ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿਚ ਅਗਲੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ । ਜਿਸ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਾਰੀਆ ਪਾਰਟੀਆ ਵੱਲੋਂ ਆਪਣੀ-ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਵੱਲੋਂ ਵੀ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੀਆਂ ਨਜ਼ਰਾਂ ਵੀ ਪੰਜਾਬ ਦੀ ਰਾਜਨੀਤੀ ਉੱਪਰ ਲੱਗੀਆਂ ਹੋਈਆਂ ਹਨ।
ਪਿਛਲੇ ਦਿਨੀਂ ਕੈਨੇਡਾ ਸਰਕਾਰ ਦੀਆਂ ਹੋਈਆਂ ਚੋਣਾਂ ਵਿੱਚ ਸਾਰੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਸਨ। ਕਿਉਂਕਿ ਕੈਨੇਡਾ ਵਿਚ ਹੋਈਆਂ ਚੋਣਾਂ ਦੌਰਾਨ ਬਹੁਤ ਸਾਰੇ ਪੰਜਾਬੀਆਂ ਵੱਲੋਂ ਵੀ ਚੋਣ ਮੈਦਾਨ ਵਿੱਚ ਕਿਸਮਤ ਅਜਮਾਈ ਗਈ। ਉੱਥੇ ਹੀ ਬਹੁਤ ਸਾਰੇ ਪੰਜਾਬੀਆਂ ਵੱਲੋਂ ਰਿਕਾਰਡ ਤੋੜ ਜਿੱਤ ਵੀ ਪ੍ਰਾਪਤ ਕੀਤੀ ਗਈ। ਹੁਣ ਕੈਨੇਡਾ ਸਰਕਾਰ ਵੱਲੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਗਾਤਾਰ ਤੀਜੀ ਵਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ 26 ਅਕਤੂਬਰ ਨੂੰ ਸਹੁੰ ਚੁੱਕ ਸਮਾਗਮ ਦਾ ਐਲਾਨ ਕੀਤਾ ਹੈ।
ਜਿਸ ਤੋਂ ਬਾਅਦ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ 22 ਨਵੰਬਰ ਨੂੰ ਫਿਰ ਤੋਂ ਸੰਸਦ ਵਿਚ ਵਾਪਸੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ 20 ਸਤੰਬਰ ਨੂੰ ਹੋਈਆਂ ਮੱਧ-ਕਾਲੀ ਚੋਣਾਂ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਜਿੱਤ ਦਰਜ ਕੀਤੀ ਗਈ ਸੀ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਆਪਣੇ ਨਵੇਂ ਮੰਤਰੀ ਮੰਡਲ ਦੀ ਸਹੁੰ ਚੁੱਕੀ ਜਾ ਰਹੀ ਹੈ। ਇਸ ਮੰਤਰੀ ਮੰਡਲ ਵਿੱਚ ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਬਹੁਤ ਸਾਰੇ ਪੰਜਾਬੀਆਂ ਨੂੰ ਵੀ ਵਿਸ਼ੇਸ਼ ਸਥਾਨ ਦਿੱਤਾ ਜਾਵੇਗਾ।
ਜਿੱਥੇ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਵੀ ਰੱਖਿਆ ਮੰਤਰੀ ਬਣਾਏ ਜਾਣ ਦੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਵਿਚ ਬਹੁਤ ਸਾਰੇ ਪੰਜਾਬੀ ਚਿਹਰਿਆ ਨੂੰ ਵੀ ਨਵੇਂ ਰਾਜਨੀਤਿਕ ਮੰਤਰੀਆਂ ਦੇ ਤੌਰ ਤੇ ਸ਼ਾਮਲ ਕੀਤਾ ਜਾ ਸਕਦਾ ਹੈ। ਟਰੂਡੋ ਸਰਕਾਰ 20 ਸਤੰਬਰ ਨੂੰ ਹੋਈਆਂ ਚੋਣਾਂ ਵਿੱਚ ਸਭ ਤੋਂ ਵਧੇਰੇ ਸੀਟਾਂ ਜਿੱਤ ਕੇ ਮੁੜ ਤੋਂ ਸੱਤਾ ਵਿੱਚ ਆਈ ਹੈ ।
ਤਾਜਾ ਜਾਣਕਾਰੀ