ਆਈ ਤਾਜ਼ਾ ਵੱਡੀ ਖਬਰ
ਜਿੱਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਵਾਸਤੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਹੋਏ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ। ਜਿੱਥੇ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਨਿਹੰਗ ਸਿੰਘਾਂ ਵੱਲੋਂ ਵੀ ਮੋਰਚੇ ਲਾਏ ਹੋਏ ਹਨ। ਉਥੇ ਹੀ ਨਿਹੰਗ ਸਿੰਘਾਂ ਵੱਲੋਂ ਪਿਛਲੇ ਦਿਨੀਂ ਇਕ ਵਿਅਕਤੀ ਦਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ ਸੀ।
ਜਿਸ ਕਾਰਨ ਵਿਵਾਦ ਕਾਫ਼ੀ ਵੱਧ ਚੁੱਕਾ ਹੈ। ਹੁਣ ਮੌਕੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਨੀ ਸਰਕਾਰ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਨਿਹੰਗ ਸਿੰਘਾਂ ਵੱਲੋਂ ਇਕ ਵਿਅਕਤੀ ਲਖਬੀਰ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਜਿਥੇ ਨਿਹੰਗ ਸਿੰਘਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਿਨ੍ਹਾਂ ਵੱਲੋਂ ਇਸ ਘਟਨਾ ਬਾਰੇ ਆਪਣਾ ਜੁਰਮ ਕਬੂਲ ਕੀਤਾ ਗਿਆ ਸੀ। ਉੱਥੇ ਹੀ ਮ੍ਰਿਤਕ ਦੀ ਭੈਣ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਰੇ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਤਿੰਨ ਮੈਂਬਰੀ SIT ਕਮੇਟੀ ਬਣਾਈ ਗਈ ਹੈ। ਜਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਜਿਸ ਵਿੱਚ ਆਈ ਪੀ ਐਸ ਵਰਿੰਦਰ ਕੁਮਾਰ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਉਹਨਾਂ ਦੇ ਨਾਲ ਇਸ ਕਮੇਟੀ ਵਿੱਚ ਪੀਪੀਐਸ ਹਰਵਿੰਦਰ ਸਿੰਘ ਵਿਰਕ ਅਤੇ ਪੀ ਐਸ ਇੰਦਰਬੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਕਿਉਂ ਕੇ ਬੀਜੇਪੀ ਦੇ ਆਗੂਆਂ ਨਾਲ ਸੋਸ਼ਲ ਮੀਡੀਆ ਉੱਤੇ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਿੰਘ ਜਥੇਬੰਦੀ ਦੇ ਆਗੂ ਦੀ ਫੋਟੋ ਸਾਹਮਣੇ ਆਉਣ ਕਾਰਨ ਇਹ ਮਾਮਲਾ ਕਾਫੀ ਗੰਭੀਰ ਬਣ ਗਿਆ ਹੈ। ਉੱਥੇ ਹੀ ਹੁਣ ਬਾਬਾ ਅਮਨਦੀਪ ਸਿੰਘ ਦੇ ਗਰੁੱਪ ਵੱਲੋ ਨਿਭਾਈ ਜਾ ਰਹੀ ਭੂਮਿਕਾ ਅਤੇ ਹੋਇਆ ਗੁਪਤ ਮੀਟਿੰਗਾਂ ਦੀ ਜਾਂਚ ਵੀ ਇਸ ਕਮੇਟੀ ਵੱਲੋਂ ਵਿਸ਼ੇਸ਼ ਰੂਪ ਵਿੱਚ ਕੀਤੀ ਜਾਵੇਗੀ, ਜਿਸ ਸਦਕਾ ਇਸ ਸਾਰੀ ਘਟਨਾ ਦੇ ਸੱਚ ਨੂੰ ਸਾਹਮਣੇ ਲਿਆਂਦਾ ਜਾ ਸਕੇ।
ਤਾਜਾ ਜਾਣਕਾਰੀ