ਆਈ ਤਾਜ਼ਾ ਵੱਡੀ ਖਬਰ

ਪਿਛਲੇ ਸਾਲ ਤੋਂ ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਨੇ ਜਿਥੇ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕੀਆ। ਭਾਰਤ ਵਿਚ ਮਹਾਰਾਸ਼ਟਰ ਜਿਥੇ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ। ਉਥੇ ਹੀ ਮੁੰਬਈ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ, ਇਸ ਤਰ੍ਹਾਂ ਹੋਰ ਵੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਸਨ। ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਅਤੇ ਇਸ ਸੰਸਾਰ ਤੋਂ ਜਾਣ ਨਾਲ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ।

ਵੱਖ-ਵੱਖ ਹਸਤੀਆਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਦੁਖਦਾਈ ਖਬਰਾਂ ਦੇ ਸਾਹਮਣੇ ਆਉਣ ਤੇ ਬਹੁਤ ਸਾਰੇ ਪ੍ਰਸੰਸਕ ਦੁੱਖ ਵਿੱਚ ਡੁੱਬ ਜਾਂਦੇ ਹਨ। ਹੁਣ ਇਸ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ ਨਾਲ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਅਤੇ ਫ਼ਿਲਮੀ ਅਦਾਕਾਰਾ ਮਾਧਵੀ ਗੋਗਾਟੇ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਟੀ ਵੀ ਸ਼ੋਅ ਅਤੇ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ ਅਤੇ ਆਪਣੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ।

ਉਥੇ ਹੀ ਉਨ੍ਹਾਂ ਵੱਲੋਂ ਹਿੰਦੀ ਸੀਰੀਅਲ ਕਹੀਂ ਤੋ ਹੋਗਾ, ਐਸਾ ਕਦੇ ਸੋਚਾਂ ਨਾ ਥਾ, ਕੋਈ ਆਪਣਾ ਸਾ, ਆਦਿ ਟੀਵੀ ਸੀਰੀਅਲਾ ਵਿੱਚ ਕੰਮ ਕੀਤਾ ਗਿਆ। ਉਥੇ ਹੀ ਉਨ੍ਹਾਂ ਵੱਲੋਂ ਮਰਾਠੀ ਟੀਵੀ ਵਿੱਚ ਤੁਜ਼ਾ ਮਾਜ਼ਾ ਜਾਮਤੇ ਵਿਚ ਹਾਲ ਹੀ ਦੌਰਾਨ ਡੈਬਿਊ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਮਰਾਠੀ ਫਿਲਮ ਘਣਚੱਕਰ ਵਿਚ ਅਸ਼ੋਕ ਸਰਾਫ ਨਾਲ ਕੰਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧੇਰੇ ਪ੍ਰਸਿੱਧੀ ਮਿਲੀ ਸੀ।ਬੀਤੇ ਦਿਨੀਂ ਉਨ੍ਹਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਮੁੰਬਈ ਦੇ ਸੈਵਨ ਹਿਲਜ਼ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉੱਥੇ ਹੀ ਕੱਲ੍ਹ ਅਚਾਨਕ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ – ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ
ByadminNovember 22, 2021Comments Off on ਹੁਣੇ ਹੁਣੇ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ – ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ
Previous Postਆਈ ਮਾੜੀ ਖਬਰ : ਪੰਜਾਬ ਚ ਏਥੇ ਹੁਣੇ ਹੁਣੇ ਡੋਲੀ ਵਾਲੀ ਦਾ ਹੋਇਆ ਭਿਆਨਕ ਐਕਸੀਡੈਂਟ
Next PostCM ਚੰਨੀ ਨੇ ਕਰਤਾ ਇਕ ਹੋਰ ਵੱਡਾ ਐਲਾਨ – ਹੁਣ ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
