ਆਈ ਤਾਜ਼ਾ ਵੱਡੀ ਖਬਰ

ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਕਾਬੂ ਕਰਨ ਵਾਸਤੇ ਸਖਤੀ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਜਿੱਥੇ ਤਿਉਹਾਰਾਂ ਦੇ ਦਿਨਾਂ ਵਿੱਚ ਅਤੇ ਵੋਟਾਂ ਨੂੰ ਦੇਖਦੇ ਹੋਏ ਕਈ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਬੀਤੇ ਕੁੱਝ ਸਮੇਂ ਤੋਂ ਸਰਹੱਦੀ ਖੇਤਰਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਇਤਰਾਜ਼ਯੋਗ ਚੀਜ਼ਾਂ ਬਰਾਮਦ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋਇਆ ਸੀ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿੱਚ ਵੀ ਡਰ ਪੈਦਾ ਕਰ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇਥੇ ਪੁਲਸ ਨੂੰ ਮਿਲੇ ਬੰਬ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜਿੱਥੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵੱਲੋਂ ਦੋ ਜ਼ਿੰਦਾ ਹੈਂਡ ਗਰਨੇਡ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਇਹ ਸਫ਼ਲਤਾ ਉਸ ਸਮੇਂ ਹਾਸਲ ਕੀਤੀ ਗਈ ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਬਠਿੰਡਾ ਡੱਬਵਾਲੀ ਬਾਈਪਾਸ ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ।

ਉਸ ਸਮੇਂ ਉਥੇ 2 ਮੋਟਰਸਾਈਕਲ ਨੌਜਵਾਨ ਗੁਜਰ ਰਹੇ ਸਨ, ਜਿਨ੍ਹਾਂ ਨੇ ਪੁਲਿਸ ਨੂੰ ਵੇਖ ਕੇ ਇਕ ਬੈਗ ਉਸੇ ਜਗਾ ਸੁੱਟ ਕੇ ਆਪ ਉਥੋਂ ਫਰਾਰ ਹੋ ਗਏ। ਪੁਲਿਸ ਵੱਲੋਂ ਉਸ ਬੈਗ ਦੀ ਤਲਾਸ਼ੀ ਲੈਣ ਦੌਰਾਨ ਉਸ ਵਿੱਚੋਂ ਦੋ ਜ਼ਿੰਦਾ ਹੈਂਡ ਗਰਨੇਡ ਬਰਾਮਦ ਕੀਤੇ ਗਏ। ਪੁਲੀਸ ਵੱਲੋਂ ਮੌਕੇ ਤੋਂ ਫਰਾਰ ਹੋਣ ਵਾਲੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਉਥੇ ਹੀ ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਜ਼ਿੰਦਾ ਹੈਂਡ ਗਰਨੇਡ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸਟਾਫ ਸੈੱਲ ਵੱਲੋਂ ਬਰਾਮਦ ਕੀਤੇ ਗਏ। ਇਸ ਸਾਰੀ ਘਟਨਾ ਦੀ ਜਾਣਕਾਰੀ ਇੰਸਪੈਕਟਰ ਹਰਮੀਤ ਸਿੰਘ ਵੱਲੋਂ ਦਿੱਤੀ ਗਈ ਹੈ।

Home ਤਾਜਾ ਜਾਣਕਾਰੀ ਹੁਣੇ ਹੁਣੇ ਪੰਜਾਬ ਚ ਇਥੇ ਪੁਲਸ ਨੂੰ ਮਿਲੇ ਬੰਬ ਇਲਾਕੇ ਚ ਫੈਲੀ ਦਹਿਸ਼ਤ ਹੋ ਰਹੀਆਂ ਭਾਲਾਂ – ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਚ ਇਥੇ ਪੁਲਸ ਨੂੰ ਮਿਲੇ ਬੰਬ ਇਲਾਕੇ ਚ ਫੈਲੀ ਦਹਿਸ਼ਤ ਹੋ ਰਹੀਆਂ ਭਾਲਾਂ – ਤਾਜਾ ਵੱਡੀ ਖਬਰ
ByadminNovember 28, 2021Comments Off on ਹੁਣੇ ਹੁਣੇ ਪੰਜਾਬ ਚ ਇਥੇ ਪੁਲਸ ਨੂੰ ਮਿਲੇ ਬੰਬ ਇਲਾਕੇ ਚ ਫੈਲੀ ਦਹਿਸ਼ਤ ਹੋ ਰਹੀਆਂ ਭਾਲਾਂ – ਤਾਜਾ ਵੱਡੀ ਖਬਰ
Previous Postਪੰਜਾਬ ਦੀ ਜਨਤਾ ਲਈ ਵਜਿਆ ਹੁਣ ਇਹ ਵੱਡਾ ਖਤਰੇ ਦਾ ਘੁੱਗੂ ਸਰਕਾਰ ਪਈ ਸੋਚੀਂ – ਤਾਜਾ ਵੱਡੀ ਖਬਰ
Next Postਸ਼ਰਾਰਤੀਆਂ ਵਲੋਂ ਰੇਲ ਲਾਈਨ ਨੂੰ ਨੁਕਸਾਨ ਪਹੁੰਚਾਉਣ ਦਾ ਕਰਕੇ ਇੰਡੀਆ ਚ ਵਾਪਰ ਗਿਆ ਵੱਡਾ ਰੇਲ ਹਾਦਸਾ ਮਚੀ ਹਾਹਾਕਾਰ
