BREAKING NEWS
Search

ਜਿਵੇਂ ਜਿਵੇਂ ਦੀਵਾਲੀ ਨਜਦੀਕ ਆ ਰਹੀ ਹੈ ਵਧਿਆ ਇਸ ਪਾਪ ਦਾ ਇਹ ਖਤਰਾ ਸਰਕਾਰ ਨੇ ਦਿਤੇ ਇਹ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੇ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਮਹਿੰਗਾਈ ਵਧਣ ਕਾਰਨ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ। ਜਿੱਥੇ ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਨੇ ਵਧੀ ਮਹਿੰਗਾਈ ਨੂੰ ਲੈ ਕੇ ਤਿਉਹਾਰਾਂ ਨੂੰ ਮਨਾਉਣਾ ਮੁਸ਼ਕਲ ਜਾਪਦਾ ਹੈ। ਉਥੇ ਹੀ ਲੋਕਾਂ ਵੱਲੋਂ ਮੁੜ ਤੋਂ ਇਸ ਮੰਦੀ ਦੇ ਦੌਰ ਵਿਚੋਂ ਉਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਲੋਕਾਂ ਨੂੰ ਕਈ ਤਰਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮਹਿੰਗਾਈ ਦੇ ਦੌਰ ਵਿੱਚ ਤਿਉਹਾਰਾਂ ਦਾ ਚਾਹ ਵੀ ਫਿੱਕਾ ਪੈ ਰਿਹਾ ਹੈ। ਸਰਕਾਰ ਵੱਲੋਂ ਤਿਉਹਾਰਾਂ ਦੇ ਦੌਰ ਵਿੱਚ ਜਿੱਥੇ ਲੋਕਾਂ ਤੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਪਾਬੰਦੀਆਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਦੀਵਾਲੀ ਦੇ ਨਜ਼ਦੀਕ ਆਉਣ ਤੇ ਹੀ ਪਾਪ ਦਾ ਇਹ ਖਤਰਾ ਵਧਣ ਤੇ ਸਰਕਾਰ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਜਿੱਥੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦੀਵਾਲੀ ਦੇ ਤਿਉਹਾਰ ਉਪਰ ਬਹੁਤ ਸਾਰੇ ਲੋਕਾਂ ਵੱਲੋਂ ਅੰਧ-ਵਿਸ਼ਵਾਸ ਦੇ ਚੱਲਦੇ ਹੋਏ ਉੱਲੂਆਂ ਦੀ ਬਲੀ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਸ ਦਿਨ ਸਿੱਧੀ ਪ੍ਰਾਪਤ ਕਰ ਸਕਣ। ਇਸ ਲਈ ਵਣ ਵਿਭਾਗ ਵੱਲੋਂ ਸਾਰੇ ਨੈਸ਼ਨਲ ਪਾਰਕ ਅਤੇ ਜੰਗਲਾਂ ਵਿੱਚ ਊਲੂਆ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ। ਕਿਉਂਕਿ ਇਨ੍ਹਾਂ ਦਿਨਾਂ ਵਿੱਚ ਉੱਲੂਆਂ ਦੀ ਮੰਗ ਵਧਣ ਨਾਲ ਉਨ੍ਹਾਂ ਦਾ ਸ਼ਿਕਾਰ ਵੀ ਵਧ ਜਾਂਦਾ ਹੈ।

ਵਿਸ਼ਵ ਭਰ ਵਿੱਚ ਵੱਖ-ਵੱਖ ਸੰਸਕ੍ਰਿਤੀਆਂ ਦੇ ਲੋਕਾਂ ਵੱਲੋਂ ਉਨ੍ਹਾਂ ਦੀ ਆਸਥਾ ਦੇ ਅਨੁਸਾਰ ਹੀ ਕੁਝ ਚੀਜ਼ਾਂ ਅਤੇ ਪੰਛੀਆਂ ਨੂੰ ਸ਼ੁੱਭ ਅਸ਼ੁੱਭ ਮੰਨਿਆ ਜਾਂਦਾ ਹੈ। ਜਿੱਥੇ ਆਪਣੇ ਦੇਵੀ ਦੇਵਤਿਆਂ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੀਆਂ ਬਲੀਆ ਵੀ ਦਿੱਤੀਆਂ ਜਾਂਦੀਆਂ ਹਨ। ਸਰਕਾਰ ਵੱਲੋਂ ਉੱਲੂ ਦੀ ਤਸਕਰੀ ਅਤੇ ਬਲੀ ਦੇਣ ਦੇ ਮਾਮਲਿਆਂ ਉਪਰ ਪਾ-ਬੰ-ਦੀ ਲਾਉਂਦੇ ਹੋਏ, ਉੱਲੂਆਂ ਦੇ ਸ਼ਿਕਾਰ ਕਰਨ ਨੂੰ ਵੀ ਗਲਤ ਕਰਾਰ ਦਿੱਤਾ ਹੈ ਅਤੇ ਇਸ ਉਪਰ ਕਨੂੰਨੀ ਪਾਬੰਦੀ ਲਗਾ ਦਿੱਤੀ ਹੈ।

ਦੀਵਾਲੀ ਦੇ ਸਮੇਂ ਬਹੁਤ ਸਾਰੇ ਲੋਕਾਂ ਵੱਲੋਂ ਉਸ ਨੂੰ ਫੜਕੇ ਉਸ ਦਿਨ ਉਸ ਦੀ ਪੂਜਾ ਵੀ ਕੀਤੀ ਜਾਂਦੀ ਹੈ ਅਤੇ ਲਕਸ਼ਮੀ ਮਾਤਾ ਦੀ ਪੂਜਾ ਵੀ ਕੀਤੀ ਜਾਂਦੀ ਹੈ। ਤਸਕਰੀ ਕਰਨ ਵਾਲੇ ਲੋਕਾਂ ਉਪਰ ਸ਼ਿਕੰਜਾ ਕੱਸਦੇ ਹੋਏ ਵਣ ਵਿਭਾਗ ਦੇ ਰੇਂਜ ਦੇ ਸਟਾਫ਼ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ ਤੇ ਅਜਿਹੇ ਅਨਸਰਾਂ ਉਪਰ ਗਸ਼ਤ ਨੂੰ ਵੀ ਤੇਜ਼ ਕਰ ਦਿੱਤਾ ਹੈ। ਅਗਰ ਕੋਈ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।



error: Content is protected !!