BREAKING NEWS
Search

ਪੰਜਾਬ ਚ ਇਥੇ ਔਰਤ ਨੇ ਘਰ ਦੇ ਅੰਦਰ ਕੀਤਾ ਅਜਿਹਾ ਖੌਫਨਾਕ ਕਾਂਡ , ਵਿਛੀਆਂ ਲਾਸ਼ਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਉਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ ਕਿਉਂਕਿ ਦੇਸ਼ ਅੰਦਰ ਕੀਤੀ ਗਈ ਤਾਲਾਬੰਦੀ ਤੇ ਕਾਰਨ ਬਹੁਤ ਸਾਰੇ ਪਰਿਵਾਰ ਬੇਰੁਜ਼ਗਾਰ ਹੋ ਚੁੱਕੇ ਸਨ ਅਤੇ ਜਿਨ੍ਹਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਵਿਚ ਆਪਸੀ ਵਿਵਾਦ ਵਧ ਜਾਂਦੇ ਹਨ ਕਿ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਘਟਨਾਵਾਂ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਔਰਤ ਵੱਲੋਂ ਘਰ ਅੰਦਰ ਅਜਿਹਾ ਕਾਂਡ ਕੀਤਾ ਗਿਆ ਹੈ ਜਿਥੇ ਲਾਸ਼ਾਂ ਵਿਛ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੇ ਨਿਊ ਰਾਜ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਵੱਲੋਂ ਆਪਣੇ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਔਰਤ ਰੇਖਾ ਦਾ ਪਤੀ ਅਕਸਰ ਹੀ ਉਸ ਨਾਲ ਲੜਾਈ ਝਗੜਾ ਅਤੇ ਕੁੱਟਮਾਰ ਕਰਦਾ ਰਹਿੰਦਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਹੋ ਕੇ ਆਪਣੇ ਦੋਨੋਂ ਬੱਚਿਆਂ ਦੇ ਨਾਲ ਆਪਣੇ ਪੇਕੇ ਅਮ੍ਰਿਤਸਰ ਚਲੇ ਗਏ ਸੀ। ਜਿੱਥੇ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਹੁਣ ਰਿਸ਼ਤੇਦਾਰਾਂ ਵੱਲੋਂ ਦੋਹਾਂ ਪਰਿਵਾਰਾਂ ਨੂੰ ਸਮਝਾ ਬੁਝਾ ਕੇ ਦੇਖਣ ਨੂੰ ਉਸਦੇ ਪਤੀ ਕੋਲ ਦੋ ਮਹੀਨੇ ਪਹਿਲਾਂ ਹੀ ਭੇਜਿਆ ਗਿਆ ਸੀ।

ਉਥੇ ਹੀ ਉਸ ਦੇ ਪਤੀ ਵੱਲੋਂ ਫਿਰ ਤੋਂ ਆਪਣੀ ਪਤਨੀ ਨਾਲ ਲੜਾਈ ਝਗੜਾ ਅਤੇ ਕੁੱਟਮਾਰ ਸ਼ੁਰੂ ਕੀਤੀ ਗਈ ਜਿਸ ਤੋਂ ਤੰਗ ਆ ਕੇ ਰੇਖਾ ਵੱਲੋਂ ਸ਼ਨੀਵਾਰ ਨੂੰ ਆਪਣੇ 15 ਸਾਲਾ ਪੁੱਤਰ ਗੌਰਵ ਅਤੇ 10 ਸਾਲਾ ਬੇਟੀ ਮੰਨਤ ਨੂੰ ਜ਼ਹਿਰੀਲਾ ਪਦਾਰਥ ਦੇਣ ਤੋਂ ਬਾਅਦ ਆਪ ਵੀ ਖਾ ਲਿਆ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਸ ਦਾ ਦਿਓਰ ਕਿਸੇ ਕੰਮ ਦੇ ਕਾਰਨ ਘਰ ਆਇਆ ਤਾਂ ਉਸ ਵਲ ਵੇਖਿਆ ਗਿਆ ਕਿ ਸਭ ਦੇ ਮੂੰਹ ਵਿੱਚੋਂ ਝੱਗ ਨਿਕਲ ਗਈ ਸੀ।

ਜਿਨ੍ਹਾਂ ਨੂੰ ਤੁਰੰਤ ਇਕ ਨਿਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਰੇਖਾ ਤੇ 15 ਸਾਲਾ ਪੁੱਤਰ ਗੌਰਵ ਦੀ ਮੌਤ ਹੋ ਗਈ। ਮੰਨਤ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਥੇ ਹੀ ਇਸ ਘਟਨਾ ਤੋਂ ਬਾਅਦ ਰੇਖਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਜ਼ਾ ਦਿੱਤੀ ਜਾਵੇ।



error: Content is protected !!