ਆਈ ਤਾਜ਼ਾ ਵੱਡੀ ਖਬਰ

ਦੁਨੀਆ ਵਿੱਚ ਜਿੱਥੇ ਵਿਗਿਆਨ ਨੇ ਬਹੁਤ ਜ਼ਿਆਦਾ ਤਰੱਕੀ ਕਰ ਲਈ ਹੈ। ਉੱਥੇ ਹੀ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਜਿੱਥੇ ਅੱਜ ਇਨਸਾਨ ਸਾਇਸ ਦੇ ਜ਼ਰੀਏ ਚੰਨ ਤੱਕ ਪਹੁੰਚ ਗਿਆ ਹੈ। ਉਥੇ ਹੀ ਗੁਰੂ ਦੇ ਪਾਏ ਹੋਏ ਪੂਰਨਿਆਂ ਉਪਰ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਦੁੱਖ ਵੀ ਕੱਟੇ ਜਾਂਦੇ ਹਨ। ਕਹਿੰਦੇ ਹਨ ਕਿ ਜਦੋਂ ਦਵਾਈ ਦਾ ਅਸਰ ਨਾ ਹੋਵੇ ਤਾ ਦੁਆਵਾਂ ਦਾ ਅਸਰ ਜ਼ਰੂਰ ਹੁੰਦਾ ਹੈ। ਅਜਿਹੇ ਬਹੁਤ ਸਾਰੇ ਕਿੱਸੇ ਆਏ ਦਿਨ ਹੀ ਦੇਖਣ ਅਤੇ ਸੁਣਨ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਪਰ ਜਿਨ੍ਹਾਂ ਲੋਕਾਂ ਨਾਲ ਅਜਿਹੇ ਚ-ਮ-ਤ-ਕਾ-ਰ ਹੁੰਦੇ ਹਨ ਉਨ੍ਹਾਂ ਵੱਲੋਂ ਆਪ ਇਹ ਜਾਣਕਾਰੀ ਦਿੱਤੀ ਜਾਂਦੀ ਹੈ।

ਸ੍ਰੀ ਹਰਿਮੰਦਰ ਸਾਹਿਬ ਤੋਂ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਪ੍ਰਮਾਤਮਾ ਦਾ ਇਕ ਵਾਰ ਫਿਰ ਤੋਂ ਚਮਤਕਾਰ ਹੋਇਆ ਹੈ। ਹਰਿਮੰਦਰ ਸਾਹਿਬ ਦੇ ਵਿੱਚ ਜਿੱਥੇ ਪੂਰੀ ਦੁਨੀਆਂ ਨਤਮਸਤਕ ਹੁੰਦੀ ਹੈ। ਉੱਥੇ ਹੀ ਬਹੁਤ ਸਾਰੇ ਚਮਤਕਾਰ ਹੋਣ ਦੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦੁਨੀਆ ਦੇ ਕੋਨੇ ਕੋਨੇ ਵਿੱਚੋਂ ਸੰਗਤ ਸ਼ਰਧਾ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀ ਹੈ। ਹਰਿਮੰਦਰ ਸਾਹਿਬ ਵਿਖੇ ਜਿੱਥੇ ਬਹੁਤ ਸਾਰੇ ਰੋਗੀ ਠੀਕ ਹੋ ਗਏ ਹਨ। ਉੱਥੇ ਹੀ ਸ਼ਰਧਾ ਨਾਲ ਆਉਣ ਵਾਲੇ ਲੋਕਾਂ ਦੀਆਂ ਝੋਲੀਆਂ ਖੁਸ਼ੀਆਂ ਨਾਲ ਭਰ ਜਾਂਦੀਆਂ ਹਨ।

ਇਸ ਤਰ੍ਹਾਂ ਦੇ ਬਹੁਤ ਸਾਰੇ ਚਮਤਕਾਰ ਹਰਿਮੰਦਰ ਸਾਹਿਬ ਵਿੱਚ ਹੁੰਦੇ ਹਨ। ਇਸ ਤਰ੍ਹਾਂ ਹੀ ਕਪੂਰਥਲਾ ਦੇ ਇੱਕ ਪਰਿਵਾਰ ਨਾਲ ਵੀ ਅਜਿਹਾ ਹੀ ਚਮਤਕਾਰ ਹੋਇਆ। ਜਿੱਥੇ ਕਪੂਰਥਲਾ ਦੀ ਰਹਿਣ ਵਾਲੀ ਦਵਿੰਦਰ ਕੌਰ ਪਿਛਲੇ ਅੱਠ ਸਾਲਾਂ ਤੋਂ ਬੱਚੇਦਾਨੀ ਦੇ ਕੈਂਸਰ ਨਾਲ ਜੂਝ ਰਹੀ ਸੀ। ਉਥੇ ਹੀ ਪਰਿਵਾਰ ਵੱਲੋਂ ਉਸ ਨੂੰ ਹਰਿਮੰਦਰ ਸਾਹਿਬ ਲਿਆਂਦਾ ਗਿਆ ਅਤੇ ਨਤਮਸਤਕ ਹੋਣ ਤੋਂ ਬਾਅਦ ਹਰਿਮੰਦਰ ਸਾਹਿਬ ਵਿਖੇ ਹੀ ਅਰਦਾਸ ਕਰਵਾਈ ਗਈ। ਜਿਸ ਤੋਂ ਬਾਅਦ ਉਸ ਦਾ ਇਲਾਜ ਜਾਰੀ ਰਿਹਾ ਅਤੇ ਤਿੰਨ ਮਹੀਨਿਆਂ ਦੇ ਅੰਦਰ ਹੀ ਉਹ ਬਿਲਕੁਲ ਠੀਕ ਹੋ ਗਈ।

ਜਿੱਥੇ ਉਹ ਚੱਲਣ ਫਿਰਨ ਵਿੱਚ ਅਸਮਰੱਥ ਸੀ ਉਥੇ ਹੀ ਉਹ ਹੁਣ ਬਿਲਕੁਲ ਠੀਕ ਹੈ ਅਤੇ ਚਲ ਫਿਰ ਸਕਦੀ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਠੀਕ ਹੋਣ ਉਪਰੰਤ ਗੁਰੂ ਘਰ ਜਾ ਕੇ ਨਤਮਸਤਕ ਹੋਇਆ ਗਿਆ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਜਿਸ ਦੀ ਜਾਣਕਾਰੀ ਪੀੜਤ ਦਵਿੰਦਰ ਕੌਰ ਦੇ ਪਤੀ ਗੁਰਪ੍ਰੀਤ ਵੱਲੋਂ ਦਿੱਤੀ ਗਈ ਹੈ ਜਿਸ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਕਿ ਉਸ ਤੋਂ ਉੱਪਰ ਕੋਈ ਨਹੀਂ ਹੈ। ਜਿਸ ਨੇ ਉਨ੍ਹਾਂ ਦੀ ਪਤਨੀ ਨੂੰ ਨਵਾਂ ਜੀਵਨ ਦਿੱਤਾ। ਉਥੇ ਹੀ ਉਨ੍ਹਾਂ ਵੱਲੋਂ ਆਪਣੀ ਪਤਨੀ ਦੀਆ ਡਾਕਟਰੀ ਰਿਪੋਰਟ ਵੀ ਦਿਖਾਈਆਂ ਗਈਆਂ ਹਨ।


ਤਾਜਾ ਜਾਣਕਾਰੀ
ਸ੍ਰੀ ਹਰਿਮੰਦਰ ਸਾਹਿਬ ਤੋਂ ਆਈ ਵੱਡੀ ਖਬਰ ਹੁਣ ਵਾਪਰਿਆ ਪਰਮਾਤਮਾ ਦਾ ਇਹ ਚਮਤਕਾਰ
ByadminSeptember 30, 2021Comments Off on ਸ੍ਰੀ ਹਰਿਮੰਦਰ ਸਾਹਿਬ ਤੋਂ ਆਈ ਵੱਡੀ ਖਬਰ ਹੁਣ ਵਾਪਰਿਆ ਪਰਮਾਤਮਾ ਦਾ ਇਹ ਚਮਤਕਾਰ
Previous Postਪੰਜਾਬ ਚ ਇਥੇ ਘਰ ਦੇ ਅੰਦਰ ਵਾਪਰਿਆ ਕਹਿਰ ਵਿਦਿਆਰਥੀ ਨੂੰ ਮਿਲੀ ਇਸ ਤਰਾਂ ਮੌਤ – ਇਲਾਕੇ ਚ ਛਾਇਆ ਸੋਗ
Next Postਮਸ਼ਹੂਰ ਅਦਾਕਾਰਾ ਨੇ ਭਰ ਜਵਾਨੀ ਚ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਲਿੱਖੀ ਇਹ ਗਲ੍ਹ – ਫ਼ਿਲਮੀ ਜਗਤ ਚ ਪਿਆ ਸੋਗ
