BREAKING NEWS
Search

ਆਪ ਲਈ ਆ ਰਹੀ ਵੱਡੀ ਮਾੜੀ ਖਬਰ ਪੰਜਾਬ ਚੋ – ਹੁਣ ਹੋ ਸਕਦਾ ਇਹ ਕੰਮ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ਵਿਚ ਹੋਣ ਵਾਲੇ 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਉਥੇ ਹੀ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਰਾਜਨੀਤੀ ਵਿੱਚ ਵੱਖ-ਵੱਖ ਪਾਰਟੀਆਂ ਵਿੱਚ ਸ਼ਾਮਲ ਹੋ ਰਹੀਆਂ ਹਨ ਜਿਨ੍ਹਾਂ ਬਾਰੇ ਕੋਈ ਅੰਦਾਜ਼ਾ ਨਹੀਂ ਲਗਾਇਆ ਗਿਆ ਸੀ। ਉਥੇ ਹੀ ਪਾਰਟੀਆਂ ਦੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀਆਂ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਜਿਸ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਭਾਰੀ ਝਟਕੇ ਲੱਗ ਰਹੇ ਹਨ ਅਤੇ ਜਿਨ੍ਹਾਂ ਪਾਰਟੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਹੋ ਰਹੀ ਹੈ, ਉਹਨਾ ਪਾਰਟੀਆਂ ਨੂੰ ਕਾਫੀ ਮਜ਼ਬੂਤੀ ਮਿਲ ਰਹੀ ਹੈ।

ਪਾਰਟੀ ਬਦਲਣ ਦਾ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜਾਰੀ ਹੈ। ਇਹੋ ਜਿਹੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਹੁਣ ਆਮ ਆਦਮੀ ਪਾਰਟੀ ਬਾਰੇ ਇੱਕ ਵੱਡੀ ਮਾੜੀ ਖਬਰ ਪੰਜਾਬ ਵਿਚੋਂ ਸਾਹਮਣੇ ਆ ਰਹੀ ਹੈ ਜਿੱਥੇ ਇਹ ਹੋ ਸਕਦਾ ਹੈ, ਇਸ ਬਾਰੇ ਤਾਜਾ ਵੱਡੀ ਖਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਵਿੱਚ ਬਹੁਤ ਸਾਰੇ ਵਿਧਾਇਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਾ ਕਰਨ ਕਾਰਨ ਨਾਰਾਜ਼ ਚੱਲ ਰਹੇ ਸਨ ਅਤੇ ਆਮ ਆਦਮੀ ਪਾਰਟੀ ਨਾਲ ਨਾਤਾ ਤੋੜਦੇ ਹੋਏ ਹੋਰ ਪਾਰਟੀਆਂ ਨਾਲ ਨਾਤਾ ਜੋੜਿਆ ਜਾ ਰਿਹਾ ਹੈ।

ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਰੂਬੀ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਥੇ ਹੀ ਜਿੱਥੇ ਅੱਜ ਚਰਨਜੀਤ ਸਿੰਘ ਚੰਨੀ ਵੱਲੋਂ ਮਜਦੂਰਾਂ ਨਾਲ ਮੀਟਿੰਗ ਕੀਤੀ ਗਈ। ਉਥੇ ਹੀ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਦਿਖਾਈ ਦੇ ਰਹੇ ਸਨ। ਜਿਨ੍ਹਾਂ ਨੂੰ ਵੇਖ ਕੇ ਸਭ ਵੱਲੋਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੰਵਰ ਸੰਧੂ ਵੀ ਆਮ ਆਦਮੀ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ ਜਿਸ ਕਾਰਨ ਉਹ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਪਰ ਇਸ ਬਾਰੇ ਕੁਝ ਵੀ ਸਪਸ਼ਟ ਨਹੀਂ ਕੀਤਾ ਜਾ ਰਿਹਾ ਕਿ ਉਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਮੁਲਾਕਾਤ ਕਰ ਰਹੇ ਸਨ, ਜਾਂ ਉਹ ਖੇਤ ਮਜ਼ਦੂਰਾਂ ਦੇ ਮਸਲੇ ਉਤੇ ਵਿਚਾਰ ਚਰਚਾ ਕਰਨ ਲਈ ਮੁੱਖ ਮੰਤਰੀ ਨਾਲ ਵੇਖੇ ਗਏ ਹਨ। ਅਗਰ ਇਸ ਤਰਾਂ ਹੁੰਦਾ ਹੈ ਤਾਂ ਆਮ ਆਦਮੀ ਪਾਰਟੀ ਨੂੰ ਰੁਪਿੰਦਰ ਰੂਬੀ ਤੋਂ ਬਾਅਦ ਇਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਇਸ ਸਮੇਂ ਆਮ ਆਦਮੀ ਪਾਰਟੀ ਦੇ ਕਨਵੀਨਰ ਦੋ ਦਿਨਾਂ ਲਈ ਪੰਜਾਬ ਵਿੱਚ ਆਏ ਹੋਏ ਸਨ ਅਤੇ ਉਨ੍ਹਾਂ ਵੱਲੋਂ ਮੋਗਾ ਅਤੇ ਅੰਮ੍ਰਿਤਸਰ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਹੈ।



error: Content is protected !!