BREAKING NEWS
Search

ਹੁਣੇ ਹੁਣੇ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦੀ ਗੱਡੀ ਦਾ ਹੋਇਆ ਐਕਸੀਡੈਂਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਿਸਾਨਾਂ ਦੇ ਵੱਲੋਂ ਪਿਛਲੇ ਇਕ ਸਾਲ ਤੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ । ਤਾਂ ਜੋ ਸਰਕਾਰ ਦੇ ਲਿਆਂਦੇ ਹੋਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾ ਸਕੇ । ਪਰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਲਗਾਤਾਰ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ । ਜਿੱਥੇ ਪਹਿਲਾਂ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗਾਂ ਕਰਕੇ ਗੱਲਬਾਤ ਕੀਤੀ ਜਾਂਦੀ ਸੀ । ਪਰ ਸਰਕਾਰ ਦੇ ਵੱਲੋਂ ਹੁਣ ਉਨ੍ਹਾਂ ਮੀਟਿੰਗਾਂ ਦਾ ਦੌਰ ਵੀ ਸਮਾਪਤ ਕਰ ਦਿੱਤਾ ਗਿਆ ਹੈ ਤੇ ਸਰਕਾਰ ਲਗਾਤਾਰ ਆਪਣਾ ਰੁੱਖਾ ਵਤੀਰਾ ਕਿਸਾਨਾਂ ਪ੍ਰਤੀ ਅਪਣਾ ਰਹੀ ਹੈ ।

ਪਰ ਦੂਜੇ ਪਾਸੇ ਕਿਸਾਨਾਂ ਨੂੰ ਹਰ ਵਰਗ ਦੇ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਦੇਸ਼ਵਾਸੀਆਂ ਤੋਂ ਹੀ ਨਹੀਂ , ਬਲਕਿ ਵਿਦੇਸ਼ਾਂ ਤੋਂ ਵੀ ਕਿਸਾਨਾਂ ਦੇ ਅੰਦੋਲਨ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ । ਕਿਸਾਨਾਂ ਦੇ ਸਮਰਥਨ ਵਿੱਚ ਲਗਾਤਾਰ ਹਰ ਵਰਗ ਦੇ ਵੱਲੋਂ ਵੱਧ ਚਡ਼੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ । ਇਸ ਵਿਚਕਾਰ ਕਿਸਾਨੀ ਅੰਦੋਲਨ ਦਾ ਵੱਧ ਤੋਂ ਵੱਧ ਸਮਰਥਨ ਕਰਨ ਵਾਲੇ ਗੋਲਡਨ ਹਟ ਵਾਲੇ ਰਾਮ ਸਿੰਘ ਰਾਣਾ ਦੇ ਬਾਰੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ ਕਿਸਾਨੀ ਸੰਘਰਸ਼ ਦੇ ਵਿਚ ਵੱਧ ਚਡ਼੍ਹ ਕੇ ਸੇਵਾ ਨਿਭਾਉਣ ਵਾਲੇ ਰਾਮ ਸਿੰਘ ਰਾਣਾ ਦੇ ਵੱਲੋਂ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ ।

ਰਾਮ ਸਿੰਘ ਰਾਣਾ ਤੇ ਉਨ੍ਹਾਂ ਦਾ ਬੇਟਾ ਗੱਡੀ ਦੇ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਰਾਸਤੇ ਦੇ ਵਿੱਚ ਦੋ ਟਰੱਕਾਂ ਵਿਚਕਾਰ ਉਨ੍ਹਾਂ ਦੀ ਗੱਡੀ ਦਾ ਦਾ ਐਕਸੀਡੈਂਟ ਹੋ ਗਿਆ । ਜਿਸ ਵਿੱਚ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ । ਬੇਸ਼ੱਕ ਇਸ ਪੂਰੀ ਘਟਨਾ ਦੌਰਾਨ ਰਾਣਾ ਸਿੰਘ ਰਾਮ ਸਿੰਘ ਰਾਣਾ ਦੀ ਗੱਡੀ ਨੇ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ । ਪਰ ਗਨੀਮਤ ਰਹੀ ਹੈ ਕਿ ਇਸ ਪੂਰੀ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਗੋਲਡਨ ਹਟ ਵਾਲੇ ਰਾਮ ਸਿੰਘ ਰਾਣਾ ਦੇ ਵੱਲੋਂ ਇਕ ਵੀਡੀਓ ਬਣਾ ਕੇ ਸਾਂਝੀ ਕੀਤੀ ਗਈ । ਜਿਸ ਤੇ ਵਿਚ ਉਹ ਸਮੁੱਚੇ ਦੇਸ਼ ਵਾਸੀਆਂ ਸਮੇਤ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਨਜ਼ਰ ਆਏ ਕਿ ਉਹ ਵਾਹਨਾਂ ਨੂੰ ਸਾਵਧਾਨੀ ਦੇ ਨਾਲ ਚਲਾਵੇ ਤਾਂ ਜੋ ਵੱਡੀ ਘਟਨਾ ਵਾਪਰਨ ਤੋਂ ਬਚਾਅ ਹੋ ਸਕੇ । ਨਾਲ ਹੀ ਉਨ੍ਹਾਂ ਦੇ ਵੱਲੋਂ ਇਸ ਵੀਡੀਓ ਦੇ ਵਿੱਚ ਆਪਣੀ ਗੱਡੀ ਵੀ ਵਿਖਾਈ ਗਈ ਜੋ ਕਿ ਇਸ ਪੂਰੇ ਹਾਦਸੇ ਦੌਰਾਨ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ ।



error: Content is protected !!