ਆਈ ਤਾਜ਼ਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਧੀਆਂ ਨੂੰ 31 ਅਕਤੂਬਰ ਤੱਕ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਕਾਫੀ ਹੱਦ ਤੱਕ ਢਿੱਲ ਵੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਪੰਜਾਬ ਵਿੱਚ ਵਾਪਰਨ ਵਾਲੀਆਂ ਅਣਹੋਣੀਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ। ਜਿਸ ਸਦਕਾ ਉਨ੍ਹਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਵਿਆਹ ਸ਼ਾਦੀਆਂ ਨੂੰ ਲੈ ਕੇ ਇਹ ਹੁਕਮ ਜਾਰੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਧਾਰਾ 144 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਕੁਝ ਪਾਬੰਦੀਆਂ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਵੱਲੋਂ ਜ਼ਿਲੇ ਅੰਦਰ ਸਾਰੇ ਮੈਰਿਜ ਪੈਲਸਾਂ ਵਿੱਚ ਵਿਆਹ ਸ਼ਾਦੀ ਦੇ ਸਮਾਗਮ ਅਤੇ ਹੋਰ ਹੋਣ ਵਾਲੇ ਪ੍ਰੋਗਰਾਮਾਂ ਵਿਚ ਸਾਰੇ ਲੋਕਾਂ ਨੂੰ ਹਥਿਆਰ ਲਿਜਾਣ ਉਪਰ ਪਾਬੰਦੀ ਲਗਾ ਦਿੱਤੀ ਹੈ।
ਉਥੇ ਹੀ ਉਨ੍ਹਾਂ ਲੋਕਾਂ ਨੂੰ ਵੀ ਇਹਨਾਂ ਹੁਕਮਾਂ ਦੀ ਪਾਲਣਾ ਕਰਨੀ ਹੋਵੇਗੀ ਜਿਨ੍ਹਾਂ ਕੋਲ ਹਥਿਆਰ ਰੱਖਣ ਦੇ ਅਧਿਕਾਰ ਹਨ ਜਿਨ੍ਹਾਂ ਵਿਚ ਪੈਰਾ-ਮਿਲਟਰੀ ਫੋਰਸ, ਆਰਮੀ ਪਰਸੋਨਲ, ਪੁਲਿਸ ਕਰਮਚਾਰੀ ਆਦਿ। ਇਸ ਤੋਂ ਇਲਾਵਾ ਆਰਮੀ ਦੇ ਰੰਗ ਵਾਲੀ ਮਿਲਟਰੀ ਵਰਦੀ, ਮਿਲਟਰੀ ਦੀਆਂ ਮੋਟਰ ਗੱਡੀਆਂ, ਮੋਟਰਸਾਇਕਲ ਅਤੇ ਜੀਪਾਂ ਦੀ ਵਰਤੋਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵਲੋ ਅਜਿਹੇ ਵਾਹਨਾਂ ਅਤੇ ਕੱਪੜਿਆਂ ਦੀ ਵਰਤੋਂ ਕਰਕੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ।
ਉਥੇ ਹੀ ਹੁਸ਼ਿਆਰਪੁਰ ਜਿਲ੍ਹਾ ਮਜਿਸਟਰੇਟ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇਨ੍ਹਾਂ ਦੀ ਵਰਤੋਂ ਉਪਰ ਜਿਲੇ ਦੀ ਹੱਦ ਅੰਦਰ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਆਦੇਸ਼ਾਂ ਨੂੰ 23 ਦਸੰਬਰ 2021 ਤੱਕ ਲਾਗੂ ਰੱਖਣ ਦੇ ਆਦੇਸ਼ ਦਿੱਤੇ ਗਏ। ਉੱਥੇ ਹੀ ਜਿਲੇ ਦੀ ਹੱਦ ਅੰਦਰ ਵੱਖ-ਵੱਖ ਹਸਪਤਾਲਾਂ, ਆਮ ਜਨਤਾ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਧਰਨਾ ਪ੍ਰਦਰਸ਼ਨ ਕਰਨ ਉਪਰ ਵੀ ਪਾਬੰਦੀ ਲਗਾ ਦਿੱਤੀ ਹੈ।
Home ਤਾਜਾ ਜਾਣਕਾਰੀ ਪੰਜਾਬ: ਵਿਆਹ ਸ਼ਾਦੀਆਂ ਨੂੰ ਲੈ ਕੇ ਏਥੇ ਲਈ ਜਾਰੀ ਹੋ ਗਿਆ ਇਹ ਤਾਜਾ ਵੱਡਾ ਹੁਕਮ – ਹੋ ਜਾਵੋ ਸਾਵਧਾਨ
ਤਾਜਾ ਜਾਣਕਾਰੀ