BREAKING NEWS
Search

ਬੱਸਾਂ ਚ ਔਰਤਾਂ ਨੂੰ ਮੁਫ਼ਤ ਸਫ਼ਰ ਦੇਣ ਦੇ ਬਾਅਦ ਹੁਣ ਸਰਕਾਰ ਪੰਜਾਬ ਚ ਹੀ ਕਰਾਏਗੀ ਇਹ ਕੰਮ – ਇਹਨਾਂ ਲੋਕਾਂ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਚੰਨੀ ਸਰਕਾਰ ਵੱਲੋਂ ਸੂਬੇ ਦੀ ਬਾਗਡੋਰ ਆਪਣੇ ਹੱਥ ਵਿੱਚ ਸੰਭਾਲਦੇ ਹੋਏ ਹੀ ਕਈ ਤਰ੍ਹਾਂ ਦੇ ਐਲਾਨ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਉਥੇ ਹੀ ਨਵੇਂ ਕੈਬਨਿਟ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ ਜਿਸ ਵਿੱਚ ਕੁਝ ਨਵੇਂ ਮੰਤਰੀਆਂ ਦੇ ਕੁਝ ਪੁਰਾਣੇ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ ਅਤੇ ਵਿਭਾਗਾਂ ਦੇ ਅਨੁਸਾਰ ਮੰਤਰੀਆਂ ਵੱਲੋਂ ਕੰਮ ਕੀਤੇ ਜਾ ਰਹੇ ਹਨ। ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੇ ਗਏ ਹਨ। ਜਿੱਥੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿਛਲੇ ਕੁਝ ਦਿਨਾਂ ਵਿਚ ਬਹੁਤ ਸਾਰੇ ਸੁਧਾਰ ਦੇ ਕਾਰਜ ਕੀਤੇ ਗਏ ਹਨ। ਉਥੇ ਹੀ ਕੁਝ ਨਵੀਆਂ ਸਰਕਾਰੀ ਬੱਸਾਂ ਨੂੰ ਵੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।

ਪੰਜਾਬ ਵਿੱਚ ਔਰਤਾਂ ਨੂੰ ਮੁਫਤ ਸਫਰ ਦੇਣ ਤੋਂ ਬਾਅਦ ਹੁਣ ਸਰਕਾਰ ਵਲੋ ਹੁਣ ਇਹ ਕੰਮ ਕਰਵਾਇਆ ਜਾਵੇਗਾ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਿਥੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਵਿੱਚ ਪੈਪਸੂ ਰੋਡਵੇਜ਼, ਪਨਬਸ ਦੇ ਬੇੜੇ ਵਿੱਚ 842 ਨਵੀਆਂ ਬਸਾਂ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਇਨ੍ਹਾਂ ਨੂੰ ਜਲਦੀ ਹੀ ਪੰਜਾਬ ਵਿੱਚ ਸ਼ੁਰੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਨ੍ਹਾਂ ਵਿੱਚ ਪੀਆਰਟੀਸੀ ਦੀਆਂ 225, ਪਨਬਸ 587 ਨਵੀਆਂ ਬੱਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਜਿਸ ਦੀ ਮੰਗ ਨੂੰ ਦੇਖ ਕੇ ਕੰਮ ਨੂੰ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ ਹੈ। ਜਿਸ ਸਦਕਾ ਇਸ ਕੰਮ ਦੀ ਪ੍ਰਕਿਰਿਆ ਨੂੰ ਤੁਰੰਤ ਨਿਪਟਾਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੱਸਾਂ ਦੀ ਬਾਡੀ ਫੈਬਰੀਕੇਸ਼ਨ ਦਾ ਕੰਮ ਪੰਜਾਬ ਵਿੱਚ ਹੀ ਫੈਬਰੀਕੇਟਾਂ ਨੂੰ ਦੇਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਹੈ। ਕਿਉਂਕਿ ਪਹਿਲਾਂ ਸਰਕਾਰ ਵੱਲੋਂ ਹਰਿਆਣਾ ਤੇ ਰਾਜਸਥਾਨ ਤੋਂ ਬਣਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਸੀ।

ਕਿਉਂਕਿ ਪੰਜਾਬ ਵਿੱਚ ਪਹਿਲਾਂ ਕੁਝ ਟੈਂਡਰਾਂ ਦੇ ਕਾਰਨ ਇਹ ਕੰਮ ਨਹੀਂ ਹੋ ਰਿਹਾ ਸੀ, ਕਿਉਂਕਿ ਕੁਝ ਅਜਿਹੀਆਂ ਸ਼ਰਤਾਂ ਰੱਖੀਆਂ ਗਈਆਂ ਸਨ। ਜੋ ਕਿ ਪੰਜਾਬ ਦੇ ਫੈਬਰੀਕੇਟਾਂ ਨੂੰ ਮਨਜੂਰ ਨਹੀਂ ਸਨ। ਪਰ ਹੁਣ ਪੰਜਾਬ ਸਰਕਾਰ ਵੱਲੋਂ ਇਹ ਕੰਮ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ। ਜੋ ਪਹਿਲਾਂ ਹੀ ਕਰੋਨਾ ਦੀ ਮਾਰ ਦਾ ਸਾਹਮਣਾ ਕਰ ਰਹੇ ਹਨ। ਕਿਉਂਕਿ ਪੰਜਾਬ ਵਿੱਚ ਨਾ ਤਾਂ ਬੱਸਾਂ ਦੀ ਮੁਰੰਮਤ ਹੋਈ ਤੇ ਨਾ ਹੀ ਨਵੀਆਂ ਖ਼ਰੀਦੀਆਂ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦਾ ਕੰਮ ਠੱਪ ਹੋ ਗਿਆ।



error: Content is protected !!