ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਜਿੱਥੇ ਸਿਆਸਤ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਲੈ ਕੇ ਕਈ ਤਰਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕਾਂਗਰਸ ਪਾਰਟੀ ਵਿੱਚ ਚਲ ਰਿਹਾ ਘਮਸਾਨ ਅਜੇ ਤੱਕ ਖਤਮ ਨਹੀਂ ਹੋਇਆ ਹੈ ਜਿਸ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਜਿੱਥੇ ਬਾਗੀ ਵਿ-ਧਾ-ਇ-ਕਾਂ ਦੇ ਕਾਰਨ ,ਅਤੇ ਹਾਈਕਮਾਨ ਵੱਲੋਂ ਬਾਰ-ਬਾਰ ਉਨ੍ਹਾਂ ਨੂੰ ਦਿੱਲੀ ਬੁਲਾਏ ਜਾਣ ਦੇ ਕਾਰਨ ਆਪਣੀ ਪਾਰਟੀ ਤੋਂ ਅਸਤੀਫਾ ਦੇਣਾ ਪਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦਾ ਸਾਥ ਵੀ ਛੱਡ ਦਿੱਤਾ ਗਿਆ ਹੈ। ਬੀਤੇ ਦਿਨੀਂ ਇਥੇ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ।
ਉੱਥੇ ਹੀ ਹੁਣ ਅਰੂਸਾ ਆਲਮ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਕੈਪਟਨ ਵੱਲੋਂ ਚੁੱਪ-ਚੁਪੀਤੇ ਇਹ ਕੰਮ ਕੀਤਾ ਗਿਆ ਹੈ। ਜਿੱਥੇ ਹੁਣ ਕਾਂਗਰਸ ਦੇ ਕਈ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਉੱਪਰ ਕਈ ਤਰ੍ਹਾਂ ਦੇ ਸਵਾਲ ਕੀਤੇ ਜਾ ਰਹੇ ਹਨ। ਉਥੇ ਹੀ ਬੀਤੇ ਦਿਨ ਹੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਆਰੂਸਾ ਨੂੰ ਲੈ ਕੇ ਜਾਂਚ ਕਰਵਾਏ ਜਾਣ ਦਾ ਵੀ ਆਖਿਆ ਗਿਆ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਗੱਲ ਦਾ ਜਵਾਬ ਦਿੰਦੇ ਹੋਏ ਟਵਿੱਟਰ ਤੇ ਸੋਨੀਆਂ ਗਾਂਧੀ ਅਤੇ ਅਰੂਸਾ ਆਲਮ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਹ ਤਸਵੀਰ ਟਵਿਟਰ ਹੈਂਡਲ ਉੱਪਰ ਚਰਚਾ ਦਾ ਵਿਸ਼ਾ ਬਣ ਗਈ ਹੈ। ਜਿਸ ਵਿਚ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਅਤੇ ਅਰੂਸਾ ਆਲਮ ਹੱਥ ਮਿਲਾਉਦੇ ਦਿਖਾਏ ਗਏ ਹਨ। ਜੋ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਟੈਗ ਕੀਤੀ ਗਈ ਹੈ। ਕਿਉਂਕਿ ਬੀਤੇ ਦਿਨੀਂ ਅਰੂਸਾ ਆਲਮ ਦੇ ਆਈ ਏ ਐਸ ਆਈ ਨਾਲ ਸਬੰਧ ਹੋਣ ਦੀ ਖਬਰ ਨੂੰ ਲੈ ਕੇ ਇਸ ਮਾਮਲੇ ਦੀ ਜਾਂਚ ਹੋਣ ਬਾਰੇ ਤੰਜ ਕੱਸੇ ਗਏ ਸਨ। ਉਸ ਗੱਲ ਨੂੰ ਹੀ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਦਾ ਜਵਾਬ ਦਿੱਤਾ ਗਿਆ ਹੈ।
ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਅਰੂਸਾ ਆਲਮ ਨੂੰ ਭਾਰਤ ਲਿਆਉਣ ਲਈ ਸਪੌਂਸਰ ਕਰਵਾਉਣ ਦਾ ਕੰਮ ਉਨ੍ਹਾਂ ਵੱਲੋਂ ਪਿਛਲੇ 16 ਸਾਲਾਂ ਦੌਰਾਨ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਅਜਿਹੇ ਮਾਮਲਿਆਂ ਨੂੰ ਜਿੱਥੇ ਇਜਾਜ਼ਤ ਲੈਣ ਵਾਸਤੇ ਭਾਰਤੀ ਹਾਈ ਕਮਿਸ਼ਨ ਵੱਲੋਂ ਵਿਦੇਸ਼ ਮੰਤਰਾਲਿਆਂ ਕੋਲ ਉਠਾਇਆ ਜਾਂਦਾ ਹੈ। ਉਹਨਾਂ ਦੀ ਸਹਿਮਤੀ ਦੇ ਨਾਲ ਹੀ ਅਜਿਹੇ ਵੀਜੇ ਦਿੱਤੇ ਜਾਂਦੇ ਹਨ।
ਤਾਜਾ ਜਾਣਕਾਰੀ