ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਸਮਾਜ ਵਿਚ ਵਾਪਰ ਰਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਵਰਗੇ ਪਵਿੱਤਰ ਬੰਧਨ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਜਿੱਥੇ ਵਿਆਹ ਵਰਗਾ ਪਵਿੱਤਰ ਰਿਸ਼ਤਾ ਦੋ ਪਰਿਵਾਰਾਂ ਦੇ ਵਿਚਕਾਰ ਜੁੜਦਾ ਹੈ,ਉੱਥੇ ਹੀ ਇਕ ਲੜਕੀ ਵੱਲੋਂ ਆਪਣੇ ਵਿਆਹ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ ਜਿੱਥੇ ਉਹ ਆਪਣੇ ਸਹੁਰੇ ਘਰ ਜਾ ਕੇ ਉਨ੍ਹਾਂ ਨੂੰ ਪੂਰੇ ਕਰਨ ਦਾ ਸੋਚ ਦੀ ਹੈ। ਉੱਥੇ ਹੀ ਬਹੁਤ ਸਾਰੇ ਸਹੁਰੇ ਪਰਿਵਾਰ ਵੱਲੋਂ ਦਹੇਜ ਖਾਤਰ ਕੇ ਲੜਕੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਭਰ ਜਵਾਨੀ ਵਿੱਚ ਕੁੜੀ ਦੀ ਹੋਈ ਮੌਤ ਕਾਰਨ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਵੇਰਕਾ ਅਧੀਨ ਆਉਂਦੇ ਇਲਾਕੇ ਇੰਦਰਾ ਕਲੌਨੀ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਨਵ-ਵਿਆਹੁਤਾ ਦੀ ਹੋਈ ਮੌਤ ਕਾਰਨ ਹਾਹਾਕਾਰ ਮਚ ਗਈ ਹੈ। ਜਿੱਥੇ ਮ੍ਰਿਤਕ ਲੜਕੀ ਦੇ ਮਾਪਿਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਦਹੇਜ ਦੀ ਮੰਗ ਨੂੰ ਲੈ ਕੇ ਸਹੁਰਾ ਪਰਿਵਾਰ ਵੱਲੋਂ ਉਹਨਾਂ ਦੀ ਧੀ ਨੂੰ ਫਾਹਾ ਲਗਾ ਕੇ ਹੱਤਿਆ ਕੀਤੀ ਗਈ ਹੈ। ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਘਰ ਵਿੱਚ ਲੜਕੀ ਦੀ ਲਾਸ਼ ਛੱਤ ਨਾਲ ਲੱਗੀ ਹੋਈ ਕੁੰਡੀ ਦੇ ਸਹਾਰੇ ਚੁੰਨੀ ਨਾਲ ਲਟਕ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਦੀ 23 ਸਾਲਾ ਬੇਟੀ ਅਮਨਦੀਪ ਕੌਰ ਦਾ ਛੇ ਮਹੀਨੇ ਪਹਿਲਾਂ ਸ਼ਮਸ਼ੇਰ ਸਿੰਘ ਨਾਲ ਖੁਸ਼ੀ ਖੁਸ਼ੀ ਵਿਆਹ ਕੀਤਾ ਗਿਆ ਸੀ। ਉਥੇ ਹੀ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਹੋਰ ਦਹੇਜ ਲਈ ਪਰੇਸ਼ਾਨ ਕੀਤਾ ਜਾਂਦਾ ਸੀ ਜਿਸ ਕਾਰਨ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਪੀੜਤ ਲੜਕੀ ਨੂੰ ਦੇਹ ਵਪਾਰ ਦਾ ਧੰਦਾ ਕਰਨ ਲਈ ਵੀ ਮਜ਼ਬੂਰ ਕੀਤਾ ਜਾ ਰਿਹਾ ਸੀ।
ਜਿਸ ਵੱਲੋਂ ਇਨਕਾਰ ਕੀਤੇ ਜਾਣ ਕਾਰਨ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮ੍ਰਿਤਕਾਂ ਵੱਲੋਂ ਆਪਣੀ ਭੈਣ ਰਜਨੀ ਪਤਨੀ ਰਣਜੀਤ ਸਿੰਘ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਕਿ ਉਸਨੂੰ ਆਪਣੇ ਨਾਲ ਲੈ ਜਾਣ। ਜਿਸ ਸਮੇਂ ਉਹ ਅਮਨਦੀਪ ਨੂੰ ਲੈਣ ਆਏ ਤਾਂ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਨਾਲ ਨਹੀਂ ਜਾਣ ਦਿੱਤਾ ਗਿਆ। ਉਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਲੜਕੀ ਦੇ ਪਤੀ ਸੱਸ-ਸਹੁਰਾ ਅਤੇ ਨਣਾਨ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕਾ 4 ਮਹੀਨੇ ਦੀ ਗਰਭਵਤੀ ਸੀ।
ਤਾਜਾ ਜਾਣਕਾਰੀ