ਆਈ ਤਾਜਾ ਵੱਡੀ ਖਬਰ
ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ । ਜਿੱਥੇ ਹੁਣ ਗਰਮੀ ਦੀ ਸਮਾਪਤੀ ਅਤੇ ਠੰਡ ਦੀ ਸ਼ੁਰੂਆਤ ਹੋ ਰਹੀ ਹੈ । ਪਰ ਪੰਜਾਬ ਦੇ ਵਿੱਚ ਕੱਲ੍ਹ ਰਾਤ ਤੋਂ ਹੀ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ । ਜਿਸ ਕਾਰਨ ਹੁਣ ਗਰਮੀ ਦੀ ਜਾਨ ਅਤੇ ਠੰਡ ਦੇ ਆਉਂਣ ਦਾ ਅਹਿਸਾਸ ਮਹਿਸੂਸ ਹੋ ਰਿਹਾ ਹੈ । ਇਸ ਬਾਰਿਸ਼ ਦੇ ਕਾਰਨ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਬੇਮੌਸਮੀ ਬਾਰਿਸ਼ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਦੀਆਂ ਬੱਚਿਆਂ ਵਰਗੀਆਂ ਪਾਲ਼ੀਆਂ ਫ਼ਸਲਾਂ ਤੇ ਉੱਪਰ ਆਪਣਾ ਕਹਿਰ ਵਰਸਾਇਆ ਹੈ ।
ਜਿਸ ਕਾਰਨ ਹੁਣ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਘਟਣ ਦੀ ਬਜਾਏ ਸਗੋਂ ਹੋਰ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਹੁਣ ਤਕ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਕਈ ਖੇਤਰਾਂ ਦੇ ਵਿਚ ਇਸ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਖੜ੍ਹੀ ਫਸਲ ਤਬਾਹ ਹੋ ਚੁੱਕੀ ਹੈ । ਇੰਨਾ ਹੀ ਨਹੀਂ ਸਗੋਂ ਮੰਡੀਆਂ ਵਿਚ ਪਿਆ ਝੋਨੇ ਬਾਰਿਸ਼ ਕਾਰਨ ਗਿੱਲਾ ਹੋ ਚੁੱਕਿਆ ਹੈ । ਜ਼ਿਕਰਯੋਗ ਹੈ ਕਿ ਮਾਝੇ ਅਤੇ ਦੁਆਬੇ ਸਮੇਤ ਕਈ ਜ਼ਿਲ੍ਹਿਆਂ ਦੇ ਬਾਰਿਸ਼ ਦੇ ਨਾਲ ਨਾਲ ਗੜੇ ਵੀ ਪਏ ਹਨ । ਇਨ੍ਹਾਂ ਗੜ੍ਹੀਆਂ ਨਹੀਂ ਕਿਸਾਨਾਂ ਦੀਆਂ ਫਸਲਾਂ ਨੂੰ ਤਬਾਹ ਕਰਨ ਵਿਚ ਵੱਡਾ ਰੋਲ ਅਦਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਅਗਲੇ ਚੌਵੀ ਘੰਟਿਅਾਂ ਦੌਰਾਨ ਭਾਰੀ ਮੀਂਹ ਅਤੇ ਹਨ੍ਹੇਰੀ ਦੀ ਚਿਤਾਵਨੀ ਦਿੱਤੀ ਗਈ ਸੀ । ਇਸ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਸੀ । ਇਸੇ ਵਿਚਕਾਰ ਬੀਤੀ ਰਾਤ ਤੋਂ ਪੈ ਰਹੇ ਮੀਂਹ ਅਤੇ ਗੜਿਆਂ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ । ਕਈ ਥਾਵਾਂ ਤੇ ਅੱਜ ਸਵੇਰ ਤੋਂ ਹੀ ਬਾਰਿਸ਼ ਹੋਣੀ ਸ਼ੁਰੂ ਹੋਈ ਪਈ ਹੈ , ਜਿਸ ਕਾਰਨ ਹੁਣ ਗਰਮੀ ਜਾਂਦੀ ਹੋਈ ਤੇ ਠੰਢ ਆਉਂਦੀ ਹੋਈ ਮਹਿਸੂਸ ਹੋ ਰਹੀ ਹੈ ।
ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਕਈ ਖੇਤਾਂ ਦੇ ਵਿੱਚ ਇੱਕ ਪਾਸੇ ਝੋਨੇ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਕਿਸਾਨ ਆਪਣੀਆਂ ਝੋਨੇ ਦੀਆਂ ਫ਼ਸਲਾਂ ਦੀ ਖ਼ਰੀਦ ਲਈ ਮੰਡੀਆਂ ਦੇ ਵਿੱਚ ਬੈਠੇ ਹੋਏ ਹਨ ਤੇ ਮੰਡੀਆਂ ਦੇ ਵਿੱਚ ਪੁਖਤਾ ਪ੍ਰਬੰਧ ਨਾ ਹੋਣ ਦੇ ਚੱਲਦੇ ਸਰਕਾਰ ਦੀ ਵੀ ਵੱਡੀ ਪੋਲ ਖੋਲ੍ਹਦੀ ਨਜ਼ਰ ਆ ਰਹੇ ਹਨ । ਪਰ ਹੁਣ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੀ ਫ਼ਸਲ ਨੂੰ ਇੱਕ ਵਾਰ ਫਿਰ ਤੋਂ ਨੁਕਸਾਨ ਪਹੁੰਚਾਇਆ ਹੈ ਤੇ ਕਿਸਾਨ ਆਪਣੀਆਂ ਫਸਲਾਂ ਨੂੰ ਬਚਾਉਣ ਲਈ ਹੁਣ ਖੱਜਲ ਖੁਆਰ ਹੋ ਰਹੇ ਹਨ । ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਹੁਣ ਅਗਲੇ ਚੌਵੀ ਘੰਟਿਆਂ ਨੂੰ ਲੈ ਕੇ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਜਿਸ ਦੇ ਚੱਲਦੇ ਕਿਸਾਨਾਂ ਨੂੰ ਹੁਣ ਅਗਲੇ ਚੌਵੀ ਘੰਟਿਆਂ ਤੱਕ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।
ਤਾਜਾ ਜਾਣਕਾਰੀ