ਆਈ ਤਾਜ਼ਾ ਵੱਡੀ ਖਬਰ

ਆਪਣੀਆਂ ਮੰਗਾਂ ਨੂੰ ਲੈ ਕੇ ਹਰ ਵਰਗ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਫਿਰ ਵੀ ਪੰਜਾਬ ਸਰਕਾਰ ਦੇ ਕੰਨਾਂ ‘ਤੇ ਜੂੰ ਸਰਕੀ ਨਜ਼ਰ ਨਹੀਂ ਆਉਂਦੀ। ਇਸਦੇ ਚਲਦਿਆਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਵੀ ਇਹਨਾਂ ਵਿਚੋਂ ਇਕ ਹਨ। ਜਿਨ੍ਹਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਵਲੋਂ ਕਈ ਵਾਰ ਹੜਤਾਲ ਵੀ ਕੀਤੀ ਜਾ ਚੁੱਕੀ ਹੈ। ਇਸ ਨੂੰ ਦੇਖਦਿਆਂ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੀ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਹੋਈ ਐ। ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ।

ਇਸ ਮੌਕੇ ਸੂਬਾ ਸਰਪ੍ਰਸਤ ਕਮਲ ਕੁਮਾਰ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਹੋਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਸਮਾਪਤ ਕਰਨ ਸਮੇਂ 14 ਸਤੰਬਰ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ 8 ਦਿਨ ਦਾ ਸਮਾਂ ਮੰਗਿਆ ਗਿਆ ਸੀ, ਤੇ ਯੂਨੀਅਨ ਨੇ 28 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ। ਇਸਦੇ ਨਾਲ ਹੀ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 8 ਦਿਨ ਦਾ ਸਮਾਂ ਮੰਗਿਆ ਗਿਆ ਸੀ, ਪਰ ਯੂਨੀਅਨ ਵਲੋਂ 14 ਦਿਨ ਦਾ ਸਮਾਂ ਦਿੱਤਾ ਗਿਆ ਸੀ, ਹੁਣ ਮੁੱਖ ਮੰਤਰੀ ਦੇ ਬਦਲਣ ਮਗਰੋਂ ਇਹ ਸਾਰੇ ਪ੍ਰੋਗਰਾਮ 10 ਅਕਤੂਬਰ ਤੋਂ ਬਾਅਦ 11-12-13 ਅਕਤੂਬਰ ਦੀ ਹੜਤਾਲ ਰੱਖ ਕੇ ਕਰ ਦਿਤੇ ਗਏ ਸਨ।

ਇਸਦੇ ਨਾਲ ਹੀ ਉਨਾਂ ਕਿਹਾ ਕਿ ਤਨਖ਼ਾਹ ਦਾ ਮੁੱਦਾ ਬਹੁਤ ਗੰਭੀਰ ਹੈ, ਜਿਸ ਕਾਰਨ ਯੂਨੀਅਨ ਵਲੋਂ ਮੰਨੀਆਂ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਵੇਂ ਟਰਾਂਸਪੋਰਟ ਮੰਤਰੀ ਨੇ ਵੀ ਅਧਿਕਾਰੀਆਂ ਨੂੰ ਕੋਈ ਸਖ਼ਤ ਆਦੇਸ਼ ਨਹੀਂ ਦਿੱਤੇ। ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਕਾਰਨ ਯੂਨੀਅਨ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਜੇਕਰ ਲਿਖਤੀ ਰੂਪ ਵਿੱਚ 30% ਵਾਧਾ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

6 ਅਕਤੂਬਰ ਨੂੰ ਗੇਟ ਰੈਲੀਆ ਦੇ ਪ੍ਰੋਗਰਾਮ ਨੂੰ 4 ਘੰਟੇ ਬੱਸ ਸਟੈਂਡ ਬੰਦ ਵਿੱਚ ਤਬਦੀਲ ਹੋਵੇਗਾ। ਦਸ ਦਈਏ ਕਿ ਲਗਾਤਾਰ ਬੱਸ ਦੇ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਜਾ ਰਹੀ ਹੈ, ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਕਦੋਂ ਪੂਰੀਆਂ ਹੁੰਦੀਆਂ ਨੇ।


ਤਾਜਾ ਜਾਣਕਾਰੀ


