BREAKING NEWS
Search

ਪੰਜਾਬ ਚ ਗੱਡੀਆਂ ਕਾਰਾਂ ਰਾਹੀ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ਸ਼ਾਮ 5 ਵਜੇ ਨੂੰ ਲੈ ਕੇ ਆ ਰਹੀ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਇੱਕੋ ਪਾਸੇ ਦੇਸ਼ ਵਿੱਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਹੀ ਵਾਧਾ ਹੋ ਰਿਹਾ ਹੈ । ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਜੇਬ ਤੇ ਵੀ ਖ਼ਾਸਾ ਅਸਰ ਪਾਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਪਿਛਲੇ ਕੁਝ ਸਮੇਂ ਤੋਂ ਇਨ੍ਹਾਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਹਰ ਰੋਜ਼ ਹੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ । ਜਿਸ ਕਾਰਨ ਦੇਸ਼ ਭਰ ਦੇ ਲੋਕ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਕਾਰਨ ਖਾਸੇ ਪ੍ਰੇਸ਼ਾਨ ਹਨ ਕਈ ਲੋਕਾਂ ਦੇ ਵੱਲੋਂ ਤਾਂ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਤੰਗ ਆ ਕੇ ਆਪਣੇ ਪੈਟਰੋਲ ਨਾਲ ਚੱਲਣ ਵਾਲੇ ਵਾਹਨ ਵੀ ਵੇਚ ਦਿੱਤੇ ਗਏ ਨੇ ਮੁੜ ਤੋਂ ਸਾਈਕਲ ਖ਼ਰੀਦਣੇ ਸ਼ੁਰੂ ਕਰ ਦਿੱਤੇ ਗਏ ਹਨ ।

ਵਧਦੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਲੋਕ ਸੜਕਾਂ ਤੇ ਵੀ ਉਤਰ ਰਹੀ ਨੇ, ਵਿਰੋਧੀ ਪਾਰਟੀਆਂ ਸੱਤਾ ਧਿਰ ਪਾਰਟੀ ਨੂੰ ਵੀ ਘੇਰਨ ਦੀਆਂ ਕੋਸ਼ਿਸ਼ਾਂ ਚ ਲੱਗੀਆਂ ਹੋਈਆਂ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ । ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਪੈਟਰੋਲ ਪੰਪਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ ਪੰਜਾਬ ਦੇ ਵਿੱਚ ਸ਼ਾਮ ਦੇ ਪੰਜ ਵਜੇ ਤੋਂ ਬਾਅਦ ਪੈਟਰੋਲ ਪੰਪ ਬੰਦ ਹੋਣ ਜਾ ਰਹੇ ਹਨ ।ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਸਰਕਾਰ ਦੇ ਨਾਲ ਨਾਲ ਤੇਲ ਕੰਪਨੀਆਂ ਦੇ ਵੱਲੋਂ ਪੈਟਰੋਲ ਪੰਪ ਮਾਲਕਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ । ਜਿਸ ਕਾਰਨ ਭਾਰੀ ਆਰਥਿਕ ਸੰਕਟ ਵਿੱਚ ਘਿਰੇ ਪੈਟਰੋਲ ਪੰਪ ਸੰਚਾਲਕਾਂ ਨੇ ਆਪਣੇ ਖ਼ਰਚ ਘਟਾਉਣ ਦੇ ਲਈ ਅੱਜ ਯਾਨੀ ਐਤਵਾਰ ਨੂੰ ਪੰਜ ਵਜੇ ਪੈਟਰੋਲ ਪੰਪ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਸਵੇਰ ਦੇ ਸੱਤ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤਕ ਪੈਟਰੋਲ ਪੰਪ ਖੁੱਲ੍ਹਣਗੇ ਤੇ ਪੰਜ ਵਜੇ ਤੋਂ ਬਾਅਦ ਪੈਟਰੋਲ ਪੰਪ ਬੰਦ ਹੋ ਜਾਣਗੇ । ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਸੱਤ ਨਵੰਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਰਾਜ ਦੀ ਕਾਰਗੁਜ਼ਾਰੀ ਮੀਟਿੰਗ ਦੌਰਾਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਦੇ ਵਿਚ ਪੈਟਰੋਲ ਪੰਪ ਰਾਤ ਦੇ ਗਿਆਰਾਂ ਵਜੇ ਬੰਦ ਹੋ ਜਾਂਦੇ ਹਨ ਅਤੇ ਕਈ ਹਾਈਵੇ ਤੇ ਸਥਿਤ ਪੈਟਰੋਲ ਸਟੇਸ਼ਨ ਬੰਦ ਵੀ ਹੋ ਚੁੱਕੇ ਹਨ ।

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਹੈ ਕਿ ਜੇਕਰ ਤੇਲ ਕੰਪਨੀਆਂ ਜਾਂ ਫਿਰ ਸਰਕਾਰ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਤਾਂ 22 ਨਵੰਬਰ ਸੂਬੇ ਭਰ ਦੇ ਪੈਟਰੋਲ ਪੰਪ ਬੰਦ ਕਰ ਦਿੱਤੇ ਜਾਣਗੇ । ਜ਼ਿਕਰਯੋਗ ਹੈ ਕਿ ਇਸ ਸੰਕਟ ਦੇ ਚੱਲਦੇ ਹੁਣ ਤੱਕ ਬਹੁਤ ਸਾਰੇ ਪੈਟਰੋਲ ਪੰਪ ਡੀਲਰਜ਼ ਤੇ ਵੱਲੋਂ ਖ਼ੁਦਕੁਸ਼ੀ ਵੀ ਕਰ ਲਈ ਗਈ ਹੈ ਤੇ ਬਹੁਤ ਸਾਰੇ ਡੀਲਰਸ ਨੇ ਆਪਣੀ ਪੈਟਰੋਲ ਪੰਪਾਂ ਨੂੰ ਤਾਲਾ ਲਗਾ ਦਿੱਤਾ ਗਿਆ ਹੈ । ਇਸੇ ਆਰਥਿਕ ਸੰਕਟ ਤੋਂ ਬਚਣ ਦੇ ਲਈ ਇਹ ਇੱਕ ਅਹਿਮ ਫੈਸਲਾ ਲਿਆ ਗਿਆ ਹੈ ਕਿ ਸ਼ਾਮ ਦੇ ਪੰਜ ਵਜੇ ਤੋਂ ਬਾਅਦ ਪੈਟਰੋਲ ਪੰਪ ਬੰਦ ਕਰ ਦਿੱਤੇ ਜਾਣਗੇ , ਇਹ ਫ਼ੈਸਲਾ ਹੁਣ ਸੱਤ ਨਵੰਬਰ ਤੋਂ ਲਾਗੂ ਹੋਵੇਗਾ ।



error: Content is protected !!