇ ਗਏ 18 ਟਾਸਕ ਤੈਅ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਉਥੇ ਹੀ ਉਨ੍ਹਾਂ ਕਿਹਾ ਕਿ ਮਾਫੀਆ ਅਤੇ ਮਾਇਨਿਗ ਚਲਾਉਣ ਵਾਲੇ ਉਨ੍ਹਾਂ ਨੂੰ ਨਾ ਮਿਲਣ। ਇਸ ਤੋਂ ਇਲਾਵਾ ਉਨ੍ਹਾਂ ਨੇ ਗਰੀਬੀ ਰੇਖਾ ਅੰਦਰ ਰਹਿਣ ਵਾਲੇ ਲੋਕਾਂ ਦੇ ਬਿਜਲੀ ਦੇ ਬਿੱਲ 31 ਅਗਸਤ ਤੱਕ ਮਾਫ ਕੀਤੇ ਜਾਣ ਦਾ ਵੀ ਭਰੋਸਾ ਦਿਵਾਇਆ ਹੈ ਕਿ ਜੇਕਰ ਕੁਨੇਕਸ਼ਨ ਕੱਟੇ ਗਏ ਹਨ ਉਹਨਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇਗਾ। ਕਿਸੇ ਵੀ ਗ਼ਰੀਬ ਪਰਵਾਰ ਦੇ ਬਿਜਲੀ ਤੇ ਪਾਣੀ ਦੇ ਬਿੱਲ ਨਹੀਂ ਵਧੇਰੇ ਅਦਾ ਕਰਨੇ ਪੈਣਗੇ



error: Content is protected !!