BREAKING NEWS
Search

ਪੰਜਾਬ ਚ ਏਥੇ ਦੀਵਾਲੀ ਵਾਲੇ ਦਿਨ ਏਨੇ ਵਜੇ ਤੋਂ ਏਨੇ ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ ਹੋ ਗਿਆ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਇਸ ਸਮੇਂ ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਮਾਹੌਲ ਨੂੰ ਅਮਨ ਤੇ ਸ਼ਾਂਤੀ ਵਾਲਾ ਬਣਾ ਕੇ ਰੱਖਿਆ ਜਾ ਸਕੇ। ਜਿਸ ਸਦਕਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਵੀ ਸਰਕਾਰ ਵੱਲੋਂ ਪਹਿਲਾਂ ਹੀ ਕੀਤੇ ਜਾਣ ਲਈ ਤਿਆਰ ਕੀਤਾ ਜਾ ਸਕੇ। ਸਰਹੱਦੀ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਸਰਗਰਮੀਆਂ ਦੇ ਸਾਹਮਣੇ ਆਉਣ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਉਥੇ ਲੋਕਾਂ ਨੂੰ ਵੀ ਪੁਰੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਕਿਉਂਕਿ ਅਜਿਹੇ ਤਿਉਹਾਰਾਂ ਦੇ ਸੀਜ਼ਨ ਵਿੱਚ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਹੁਣ ਦੀਵਾਲੀ ਵਾਲੇ ਦਿਨ ਏਨੇ ਤੋਂ ਏਨੇ ਤੱਕ ਪਟਾਖੇ ਚਲਾਏ ਜਾਣ ਲਈ ਹੁਕਮ ਜਾਰੀ ਕਰ ਦਿਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੱਬ ਦੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਹੁਕਮ ਲਾਗੂ ਕੀਤੇ ਗਏ ਹਨ।

ਜਿਸ ਤਹਿਤ ਜ਼ਿਲ੍ਹੇ ਵਿਚ ਲੋਕਾਂ ਵੱਲੋਂ ਦੀਵਾਲੀ ਦੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ 2 ਘੰਟੇ ਲਈ ਹੀ ਪਟਾਕੇ ਚਲਾਏ ਜਾ ਸਕਦੇ ਹਨ। ਇਸ ਤਰਾਂ ਹੀ ਗੁਰਪੁਰਬ ਦੇ ਸਮੇਂ ਵੀ ਇਕ ਘੰਟੇ ਦੀ ਇਜਾਜ਼ਤ ਦਿੱਤੀ ਗਈ ਹੈ ਜਿਥੇ ਸਵੇਰੇ ਤੜਕੇ 4 ਤੋਂ 5 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ। ਗੁਰਪੁਰਬ ਦੇ ਸਮੇਂ ਵੀ ਇਕ ਘੰਟੇ ਲਈ ਹੀ 9 ਵਜੇ ਤੋਂ ਲੈ ਕੇ 10 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜ਼ਿਲੇ ਅੰਦਰ ਇਹ ਆਦੇਸ਼ 25 ਦਸੰਬਰ 2021 ਤੱਕ ਲਾਗੂ ਰਹਿਣਗੇ।

ਉਥੇ ਹੀ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਾਕੇ ਵੇਚਣ ਅਤੇ ਸਟੋਰ ਕਰਨ ਲਈ ਕੁਝ ਖਾਸ ਜਗ੍ਹਾ ਦੀ ਚੋਣ ਕੀਤੀ ਗਈ ਹੈ। ਉਥੇ ਹੀ ਇਹਨਾਂ ਜਗ੍ਹਾ ਤੋਂ ਇਲਾਵਾ ਹੋਰ ਕਿਤੇ ਵੀ ਪਟਾਕਿਆਂ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ। ਉਥੇ ਹੀ ਫਤਹਿਗੜ੍ਹ ਸਾਹਿਬ ਦੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਬਿਨਾਂ ਲਾਇਸੰਸ ਪਟਾਕੇ ਵੇਚਣ ਅਤੇ ਸਟੋਰ ਕਰਨ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਾ ਦਿੱਤੀ ਗਈ ਅਤੇ ਸਟੋਰ ਵੀ ਨਹੀਂ ਕਰ ਸਕਦੇ।



error: Content is protected !!