ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਖ-ਵੱਖ ਕਾਰਨਾਂ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਚਲੀਆਂ ਗਈਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ ਵੱਖ ਵੱਖ ਖੇਤਰਾਂ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਫ਼ਿਲਮੀ ਖੇਤਰ ਦੇ ਵਿੱਚ ਉਨ੍ਹਾਂ ਦੇ ਜਾਣ ਨਾਲ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਿ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਥੇ ਹੀ ਆਏ ਦਿਨ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਸ ਦਾ ਦੇਸ਼ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ।

ਹੁਣ ਫ਼ਿਲਮੀ ਜਗਤ ਨੂੰ ਅਚਾਨਕ ਵੱਡਾ ਝੱਟਕਾ ਲੱਗਾ ਹੈ ਜਿੱਥੇ ਇਸ ਮਸ਼ਹੂਰ ਅਦਾਕਾਰ ਦੀ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਜਗਤ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਸ਼ਹੂਰ ਅਦਾਕਾਰ ਨੇਦੁਮੁਦੀ ਵੇਣੂ ਦਾ ਦਿਹਾਂਤ ਹੋਣ ਦੀ ਖ਼ਬਰ ਪ੍ਰਾਪਤ ਹੋਈ। ਜਿਸ ਬਾਰੇ ਸੁਣਦੇ ਹੀ ਫ਼ਿਲਮੀ ਹਸਤੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਉਥੇ ਹੀ ਫਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਵਲੋ ਮਰਹੂਮ ਅਦਾਕਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਨ ਲਈ ਸੋਸ਼ਲ ਮੀਡੀਆ ‘ਤੇ ਪੋਸਟ ਨੂੰ ਸਾਂਝਾ ਕੀਤਾ ਗਿਆ।

ਦੱਸਿਆ ਗਿਆ ਹੈ ਕਿ ਫ਼ਿਲਮੀ ਅਦਾਕਾਰ ਪਿਛਲੇ ਲੰਮੇ ਸਮੇਂ ਤੋਂ ਲੀਵਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਜਿਸ ਕਾਰਨ ਉਹਨਾਂ ਦਾ ਅੱਜ ਦੇਹਾਂਤ ਤਿਰੂਵਨੰਤਪੁਰਮ ਦੇ ਇੱਕ ਹਸਪਤਾਲ ਵਿੱਚ ਹੋ ਗਿਆ। 73 ਸਾਲ ਦੀ ਉਮਰ ਵਿੱਚ ਅਦਾਕਾਰ ਨੇਦੁਮੁਦੀ ਵੇਣੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪਹਿਲਾਂ ਉਹ ਕਰੋਨਾ ਦੀ ਚਪੇਟ ਵਿੱਚ ਵੀ ਆ ਗਏ ਸਨ।

ਜਿਸ ਤੋਂ ਉਹ ਹਿੰਮਤ ਅਤੇ ਦਲੇਰੀ ਨਾਲ ਜਿੱਤ ਪ੍ਰਾਪਤ ਕਰ ਚੁੱਕੇ ਸਨ। ਪਰ ਇੱਕ ਵਾਰ ਫਿਰ ਤੋਂ ਉਨ੍ਹਾਂ ਨੂੰ ਬੇਚੈਨੀ ਦੇ ਵਧਣ ਕਾਰਨ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ। ਉਨ੍ਹਾਂ ਨੇ ਫ਼ਿਲਮ ਜਗਤ ਵਿੱਚ 500 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਸੀ। ਉਨ੍ਹਾਂ ਵੱਲੋਂ ਕੀਤੇ ਗਏ ਕੰਮ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਥੇ ਹੀ ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜ਼ਾਹਿਰ ਕੀਤੀ ਹੈ।


ਤਾਜਾ ਜਾਣਕਾਰੀ
ਫ਼ਿਲਮੀ ਜਗਤ ਨੂੰ ਲੱਗਾ ਵੱਡਾ ਝੱਟਕਾ ਅਚਾਨਕ ਹੋਈ ਇਸ ਮਸ਼ਹੂਰ ਅਦਾਕਾਰ ਦੀ ਮੌਤ – ਤਾਜਾ ਵੱਡੀ ਖਬਰ
ByadminOctober 13, 2021Comments Off on ਫ਼ਿਲਮੀ ਜਗਤ ਨੂੰ ਲੱਗਾ ਵੱਡਾ ਝੱਟਕਾ ਅਚਾਨਕ ਹੋਈ ਇਸ ਮਸ਼ਹੂਰ ਅਦਾਕਾਰ ਦੀ ਮੌਤ – ਤਾਜਾ ਵੱਡੀ ਖਬਰ
Previous Postਮੁੱਖ ਮੰਤਰੀ ਚੰਨੀ ਬਾਰੇ ਆ ਗਈ ਹੁਣ ਕੈਪਟਨ ਅਮਰਿੰਦਰ ਸਿੰਘ ਵਾਂਗ ਇਹ ਤਾਜਾ ਵੱਡੀ ਖਬਰ
Next Postਵਿਦੇਸ਼ ਜਾਣ ਦੇ ਸ਼ੌਕੀਨਾਂ ਲਈ ਆਈ ਇਹ ਵੱਡੀ ਖਬਰ – ਹੁਣ ਹੋ ਗਿਆ ਇਹ ਕੰਮ ਸ਼ੁਰੂ, ਲੋਕਾਂ ਚ ਖੁਸ਼ੀ
