ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਪਿਛਲੇ ਸਾਲ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਭਾਰਤ ਵਿਚ ਵਧੇ ਕਰੋਨਾ ਦੇ ਕੇਸਾਂ ਅਤੇ ਡੈਲਟਾ ਵੇਰੀਐਟ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਨਾਂ ਉੱਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਕੁਝ ਖਾਸ ਸਮਝੌਤਿਆਂ ਦੇ ਤਹਿਤ ਕੁਝ ਖਾਸ ਉਡਾਣ ਸ਼ੁਰੂ ਕੀਤਾ ਗਿਆ ਸੀ। ਤਾਂ ਜੋ ਯਾਤਰੀਆਂ ਨੂੰ ਐਮਰਜੰਸੀ ਹਲਾਤਾਂ ਦੇ ਵਿਚ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਹੁਣ ਕਰੋਨਾ ਸਥਿੱਤੀ ਠੀਕ ਹੋਣ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਉਡਾਣ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਹੁਣ ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਦੀਵਾਲੀ ਤੋਂ ਪਹਿਲਾਂ ਇਕ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵਿੱਚ ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਅੰਤਰਰਾਸ਼ਟਰੀ ਉਡਾਨਾਂ ਦੇ ਵਿਚ ਵਾਧਾ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੇ ਸੀ ਈ ਓ ਅਜੇ ਕੁਮਾਰ ਵੱਲੋਂ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਅਤੇ ਦੁਬਈ ਦੇ ਵਿਚਕਾਰ ਉਡਾਣਾਂ ਨੂੰ ਸ਼ੁਰੂ ਕਰਨ ਦੀ ਅਗਲੇ ਮਹੀਨੇ ਤੋਂ ਇੰਡੀਗੋ ਏਅਰਲਾਈਨਜ਼ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ।
ਉਥੇ ਹੀ ਚੰਡੀਗੜ੍ਹ ਦੇ ਹਵਾਈ ਅੱਡੇ ਤੋਂ ਹਫ਼ਤੇ ਵਿੱਚ ਦੋ ਦਿਨ ਚੰਡੀਗੜ੍ਹ ਤੋ ਸ਼ਾਰਜਾਹ ਦੇ ਵਿਚਕਾਰ ਫਲਾਈਟ ਨੂੰ ਸ਼ੁਰੂ ਕੀਤਾ ਗਿਆ ਹੈ, ਜੋ ਕਿ ਇਹ ਇੰਡੀਆ ਐਕਸਪ੍ਰੈਸ ਵੱਲੋਂ ਚਲਾਈ ਜਾ ਰਹੀ ਹੈ। ਉੱਥੇ ਹੀ ਹੁਣ ਪੰਜਾਬ ਦੇ ਯਾਤਰੀਆਂ ਨੂੰ ਚੰਡੀਗੜ੍ਹ ਤੋਂ ਇਹ ਉਡਾਨਾਂ ਸ਼ੁਰੂ ਕਰਨ ਦੇ ਨਾਲ ਹੀ ਦਿਵਾਲੀ ਤੋਂ ਪਹਿਲਾਂ ਇਕ ਬਹੁਤ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਯਾਤਰੀ ਹੁਣ ਚੰਡੀਗੜ੍ਹ ਤੋਂ ਦੁਬਈ ਲਈ ਉਡਾਣ ਲੈ ਸਕਦੇ ਹਨ।
ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੀ ਕੌਮਾਂਤਰੀ ਉਡਾਨਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਉਥੇ ਹੀ ਅਗਲੇ ਹਫਤੇ ਤੋਂ ਪੰਜਾਬ ਵਿੱਚ ਘਰੇਲੂ ਉਡਾਣਾਂ ਨੂੰ ਵੀ ਵਧਾਉਣ ਦੀ ਉਮੀਦ ਜਾਹਿਰ ਕੀਤੀ ਗਈ ਹੈ। ਪਹਿਲਾਂ ਕਰੋਨਾ ਦੇ ਕਾਰਨ ਚੰਡੀਗੜ੍ਹ ਤੋਂ ਯਾਤਰੀਆਂ ਦੀ ਗਿਣਤੀ ਵਿੱਚ ਕਾਫੀ ਕਮੀ ਦੇਖੀ ਗਈ ਸੀ। ਜਿੱਥੇ ਪਹਿਲਾਂ ਰੋਜ਼ਾਨਾ 4500 ਦੇ ਕਰੀਬ ਯਾਤਰੀ ਆਉਂਦੇ ਜਾਂਦੇ ਸਨ। ਉੱਥੇ ਹੀ ਹੁਣ ਸਥਿਤੀ ਆਮ ਵਾਂਗ ਹੋਣ ਤੇ ਇਹ ਗਿਣਤੀ 9 ਹਜ਼ਾਰ ਹੋ ਗਈ ਹੈ।
ਤਾਜਾ ਜਾਣਕਾਰੀ