BREAKING NEWS
Search

ਮੁੱਖ ਮੰਤਰੀ ਚੰਨੀ ਦੇ ਘਰੇ ਆ ਗਈ ਹੁਣ ਇੱਕ ਹੋਰ ਵੱਡੀ ਖੁਸ਼ਖਬਰੀ ਹੋ ਗਈਆਂ ਡਬਲ ਵਧਾਈਆਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਹਲਚਲ ਮਚੀ ਹੋਈ ਸੀ । ਕਾਂਗਰਸ ਹਾਈ ਕਮਾਨ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣਿਆ ਗਿਆ । ਜੋ ਕਿ ਦਲਿਤ ਸਿੱਖ ਚਿਹਰਾ ਹੈ। ਅੱਜ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਗਈ । ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਪੰਜਾਬ ਰਾਜ ਭਵਨ ਦੇ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਗਈ । ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਵਿੱਚ ਇਸ ਸਮੇਂ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਹੈ ।

ਜਿੱਥੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੇ ਵਿੱਚ ਖ਼ੁਸ਼ੀ ਵੇਖਣ ਨੂੰ ਮਿਲ ਹੀ ਹੈ । ਉੱਥੇ ਹੀ ਸਿਆਸੀ ਪਾਰਟੀ ਦੇ ਵਿਚ ਵੀ ਇਕ ਨਵੇਂ ਚਿਹਰੇ ਲਿਆਉਣ ਦੇ ਨਾਲ ਕਾਫ਼ੀ ਹਲਚਲ ਦੇਖਣ ਨੂੰ ਮਿਲ ਸਕਦੀ ਮਿਲ ਰਹੀ ਹੈ । ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਵਿੱਚ ਖ਼ੁਸ਼ੀ ਹੈ ,ਕਿਉਂਕਿ ਇਸ ਦਿਨ ਉਨ੍ਹਾਂ ਦੇ ਬੇਟੇ ਨਵਨੀਤ ਸਿੰਘ ਦਾ ਰਿਸ਼ਤਾ ਵੀ ਪੱਕਾ ਹੋਇਆ ਹੈ । ਅਜਿਹੇ ਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਘਰ ਕਾਫ਼ੀ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਹੈ ।

ਅੱਜ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਅਤੇ ਉਨ੍ਹਾਂ ਦੇ ਬੇਟੇ ਦੇ ਰਿਸ਼ਤੇ ਦਾ ਸ਼ਗਨ ਸਮਾਗਮ ਵੀ ਹੈ । ਚੰਨੀ ਦੇ ਸਹੁੰ ਚੁੱਕ ਸਮਾਗਮ ਤੇ ਵਿੱਚ ਉਨ੍ਹਾਂ ਦਾ ਪੂਰਾ ਪਰਿਵਾਰ ਸ਼ਾਮਲ ਸੀ । ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫੀ ਘਮਾਸਾਨ ਮਚਿਆ ਹੋਇਆ ਸੀ ਤੇ ਕਾਂਗਰਸ ਹਾਈਕਮਾਨ ਦੇ ਵੱਲੋਂ ਦਲਿਤ ਸਿੱਖ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਜਿਸ ਦੇ ਚੱਲਦੇ ਪਰਿਵਾਰ ਦੇ ਵਿੱਚ ਕਾਫੀ ਖ਼ੁਸ਼ੀ ਵੇਖਣ ਨੂੰ ਮਿਲੇ ਰਹੀ ਸੀ ।

ਪਰਿਵਾਰ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੇ ਵਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸੀ , ਲੱਡੂ ਵੰਡੇ ਜਾ ਰਹੇ ਸੀ ਤੇ ਹੁਣ ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਦੇ ਬੇਟੇ ਦਾ ਵੀ ਰਿਸ਼ਤਾ ਪੱਕਾ ਹੋ ਗਿਆ ਹੈ ਅਤੇ ਪਰਿਵਾਰ ਦੇ ਵਿੱਚ ਹੁਣ ਦੂਹਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ।



error: Content is protected !!