BREAKING NEWS
Search

ਮੁਖ ਮੰਤਰੀ ਚੰਨੀ ਨੇ ਕੈਮਰੇ ਸਾਹਮਣੇ ਅੱਗ ਲਾ ਕੇ ਫੂਕਤੀ ਇਹ ਚੀਜ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾਂਦੇ ਸ਼ਲਾਘਾਯੋਗ ਕਦਮ ਦੇ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਹਰਮਨਪਿਆਰੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਵੱਲੋਂ ਕੀਤੇ ਜਾਂਦੇ ਐਲਾਨ ਦੇ ਅਨੁਸਾਰ ਉਨ੍ਹਾਂ ਵੱਲੋਂ ਕੰਮ ਵੀ ਕੀਤੇ ਜਾ ਰਹੇ ਹਨ। ਕਿਉਂਕਿ ਲੋਕਾਂ ਦੀਆਂ ਮਜ਼ਬੂਰੀਆਂ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਯੋਜਨਾਵਾਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਜੋ ਕਿ ਗਰੀਬ ਪਰਿਵਾਰਾਂ ਦੇ ਹਿੱਤ ਵਿੱਚ ਹਨ। ਮਹਿੰਗਾਈ ਦੇ ਇਸ ਦੌਰ ਵਿਚ ਗਰੀਬ ਪਰਿਵਾਰਾਂ ਲਈ ਬਿਜਲੀ ਦੇ ਬਿੱਲ ਦੇਣੇ ਵੀ ਮੁਸ਼ਕਿਲ ਹੋ ਗਏ ਹਨ। ਹੁਣ ਪੰਜਾਬ ਦੇ ਮੁਖ ਮੰਤਰੀ ਚੰਨੀ ਨੇ ਕੈਮਰੇ ਸਾਹਮਣੇ ਅੱਗ ਲਾ ਕੇ ਇਹ ਚੀਜ਼ ਫੂਕ ਦਿੱਤੀ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਕਾਰਜਭਾਰ ਸੰਭਲਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਹੀ ਬਿਜਲੀ ਬਿਜਲੀ ਦੇ ਬਿੱਲਾਂ ਦੀ ਬਕਾਇਆ ਵੀ ਮੁਆਫ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਸ ਦਾ ਐਲਾਨ ਵੀ ਕਰ ਦਿੱਤਾ ਗਿਆ ਸੀ। ਪਰ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਕਾਏ ਵਾਲੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਹਨ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਜਾਰੀ ਕੀਤੀ ਗਈ ਹੈ।

ਉਥੇ ਹੀ ਇਸ ਦੀ ਵੀਡੀਓ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਟਵਿਟਰ ਅਕਾਊਂਟ ਉਪਰ ਵੀ ਸਾਂਝੀ ਕੀਤੀ ਗਈ ਹੈ। ਇਸ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਖਿਆ ਗਿਆ ਹੈ ਕਿ 1200 ਕਰੋੜ ਰੁਪਏ ਦੇ ਬਿਜਲੀ ਦੇ ਬਿੱਲ ਦੇ ਬਕਾਏ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਜਿੱਥੇ ਅੱਜ 2 ਕਿਲੋਵਾਟ ਦੇ ਭਾਰ ਵਾਲੇ ਸਾਰੇ ਬਿਜਲੀ ਉਪਭੋਗਤਾਵਾਂ ਦੇ ਬਕਾਏ ਮੁਆਫ ਕਰਨ ਦੇ ਮਤੇ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਨੂੰ ਸਾੜ ਕੇ ਲਾਗੂ ਕਰ ਦਿੱਤਾ ਗਿਆ ਹੈ।

ਉਥੇ ਹੀ ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋ ਬਿਜਲੀ ਨੂੰ ਲੈ ਕੇ ਐਲਾਨ ਕੀਤੇ ਜਾ ਰਹੇ ਹਨ ਉਥੇ ਕਾਂਗਰਸ ਸਰਕਾਰ ਵੱਲੋਂ ਇਹ ਸਭ ਕੁਝ ਕਰ ਕੇ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਲੋਕਾਂ ਦੇ ਦਸ ਦਸ ਹਜ਼ਾਰ ਤੋਂ ਲੈ ਕੇ 50 ਹਜ਼ਾਰ ਤੱਕ ਬਿਜਲੀ ਦੇ ਬਕਾਏ ਦੇ ਬਿੱਲ ਸਨ, ਜਿੰਨਾ ਸਭ ਨੂੰ ਅੱਜ ਜਲਾ ਦਿੱਤਾ ਗਿਆ ਹੈ। ਤੇ ਹੁਣ ਤੱਕ ਉਨ੍ਹਾਂ ਦੇ ਸਾਰੇ ਬਿਲ ਮਾਫ ਕਰ ਦਿੱਤੇ ਗਏ ਹਨ।



error: Content is protected !!