BREAKING NEWS
Search

ਮਸ਼ਹੂਰ ਲੀਡਰ ਸਿਮਰਜੀਤ ਸਿੰਘ ਬੈਂਸ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਸਾਰੀਆਂ ਪਾਰਟੀਆਂ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਵਿੱਚ ਬਣੀ ਹੋਈ ਸੀ। ਉੱਥੇ ਹੀ ਕਾਂਗਰਸ ਦਾ ਆਪਸੀ ਮਤਭੇਦ ਵੀ ਸਾਰੇ ਲੋਕਾਂ ਸਾਹਮਣੇ ਉਜਾਗਰ ਹੋ ਗਿਆ ਸੀ। ਜਿਸ ਦਾ ਨਤੀਜਾ ਇਹ ਨਿਕਲਿਆ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਬਦਲਾਵ ਕੀਤਾ ਗਿਆ ਹੈ।

ਉੱਥੇ ਹੀ ਹੋਰ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਤੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਮਸ਼ਹੂਰ ਲੀਡਰ ਸਿਮਰਜੀਤ ਸਿੰਘ ਬੈਂਸ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਦਾ ਕਾਰਨ ਸਿਮਰਜੀਤ ਸਿੰਘ ਬੈਂਸ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨਾ ਦੱਸਿਆ ਗਿਆ ਹੈ।

ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ, ਉਥੇ ਹੀ ਸਿਮਰਜੀਤ ਸਿੰਘ ਬੈਂਸ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਨਾ ਤਾ ਸਮਾਜਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਨਾ ਹੀ ਉਨ੍ਹਾਂ ਵੱਲੋਂ ਮਾਸਕ ਲਗਾਇਆ ਗਿਆ ਸੀ । ਜਿਸ ਕਾਰਨ ਉਨ੍ਹਾਂ ਦੇ ਖਿਲਾਫ ਪੁਲਸ ਮੁਲਾਜ਼ਮਾਂ ਵੱਲੋਂ ਚਲਾਨ ਵੀ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਖਿਲਾਫ ਡਿਵੀਜ਼ਨ ਨੰਬਰ 5 ਵਿਚ ਕੇਸ ਦਰਜ ਕੀਤਾ ਗਿਆ ਸੀ।

ਜਦੋਂ ਥਾਣੇ ਦੇ ਬਾਹਰ 11 ਅਗਸਤ 2020 ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਧਰਨਾ ਪ੍ਰਦਰਸ਼ਨ ਰੋਸ ਜਾਹਿਰ ਕੀਤਾ ਗਿਆ ਸੀ। ਹੁਣ ਅਦਾਲਤ ਵੱਲੋਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਅਤੇ ਅਦਾਲਤ ਵਿੱਚ 5 ਅਕਤੂਬਰ ਨੂੰ ਪੇਸ਼ ਹੋਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਜਿਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਪਹਿਲਾਂ ਵੀ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸਨ ਪਰ ਉਹਨਾਂ ਵੱਲੋਂ ਪੇਸ਼ ਨਾ ਹੋਣ ਤੇ ਅਦਾਲਤ ਵੱਲੋਂ ਗ੍ਰਿਫਤਾਰੀ ਦੇ ਵਰੰਟ ਜਾਰੀ ਕਰ ਦਿੱਤੇ ਗਏ ਹਨ।



error: Content is protected !!