BREAKING NEWS
Search

ਪੰਜਾਬ ਦੇ ਇਸ ਵੱਡੇ ਲੀਡਰ ਦੀ ਘਰਵਾਲੀ ਨੇ ਕਾਂਗਰਸ ਦਾ ਛੱਡਿਆ ਖਹਿੜਾ ਹੋ ਗਈ ਭਾਜਪਾ ਚ ਸ਼ਾਮਿਲ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਕੁੱਝ ਸੂਬਿਆਂ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਉਨ੍ਹਾਂ ਸਾਰੇ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਤਿਆਰੀਆ ਕੀਤੀਆਂ ਜਾ ਰਹੀਆਂ ਹਨ। ਖੇਤੀ ਕਾਨੂੰਨਾਂ ਦੇ ਕਾਰਣ ਜਿੱਥੇ ਭਾਜਪਾ ਨੂੰ ਕਈ ਜਗਹਾ ਤੇ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ 29 ਨਵੰਬਰ ਨੂੰ ਵਿਧਾਨ ਸਭਾ ਦੇ ਦੋਹਾਂ ਸਦਨਾਂ ਵਿੱਚ ਇਸ ਬਿਲ ਨੂੰ ਰੱਦ ਕਰਨ ਉਪਰ ਮਤਾ ਪਾਸ ਕੀਤਾ ਜਾਵੇਗਾ ਅਤੇ ਜਿਸ ਤੋਂ ਬਾਅਦ ਇਹਨਾਂ ਕਾਨੂੰਨਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਤੋਂ ਪਿੱਛੋਂ ਰੱਦ ਕਰ ਦਿੱਤਾ ਜਾਵੇਗਾ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ।

ਹੁਣ ਪੰਜਾਬ ਦੇ ਇਸ ਵੱਡੇ ਲੀਡਰ ਦੀ ਪਤਨੀ ਵੱਲੋਂ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਏ ਬਰੇਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਵਿੱਚ ਨਵਾਂ ਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਪਤਨੀ ਅਦਿਤੀ ਸਿੰਘ ਵੱਲੋਂ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਏਬਰੇਲੀ ਵਿਚ ਜਿੱਥੇ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। ਜਿਥੋਂ ਸੋਨੀਆ ਗਾਂਧੀ ਲੋਕ ਸਭਾ ਮੈਂਬਰ ਹਨ।

ਉੱਥੇ ਹੀ ਭਾਜਪਾ ਵੱਲੋਂ ਕਦੇ ਰਾਏਬਰੇਲੀ ਵਿੱਚ ਜਿੱਤ ਹਾਸਲ ਨਹੀਂ ਕੀਤੀ ਗਈ ਹੈ। ਪਰ ਹੁਣ ਕਾਂਗਰਸ ਵਿੱਚੋਂ ਸਾਥ ਛੱਡ ਦੇਣ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਈ ਅਦਿਤੀ ਸਿੰਘ ਦੇ ਰੂਪ ਵਿੱਚ ਭਾਜਪਾ ਨੂੰ ਇੱਕ ਬਹੁਤ ਵੱਡਾ ਚਿਹਰਾ ਮਿਲ ਗਿਆ ਹੈ। ਉੱਥੇ ਹੀ ਇਹ ਵੀ ਮੰਨਿਆ ਜਾਂਦਾ ਹੈ ਕਿ ਇਹ ਰਾਏਬਰੇਲੀ ਭਾਜਪਾ ਲਈ ਸਭ ਤੋਂ ਕਮਜ਼ੋਰ ਖੇਤਰਾਂ ਵਿੱਚੋਂ ਇੱਕ ਹੈ। ਅਦਿਤੀ ਸਿੰਘ ਵੱਲੋਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਸੋਸ਼ਲ ਮੀਡੀਆ ਦੇ ਜ਼ਰੀਏ ਜਾਰੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਆਪਣੇ ਫੇਸਬੁੱਕ ਪੇਜ ਤੇ ਕੁਝ ਫੋਟੋਆ ਸ਼ੇਅਰ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਜਿੱਥੇ ਉਨ੍ਹਾਂ ਦੱਸਿਆ ਹੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਫਲ ਪ੍ਰਧਾਨ ਮੰਤਰੀ ਹਨ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਹਿਯੋਗ ਸਦਕਾ ਉਹ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਕਾਮਯਾਬ ਹੋਵਾਗੀ। ਉਥੇ ਹੀ ਉਨ੍ਹਾਂ ਵੱਲੋਂ ਭਾਜਪਾ ਨੂੰ ਅਖੰਡਤਾ,ਪ੍ਰਭੂਸੱਤਾ ਅਤੇ ਬਚਨਬੱਧਤਾ ਵਾਲੀ ਪਾਰਟੀ ਦੱਸਿਆ ਗਿਆ ਹੈ।



error: Content is protected !!