ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿਥੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਸਿਆਸਤ ਕਾਫੀ ਗਰਮਾਈ ਹੋਈ ਹੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਅਤੇ ਉਨ੍ਹਾਂ ਤੋਂ ਬਾਅਦ ਚਰਨਜੀਤ ਚੰਨੀ ਨੂੰ ਹਾਈਕਮਾਂਡ ਵੱਲੋਂ ਨਵਾਂ ਮੁਖ ਮੰਤਰੀ ਐਲਾਨਿਆ ਗਿਆ ਹੈ। ਉਥੇ ਹੀ ਨਵੇਂ ਮੰਤਰੀ ਮੰਡਲ ਤੋਂ ਖਫਾ ਹੋ ਕੇ ਨਵਜੋਤ ਸਿੱਧੂ ਵੱਲੋਂ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕਮਾਂਡ ਵੱਲੋਂ ਸਾਰੇ ਵਿਧਾਇਕਾਂ ਨੂੰ ਮਨਾਉਣ ਵਾਸਤੇ ਆਦੇਸ਼ ਦੇ ਦਿੱਤੇ ਗਏ ਹਨ। ਉੱਥੇ ਹੀ ਸਿਆਸਤ ਨਾਲ ਜੁੜੇ ਹੋਏ ਸਾਰੇ ਲੋਕਾਂ ਵੱਲੋਂ ਆਪਣੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

ਹੁਣ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਰਾਜ ਸਭਾ ਦੇ ਮੈਂਬਰ ਅਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਉਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਹਾਈਕਮਾਂਡ ਵੱਲੋਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਉਪਰ ਕੋਈ ਟਿੱਪਣੀ ਕਰਨ ਨੂੰ ਕੋਈ ਤਵੱਜੋ ਨਹੀਂ ਦਿੱਤੀ ਜਾ ਰਹੀ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ 40 ਸਾਲ ਦੀ ਸਿਆਸਤ ਤੋਂ ਬਾਅਦ ਆਪਣੇ ਆਪ ਹੀ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਗਿਆ ਹੈ।

ਜੋ ਕਿ ਉਹਨਾਂ ਦਾ ਆਪਣਾ ਇਕ ਨਿੱਜੀ ਫੈਸਲਾ ਹੈ। ਉਥੇ ਹੀ ਉਨ੍ਹਾਂ ਨੇ ਪੰਜਾਬ ਵਿਚ ਚੇਅਰਮੈਨਾਂ ਦੇ ਬਦਲਾਵ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਜ਼ਿਲ੍ਹਾ ਪੱਧਰੀ ਸਿ-ਆ-ਸ-ਤ ਤੋਂ ਉਠਾ ਕੇ ਸੂਬਾ ਪੱਧਰ ਤੱਕ ਅਹਿਮਅਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੂਬਾ ਪੱਧਰ ਤੱਕ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਆਸਤ ਵਿਚ ਕੁਝ ਵੀ ਹੋ ਸਕਦਾ ਹੈ। ਇਸ ਲਈ ਚੇਅਰਮੈਨਾਂ ਨੂੰ ਵੀ ਵੱਡੇ ਅਹੁਦੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਬਟਾਲਾ ਤੋਂ ਹੀ ਨਹੀਂ ਸਗੋਂ ਪੂਰੇ ਪੰਜਾਬ ਦੇ ਆਗੂ ਹਨ

ਇਸ ਲਈ ਉਨ੍ਹਾਂ ਵੱਲੋਂ ਪੰਜਾਬ ਦੀ ਸਿਆਸਤ ਨੂੰ ਮੁੱਖ ਰੱਖਦੇ ਹੋਏ ਦੱਸਿਆ ਗਿਆ ਹੈ ਕਿ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਚਕਾਰ ਗੱਲਬਾਤ ਹੋ ਚੁੱਕੀ ਹੈ। ਜਿਨ੍ਹਾਂ ਕਾਰਨਾਂ ਕਰਕੇ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ । ਉਨ੍ਹਾਂ ਸਮੱਸਿਆਵਾਂ ਨੂੰ 80 ਤੋਂ 90 ਫੀਸਦੀ ਹੱਲ ਕਰ ਲਿਆ ਗਿਆ ਹੈ। ਅਗਰ ਕੋਈ ਹੋਰ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਵੀ ਹੱਲ ਕਰ ਲਿਆ ਜਾਵੇਗਾ।


ਤਾਜਾ ਜਾਣਕਾਰੀ
ਨਵਜੋਤ ਸਿੱਧੂ ਦੇ ਅਸਤੀਫੇ ਦੇਣ ਬਾਅਦ ਹੁਣ ਪ੍ਰਤਾਪ ਬਾਜਵਾ ਵਲੋਂ ਆਈ ਇਹ ਵੱਡੀ ਖਬਰ
ByadminOctober 1, 2021Comments Off on ਨਵਜੋਤ ਸਿੱਧੂ ਦੇ ਅਸਤੀਫੇ ਦੇਣ ਬਾਅਦ ਹੁਣ ਪ੍ਰਤਾਪ ਬਾਜਵਾ ਵਲੋਂ ਆਈ ਇਹ ਵੱਡੀ ਖਬਰ
Previous Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਸਿਹਤ ਹੋਈ ਖਰਾਬ – ਪ੍ਰਸੰਸਕ ਕਰ ਰਹੇ ਦੁਆਵਾਂ
Next Postਬਾਦਲ ਪ੍ਰੀਵਾਰ ਲਈ ਆਈ ਮਾੜੀ ਖਬਰ – ਅਚਾਨਕ ਹੋ ਗਈ ਇਹ ਕਾਰਵਾਈ , ਤਾਜਾ ਵੱਡੀ ਖਬਰ
