BREAKING NEWS
Search

1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ ਬਾਰੇ ਆਈ ਇਹ ਵੱਡੀ ਖਬਰ – ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਇਸ ਸਮੇਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੀਆਂ ਪਾਰਟੀਆਂ ਦੀ ਮਜ਼ਬੂਤੀ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਸਾਰੇ ਸੂਬਿਆਂ ਵਿੱਚ ਹਾਈਕਮਾਂਡ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਪਾਰਟੀਆਂ ਦੇ ਕਾਰਜ ਕਰਤਾਵਾਂ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ। ਜਿਥੇ ਪੰਜਾਬ ਵਿੱਚ ਵੀ ਕਾਂਗਰਸ ਪਾਰਟੀ ਵਿੱਚ ਬਹੁਤ ਸਾਰਾ ਕਾਟੋ ਕਲੇਸ਼ ਅਜੇ ਵੀ ਚੱਲਦਾ ਆ ਰਿਹਾ ਹੈ। ਉਥੇ ਹੀ ਬਹੁਤ ਸਾਰੇ ਅਜਿਹੇ ਰਾਜਨੀਤੀ ਵਿੱਚ ਵਿਅਕਤੀ ਵੀ ਹਨ ਜਿਨ੍ਹਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੁੜ ਪਾਰਟੀ ਵਿੱਚ ਜਗਾ ਦਿੱਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਬਹੁਤ ਸਾਰੇ ਅਜਿਹੇ ਐਲਾਨ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਸੀ।

ਤੇ 84 ਦੇ ਉਨ੍ਹਾਂ ਹਾਦਸਿਆਂ ਨੂੰ ਲੋਕ ਅਜੇ ਵੀ ਨਹੀਂ ਭੁੱਲ ਸਕੇ। ਤੇ ਉਨ੍ਹਾਂ ਦੇ ਨਾਂ ਮੁੜ ਰਾਜਨੀਤੀ ਵਿੱਚ ਆਉਣ ਨਾਲ ਉਨ੍ਹਾਂ ਲੋਕਾਂ ਦੇ ਜ਼-ਖ-ਮ ਹਰੇ ਹੋ ਜਾਂਦੇ ਹਨ। ਕਿਉਂਕਿ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਵਾਪਰੇ ਸਿੱਖ ਵਿਰੋਧੀ 84 ਦੇ ਦੰਗਿਆ ਵਿਚ ਇਸ ਸੰਸਾਰ ਤੋਂ ਚਲੇ ਗਏ ਸਨ। ਦਿੱਲੀ ਵਿਚ ਹੋਏ ਉਸ ਸਮੇਂ 84 ਦੇ ਦੰ-ਗਿ-ਆਂ ਦੌਰਾਨ ਬਹੁਤ ਸਾਰੇ ਸਿੱਖਾਂ ਨੂੰ ਗਲਾਂ ਵਿੱਚ ਟਾਇਰ ਪਾ ਕੇ ਜਿਉਦੇ ਜੀ ਜਲਾ ਦਿੱਤਾ ਗਿਆ ਸੀ। ਹੁਣ 1984 ਸਿੱਖ ਵਿ-ਰੋ-ਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਲੋਕ ਹੈਰਾਨ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ ਦੇ ਨਾਵਾਂ ਉਪਰ ਵੀਰਵਾਰ ਨੂੰ ਦਿੱਲੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਆਪਣੀ ਮੋਹਰ ਲਗਾ ਦਿੱਤੀ ਗਈ ਹੈ। ਜਿੱਥੇ 87 ਨਾਮ ਜਰਨਲ ਸਕੱਤਰ ਕੇਸੀ ਵੇਣੁਗੋਪਾਲ ਵੱਲੋਂ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੂੰ ਦਿੱਲੀ ਕਾਂਗਰਸ ਕਾਰਜਕਾਰੀ ਕਮੇਟੀ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਨਾਂਵਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜਿਨ੍ਹਾਂ ਵਿਚ ਜਗਦੀਸ਼ ਟਾਇਟਲਰ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਅਤੇ ਉਨ੍ਹਾਂ ਦੇ ਨਾਲ ਹੀ ਜਨਾਰਦਨ ਦਿਵੇਦੀ ਅਤੇ ਅਜੈ ਮਾਕਨ ਦੇ ਨਾਮ ਵੀ ਸ਼ਾਮਲ ਹਨ।

ਜਿੱਥੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਸ਼ਾਮਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਇਕ ਵਾਰ ਫਿਰ ਤੋਂ 84 ਦੇ ਦੰਗਿਆਂ ਦੇ ਪੀੜਤ ਪਰਵਾਰਾਂ ਦੇ ਜ਼ਖਮ ਹਰੇ ਹੋ ਗਏ ਹਨ। ਕਾਂਗਰਸ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।



error: Content is protected !!