BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਅਜਿਹੇ ਪੰਜਾਬੀ ਗਾਇਕ ਅਤੇ ਅਦਾਕਾਰ ਹਨ। ਜਿਨ੍ਹਾਂ ਨੇ ਬਹੁਤ ਹੀ ਘੱਟ ਸਮੇਂ ਵਿਚ ਬਹੁਤ ਜਿਆਦਾ ਲੰਮੀਆਂ ਪੁਲਾਂਘਾਂ ਪੁੱਟ ਲਈਆਂ ਸਨ। ਜਿਸ ਕਾਰਨ ਉਨ੍ਹਾਂ ਦੀ ਕਾਮਯਾਬੀ ਦੇ ਝੰਡੇ ਦੇਸ਼-ਵਿਦੇਸ਼ ਤਕ ਫੈਲ ਗਏ ਹਨ। ਅਜਿਹੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਗਿਆ ਹੈ। ਉਥੇ ਹੀ ਇਸ ਕਿਸਾਨੀ ਸੰਘਰਸ਼ ਵਿੱਚ ਜੋਸ਼ ਪੈਦਾ ਕਰਨ ਲਈ ਇਸ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਹੁਤ ਸਾਰੇ ਗੀਤ ਵੀ ਗਾਏ ਗਏ ਹਨ। ਸਮਾਜ ਨੂੰ ਸੇਧ ਦੇਣ ਵਾਲੇ ਇਨ੍ਹਾਂ ਪੰਜਾਬੀ ਗਾਇਕਾਂ ਦੇ ਗੀਤ ਦੇਸ਼-ਵਿਦੇਸ਼ ਤਕ ਧੂੰਮਾਂ ਪਾ ਚੁੱਕੇ ਹਨ।

ਅਜਿਹੇ ਗਾਇਕ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ। ਜੋ ਇਸ ਸਮੇਂ ਵਿਦੇਸ਼ ਵਿੱਚ ਹਨ। ਉੱਥੇ ਹੀ ਉਹ ਇਸ ਸਮੇਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫਤਾਰ ਹੋਏ ਗੁਰਦੀਪ ਸਿੰਘ ਨਾਲ ਸਬੰਧ ਹੋਣ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਜਿੱਥੇ ਸਪੈਸ਼ਲ ਟਾਸਕ ਫੋਰਸ ਵੱਲੋਂ ਜਾਂਚ ਕੀਤੀ ਗਈ ਅਤੇ ਐਸਟੀਐਫ ਦੇ ਭਾਜਪਾ ਸਮਰਥਕ ਐਡਵੋਕੇਟ ਅਸ਼ੋਕ ਸਰੀਰ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਦੇ ਅਧਾਰ ਤੇ ਗੁਰਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ।

ਉੱਥੇ ਹੀ ਉਸ ਤੇ ਗਾਇਕ ਰਣਜੀਤ ਬਾਵਾ ਨਾਲ ਸਬੰਧ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਨਸ਼ਾ ਤਸਕਰ ਗੁਰਦੀਪ ਕੋਲੋਂ ਜਿੱਥੇ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਥੇ ਹੀ ਪੁਲੀਸ ਵੱਲੋਂ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਤਸਕਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਉਥੇ ਹੀ ਹੁਣ ਐਸ ਟੀ ਐਫ ਦਫਤਰ ਵਿਚ ਅਸ਼ੋਕ ਸਰੀਰ ਵੱਲੋਂ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਵੀ ਦੋਸ਼ ਲਗਾਇਆ ਗਿਆ ਹੈ ਕਿ ਉਸ ਵੱਲੋਂ ਗਰਦੀਪ ਦੇ ਪੈਸਿਆਂ ਦੀ ਵਰਤੋਂ ਕੀਤੀ ਗਈ ਸੀ।

ਜਿੱਥੇ ਰਣਜੀਤ ਬਾਵਾ ਵੱਲੋਂ ਉਸ ਦੇ ਇੱਕ ਗੀਤ ਦੀ ਸ਼ੂਟਿੰਗ ਕੀਤੀ ਗਈ ਸੀ ਜਿਸ ਵਿੱਚ ਪੰਜਾਬੀ ਗੀਤ ਸਰਕਾਰਾਂ ਹੀ ਵਿਕਾਉਂਦੀਆਂ ਨੇ ਚਿੱਟਾ ਸ਼ਾਮਲ ਹੈ। ਜਿਸ ਦੀ ਸ਼ੂਟਿੰਗ ਇਸ ਗਾਇਕ ਵੱਲੋਂ ਗੁਰਦੀਪ ਸਿੰਘ ਦੀ ਕੋਠੀ ਵਿੱਚ ਕੀਤੀ ਗਈ ਹੈ। ਉਥੇ ਹੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਰਣਜੀਤ ਬਾਵਾ ਕੋਲੋਂ ਵੀ ਪੁੱਛਗਿਛ ਕੀਤੀ ਜਾਵੇਗੀ।



error: Content is protected !!