ਆਈ ਤਾਜ਼ਾ ਵੱਡੀ ਖਬਰ
ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਪਾਰਟੀਆਂ ਵਿੱਚ ਆਪਸੀ ਖਿੱਚੋਤਾਣ ਵੀ ਚਲਦੀ ਆ ਰਹੀ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨੂੰ ਲੈ ਕੇ ਕਈ ਤਰਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਪਰ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੇ ਫਿਰ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ।
ਪਰ ਨਵਜੋਤ ਸਿੱਧੂ ਅਜੇ ਵੀ ਆਪਣੇ ਅਹੁਦੇ ਤੇ ਬਣੇ ਹੋਏ ਹਨ, ਕਿਉਂਕਿ ਹਾਈਕਮਾਂਡ ਵੱਲੋਂ ਉਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਨਵਜੋਤ ਸਿੱਧੂ ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨਾਲ ਖਫਾ ਨਜ਼ਰ ਆਉਂਦੇ ਸਨ। ਉੱਥੇ ਹੀ ਹੁਣ ਚੰਨੀ ਸਰਕਾਰ ਤੋਂ ਵੀ ਖਫਾ ਨਜ਼ਰ ਆ ਰਹੇ ਹਨ ਜਿਸ ਦੇ ਚਲਦੇ ਹੋਏ ਉਹਨਾਂ ਵੱਲੋਂ ਹਾਈਕਮਾਨ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿੱਥੇ 18 ਸੂਤਰੀ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੀ ਗੱਲ ਆਖੀ ਸੀ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਨਵਜੋਤ ਸਿੱਧੂ ਬਾਰੇ ਇਹ ਗੱਲ ਆਖੀ ਗਈ ਹੈ।
ਅੱਜ ਇੱਥੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਵਾਬ ਦਿੰਦਿਆਂ ਆਖਿਆ ਹੈ ਕਿ ਨਵਜੋਤ ਸਿੱਧੂ ਵੱਲੋਂ ਜਿਹੜੇ ਮੁੱਦੇ ਚੁੱਕੇ ਗਏ ਹਨ ਅਤੇ ਹਾਈਕਮਾਨ ਨੂੰ ਪੱਤਰ ਲਿਖਿਆ ਗਿਆ ਹੈ, ਉਹ ਉਨ੍ਹਾਂ ਦਾ ਪੰਜਾਬ ਵਿੱਚ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਹੱਕ ਬਣਦਾ ਹੈ। ਪਰ ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਹਨਾਂ 18 ਸੂਤਰੀ ਏਜੰਡਾ ਨੂੰ ਪੂਰਾ ਕਰਨ ਦਾ ਕੰਮ ਪੂਰੀ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ। ਅਤੇ ਲਾਗੂ ਕੀਤੇ ਗਏ ਆਦੇਸ਼ਾਂ ਦੀ ਵੀ ਇੰਨ-ਬਿੰਨ ਪਾਲਣਾ ਹੋ ਰਹੀ ਹੈ।
ਕਿਸੇ ਵੀ ਮੁੱਦੇ ਨੂੰ ਛੱਡਿਆ ਨਹੀਂ ਜਾ ਰਿਹਾ ਸਗੋ ਹਰ ਇਕ ਪਹਿਲੂ ਨੂੰ ਵੇਖ ਕੇ ਹੀ ਫੈਸਲੇ ਕੀਤੇ ਜਾ ਰਹੇ ਹਨ ਅਤੇ 18 ਨੁਕਤੀ ਏਜੰਡੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਅਗਰ ਨਵਜੋਤ ਸਿੱਧੂ ਨੂੰ ਇਸ ਵਿੱਚ ਕੋਈ ਕਮੀਂ ਲੱਗਦੀ ਹੈ ਤਾਂ ਅਗਲੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।
ਤਾਜਾ ਜਾਣਕਾਰੀ