ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ,ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਉਥੇ ਬਹੁਤ ਸਾਰੇ ਲੋਕ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਕੁਝ ਸਖਸ਼ੀਅਤਾਂ ਬਾਰੇ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਬੀਤੇ ਦਿਨੀਂ ਮਨੀ ਲਾਂਡਿੰਗ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਈ ਦੀ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।

ਜਿਨ੍ਹਾਂ ਨੂੰ 7 ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਪੁੱਛ-ਗਿੱਛ ਵੀ ਕੀਤੀ ਜਾਣੀ ਸੀ। ਹੁਣ ਗ੍ਰਿਫ਼ਤਾਰ ਕੀਤੇ ਗਏ ਸੁਖਪਾਲ ਖਹਿਰਾ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਉਨ੍ਹਾਂ ਦੇ ਪ੍ਰਸੰਸਕ ਵੀ ਫਿਕਰ ਵਿੱਚ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਸਾਥ ਦੇਣ ਲਈ ਰਿਮਾਂਡ ਉਪਰ ਈਡੀ ਦੇ ਕੋਲ ਹਨ। ਉੱਥੇ ਹੀ ਉਨ੍ਹਾਂ ਵੱਲੋਂ ਇਸ ਮਾਮਲੇ ਨਾਲ ਜੁੜੀ ਹੋਈ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਹੁਣ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਵੱਲੋਂ ਆਪਣੇ ਪਿਤਾ ਜੀ ਬਾਰੇ ਇਕ ਵੱਡੀ ਖਬਰ ਸਾਂਝੀ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਦੇ ਦੋਸ਼ ਲਗਾਏ ਹਨ ਕਿ ਉਨ੍ਹਾਂ ਦੇ ਪਿਤਾ ਜੀ ਨਾਲ ਅਣਮਨੁੱਖੀ ਵਰਤਾਰਾ ਕੀਤਾ ਜਾ ਰਿਹਾ ਹੈ। ਅਗਰ ਉਨ੍ਹਾਂ ਦੇ ਪਿਤਾ ਜੀ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸ ਵਾਸਤੇ ਅਫਸਰ ਜਾਂ ਪੁਲਿਸ ਵਿਭਾਗ ਜ਼ਿੰਮੇਵਾਰ ਹੋਵੇਗਾ। ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਕੀਤੇ ਜਾ ਰਹੇ ਅਣਮਨੁੱਖੀ ਵਰਤਾਰੇ ਕਾਰਨ ਹੀ ਉਹਨਾਂ ਵਲੋ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪੁਲਿਸ ਵਿਚ ਇਕ ਪਾਂਡੇ ਨਾ ਦੇ ਪੁਲਸ ਅਧਿਕਾਰੀ ਵੱਲੋਂ ਕੜਾ ਉਤਾਰਨ ਵਾਸਤੇ ਆਦੇਸ਼ ਦਿੱਤਾ ਗਿਆ ਹੈ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਅਤੇ ਪੁਲਿਸ ਵੱਲੋਂ ਕੀਤਾ ਜਾ ਰਿਹਾ ਸਿੱਖੀ ਉਪਰ ਇਹ ਹਮਲਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਉਹਨਾਂ ਦੇ ਪਿਤਾ ਦੀ ਸਿੱਖੀ ਉਪਰ ਹਮਲਾ ਕੀਤੇ ਜਾਣ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਗਿਰਫ਼ਤਾਰ ਹੋਏ ਹੋਏ ਸੁਖਪਾਲ ਖਹਿਰਾ ਬਾਰੇ ਆ ਗਈ ਮਾੜੀ ਖਬਰ ਪ੍ਰਸੰਸਕ ਪਏ ਫਿਕਰਾਂ ਚ
ByadminNovember 15, 2021Comments Off on ਹੁਣੇ ਹੁਣੇ ਗਿਰਫ਼ਤਾਰ ਹੋਏ ਹੋਏ ਸੁਖਪਾਲ ਖਹਿਰਾ ਬਾਰੇ ਆ ਗਈ ਮਾੜੀ ਖਬਰ ਪ੍ਰਸੰਸਕ ਪਏ ਫਿਕਰਾਂ ਚ
Previous Postਕੈਪਟਨ ਅਮਰਿੰਦਰ ਸਿੰਘ ਬਾਰੇ ਹੁਣ ਆ ਗਈ ਇਹ ਵੱਡੀ ਖਬਰ – ਕੈਪਟਨ ਨੇ ਖੁਦ ਦਿੱਤਾ ਇਹ ਬਿਆਨ
Next Postਪੰਜਾਬ ਚ ਇਸ ਜਿਲ੍ਹੇ ਚ ਵੈਕਸੀਨ ਨਾ ਲਗਵਾਉਣ ਵਾਲਿਆਂ ਇਹਨਾਂ ਲੋਕਾਂ ਤੇ ਲੱਗ ਗਈ ਇਹ ਵੱਡੀ ਪਾਬੰਦੀ
