BREAKING NEWS
Search

9 ਦਿਨਾਂ ਲਈ ਇਹਨਾਂ ਦੁਕਾਨਾਂ ਨੂੰ ਇਸ ਕਾਰਨ ਬੰਦ ਕਰਨ ਦੀ ਹੋ ਰਹੀ ਮੰਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਹੁਣ ਸ਼ੁਰੂ ਹੋ ਰਹੇ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਸਦਕਾ ਵਾਪਰਨ ਵਾਲੀਆ ਕਈ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਦਿਨਾਂ ਦੇ ਵਿਚ ਬਹੁਤ ਸਾਰੇ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਦੇਸ਼ ਵਿੱਚ ਆਉਣ ਵਾਲੇ ਤਿਉਹਾਰ ਜਿੱਥੇ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਏ ਜਾਂਦੇ ਹਨ। ਉਥੇ ਹੀ ਇਨ੍ਹਾਂ ਤਿਉਹਾਰਾਂ ਦੀ ਪਵਿੱਤਰਤਾ ਨੂੰ ਦੇਖਦੇ ਹੋਏ ਕਈ ਪਾਬੰਦੀਆਂ ਵੀ ਲਾਗੂ ਕੀਤੀਆਂ ਜਾਂਦੀਆਂ ਹਨ। ਹੁਣ ਇੱਥੇ ਨੌ ਦਿਨਾਂ ਲਈ ਇਹਨਾਂ ਦੁਕਾਨਾਂ ਨੂੰ ਬੰਦ ਕਰਨ ਦੀ ਮੰਗ ਹੋ ਰਹੀ ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਗੁੜਗਾਉਂ ਵਿੱਚ ਨਰਾਤਿਆਂ ਦੌਰਾਨ ਹਿੰਦੂ ਸੰਘਰਸ਼ ਕਮੇਟੀ ਵੱਲੋਂ 9 ਦਿਨ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਤਾਂ ਜੋ ਨਵਰਾਤਰਿਆਂ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾ ਸਕੇ। ਜਿਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਨੌਂ ਦਿਨਾਂ ਦੌਰਾਨ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਨ ਸਬੰਧੀ ਸੰਯੁਕਤ ਹਿੰਦੂ ਸੰਘਰਸ਼ ਕਮੇਟੀ ਦੇ ਬੈਨਰ ਹੇਠ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਸੰਗਠਨ ਵੱਲੋਂ ਨਮਾਜ਼ ਅਦਾ ਕਰਨ ਨੂੰ ਲੈ ਕੇ ਵੀ ਚਿੰਤਾ ਜਾਹਿਰ ਕੀਤੀ ਗਈ ਹੈ ਕਿਉਂਕਿ ਜਨਤਕ ਥਾਵਾਂ ਤੇ ਨਮਾਜ਼ ਕਰਨ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।

ਜਿੱਥੇ ਮੀਟ ਦੀਆਂ ਦੁਕਾਨਾਂ ਨੂੰ ਨਰਾਤਿਆਂ ਦੌਰਾਨ 9 ਦਿਨਾਂ ਲਈ ਬੰਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਦੁਕਾਨਦਾਰਾਂ ਵੱਲੋਂ ਇਸ ਫੈਸਲੇ ਦੀ ਹਾਮੀ ਨਹੀਂ ਭਰੀ ਜਾ ਰਹੀ ਕਿਉਂਕਿ ਉਨ੍ਹਾਂ ਆਖਿਆ ਹੈ ਕਿ ਉਹਨਾਂ ਦਾ ਕਰੋਨਾ ਦੇ ਸਮੇਂ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ। ਅਗਰ ਹੁਣ ਸ਼ਹਿਰ ਅੰਦਰ ਨੌ ਦਿਨਾਂ ਲਈ ਸਾਰੀਆਂ ਦੁਕਾਨਾਂ ਨੂੰ ਬੰਦ ਕੀਤਾ ਜਾਵੇਗਾ ਤਾਂ ਦੁਕਾਨਦਾਰਾਂ ਨੂੰ ਭਾਰੀ ਨੁਕਸਾਨ ਹੋਵੇਗਾ। ਜਿਸ ਦਾ ਅਸਰ ਉਹਨਾਂ ਦੇ ਕਾਰੋਬਾਰ ਉਪਰ ਪੈ ਰਿਹਾ ਹੈ ।

ਅਗਰ ਹੁਣ ਫਿਰ ਦੁਕਾਨਦਾਰਾਂ ਵੱਲੋਂ 10 ਦਿਨ ਲਈ ਦੁਕਾਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਣਗੀਆਂ। ਉੱਥੇ ਹੀ ਇਕ ਬੁਲਾਰੇ ਰਜੀਵ ਮਿੱਤਲ ਨੇ ਆਖਿਆ ਹੈ ਕਿ ਅਸੀਂ ਨਰਾਤਿਆਂ ਦੌਰਾਨ ਦੁਕਾਨਾਂ ਨੂੰ ਪੱਕੇ ਤੌਰ ਤੇ ਬੰਦ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਲਿਖ ਕੇ ਦੇ ਦਿੱਤਾ ਹੈ। ਗੁਰੂਗ੍ਰਾਮ ਵਿਚ ਮੀਟ ਦੀਆਂ ਦੁਕਾਨਾਂ 150 ਰਜਿਸਟਰਡ ਹਨ, ਅਤੇ ਬਹੁਤ ਸਾਰੀਆਂ ਦੁਕਾਨਾਂ ਗੈਰ-ਕਨੂੰਨੀ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ।



error: Content is protected !!