ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਚੌਕਸੀ ਵਰਤੀ ਜਾ ਰਹੀ ਹੈ, ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਚੋਰੀ ਲੁੱਟ-ਖੋਹ ਦੇ ਨਾਲ ਨਾਲ ਧੋਖਾਧੜੀ ਅਤੇ ਠੱਗੀ ਦੇ ਮਾਮਲੇ ਵਿਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦੇ ਸੁਪਨੇ ਸੰਜੋਏ ਜਾਂਦੇ ਹਨ ਅਤੇ ਕੁਝ ਵੱਲੋਂ ਉਨ੍ਹਾਂ ਲੋਕਾਂ ਦੇ ਸੁਪਨਿਆਂ ਨੂੰ ਚੂਰ-ਚੂਰ ਕਰ ਦਿੱਤਾ ਜਾਂਦਾ ਹੈ ਜਦੋਂ ਉਨ੍ਹਾਂ ਵੱਲੋਂ ਮੋਟੀ ਰਕਮ ਵਸੂਲ ਕਰ ਲਈ ਜਾਂਦੀ ਹੈ ਅਤੇ ਵਿਦੇਸ਼ ਵਿਚ ਵੀ ਨਹੀਂ ਭੇਜਿਆ ਜਾਂਦਾ।
ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋਣ ਨਾਲ ਕਈ ਸਮੱਸਿਆਵਾਂ ਵਿੱਚ ਘਿਰ ਜਾਂਦੇ ਹਨ। ਹੁਣ ਕੈਨੇਡਾ ਜਾਣ ਵਾਲੇ ਲੋਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਸ਼ਹੀਦ ਕਰਨੈਲ ਸਿੰਘ ਨਗਰ ਦੇ ਰਹਿਣ ਵਾਲੇ ਪਤੀ ਪਤਨੀ ਠੱਗੀ ਦਾ ਸ਼ਿਕਾਰ ਹੋ ਗਏ ਹਨ। ਜਿਸ ਦੀ ਜਾਣਕਾਰੀ ਦਿੰਦੇ ਹੋਏ ਮਨਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਨੂੰ ਕੈਨੇਡਾ ਜਾਣ ਵਾਸਤੇ ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸ ਬਾਰੇ ਦੱਸਿਆ ਗਿਆ ਸੀ।
ਜਿਸ ਤੋਂ ਬਾਅਦ ਇਮੀਗਰੇਸ਼ਨ ਦਫ਼ਤਰ ਪਹੁੰਚ ਕੀਤੀ ਗਈ ਅਤੇ ਉਥੇ ਸਚਿਨ ਸ਼ਰਮਾਂ ਅਤੇ ਗੀਤਾਂਜਲੀ ਸ਼ਰਮਾ ਨਾਲ ਰਾਬਤਾ ਕਾਇਮ ਕੀਤਾ ਗਿਆ ਜਿਨ੍ਹਾਂ ਨੇ ਮਨਇੰਦਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਵਿਦੇਸ਼ ਭੇਜਣ ਬਾਰੇ ਹਾਮੀ ਭਰੀ ਕੇ ਉਨ੍ਹਾਂ ਨੂੰ ਕੈਨੇਡਾ ਵਿੱਚ ਪੀ ਆਰ ਦਿਵਾਈ ਜਾਵੇਗੀ। ਜਿਸ ਤੋਂ ਬਾਅਦ ਪਤੀ ਪਤਨੀ ਕੋਲੋਂ 9 ਲੱਖ 21 ਹਜ਼ਾਰ ਰੁਪਏ ਦੀ ਰਕਮ ਇਮੀਗਰੇਸ਼ਨ ਵਾਲੇ ਪਤੀ ਪਤਨੀ ਵੱਲੋ ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਲੈ ਲਈ ਗਈ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਾ ਤਾਂ ਪਤੀ-ਪਤਨੀ ਨੂੰ ਕੈਨੇਡਾ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ।
ਜਿਸ ਤੋਂ ਬਾਅਦ ਪੀੜਤ ਪਤੀ ਪਤਨੀ ਵੱਲੋਂ ਇਸ ਧੋਖਾਧੜੀ ਦੀ ਸ਼ਿਕਾਇਤ ਥਾਣਾ ਦੁੱਗਰੀ ਦੀ ਪੁਲਸ ਨੂੰ ਕੀਤੀ ਗਈ। ਜਿਨ੍ਹਾਂ ਵੱਲੋਂ ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅਤੇ ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜਲਦ ਹੀ ਸਚਿਨ ਸ਼ਰਮਾਂ ਅਤੇ ਗੀਤਾਂਜਲੀ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਤਾਜਾ ਜਾਣਕਾਰੀ