ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ 26 ਨਵੰਬਰ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਉਂਕਿ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਬੈਠੇ ਹੋਏ ਇਨ੍ਹਾਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੇ ਗਏ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਦੇ ਵਿਚਕਾਰ ਹੁਣ ਤੱਕ 11 ਦੋਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਜੋ ਕਿ ਬੇਨਤੀਜਾ ਰਹੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਸੋਧ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ ਉੱਥੇ ਕਿਸਾਨ ਜਥੇਬੰਦੀਆਂ ਵੱਲੋਂ ਇਸ ਨੂੰ ਠੁਕਰਾ ਦਿੱਤਾ ਗਿਆ ਸੀ। ਕਿਸਾਨਾਂ ਦੀ ਮੰਗ ਹੈ ਕਿ ਇਹਨਾ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਖਾਰਜ ਕੀਤਾ ਜਾਵੇ।
ਹੁਣ ਦਿੱਲੀ ਧਰਨੇ ਤੋਂ ਇਕ ਹੋਰ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਦਿੱਲੀ ਦੇ ਬਾਰਡਰ ਤੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਇਸ ਉਪਰ ਕੁਝ ਵੀ ਨਹੀਂ ਆਖਿਆ ਜਾ ਰਿਹਾ ਹੈ। ਹੁਣ ਇਸ ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆਈ ਹੈ ਜੋ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀ ਸਰਹੱਦ ਉਪਰ ਕੁੰਡਲੀ ਬਾਰਡਰ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਸ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾ ਰਿਹਾ ਸੀ।
ਜੋ ਪਿਛਲੇ ਤਿੰਨ-ਚਾਰ ਦਿਨਾਂ ਤੋਂ ਕੁਝ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਅਤੇ ਅਚਾਨਕ ਹੀ ਬੇਹੋਸ਼ ਹੋ ਕੇ ਡਿੱਗ ਗਿਆ ਜਿਸ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ। ਹਸਪਤਾਲ ਦੇ ਡਾਕਟਰਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਿਸ ਬਾਰੇ ਵਧੇਰੇ ਜਾਣਕਾਰੀ ਪੋਸਟਮਾਰਟਮ ਹੋਣ ਤੋਂ ਬਾਅਦ ਸਾਹਮਣੇ ਆਵੇਗੀ।
ਉਸ ਤੋਂ ਬਾਅਦ ਹੀ ਇਸ ਕਿਸਾਨ ਦੀ ਮੌਤ ਹੋਣ ਦੇ ਕਾਰਨਾਂ ਦਾ ਪਤਾ ਲੱਗ ਜਾਵੇਗਾ। ਇਸ ਕਿਸਾਨ ਦੀ ਪਹਿਚਾਣ ਜ਼ਿਲ੍ਹਾ ਪਟਿਆਲਾ ਦੇ ਅਧੀਨ ਆਉਣ ਵਾਲੇ ਪਿੰਡ ਰੇਨੋ ਦੇ ਵਸਨੀਕ ਕਰਨੈਲ ਸਿੰਘ ਵਜੋਂ ਹੋਈ ਹੈ। ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਕਿਸਾਨ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਤਾਜਾ ਜਾਣਕਾਰੀ