BREAKING NEWS
Search

ਹੁਣ ਮੋਦੀ ਸਰਕਾਰ 6 ਦਸੰਬਰ ਨੂੰ ਇਹ ਨਵਾਂ ਬਿੱਲ ਲਿਆਉਣ ਜਾ ਰਹੀ – ਹੋ ਗਈ ਸਾਰੇ ਪਾਸੇ ਲਾਲਾ ਲਾਲਾ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਲੰਮਾ ਸਮਾਂ ਸੰਘਰਸ਼ ਕਰਨ ਤੋਂ ਬਾਅਦ ਰੱਦ ਕਰਵਾਇਆ ਗਿਆ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਆਖਿਆ ਜਾ ਰਿਹਾ ਸੀ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਹਨ ਜੋ ਕਿ ਕਿਸਾਨ ਮਾਰੂ ਨੀਤੀਆਂ ਨਾਲ ਬਣੇ ਹੋਏ ਸਨ। ਜਿਸ ਨੂੰ ਕਿਸਾਨਾਂ ਵੱਲੋਂ 700 ਕਿਸਾਨਾਂ ਦੀ ਕੁਰਬਾਨੀ ਦੇਣ ਤੋਂ ਬਾਅਦ ਰੱਦ ਕਰਵਾਇਆ ਗਿਆ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਦੇਸ਼ ਦੀ ਜਨਤਾ ਸੋਚਾਂ ਵਿਚ ਪੈ ਜਾਂਦੀ ਹੈ। ਜਿੱਥੇ ਆਉਣ ਵਾਲੇ ਦੋ ਦਿਨਾਂ ਦੌਰਾਨ ਬੈਂਕਾਂ ਨੂੰ ਬੰਦ ਕੀਤਾ ਜਾ ਰਿਹਾ ਹੈ।

ਮੋਦੀ ਸਰਕਾਰ ਵੱਲੋਂ ਹੁਣ 6 ਦਸੰਬਰ ਨੂੰ ਇੱਕ ਨਵਾਂ ਬਿਲ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਇਹ ਬਿੱਲ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਲਈ ਲਿਆਂਦਾ ਜਾ ਰਿਹਾ ਹੈ। ਅਗਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਇਸ ਦਾ ਖਮਿਆਜਾ ਬਹੁਤ ਸਾਰੇ ਪਰਿਵਾਰਾਂ ਨੂੰ ਭੁਗਤਣਾ ਪਵੇਗਾ। ਜਿੱਥੇ ਵਿਆਜ਼ ਦੇ ਨਾਮ ਉਤੇ ਭਾਰੀ ਰਕਮ ਵਸੂਲੀ ਜਾਵੇਗੀ।

ਇਸ ਬਿੱਲ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਚੁਕੰਨੇ ਰਹਿਣ ਵਾਸਤੇ ਸਾਵਧਾਨ ਕਰ ਦਿੱਤਾ ਗਿਆ ਹੈ। 6 ਦਸੰਬਰ ਨੂੰ ਸੰਸਦ ਵਿਚ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਸਬੰਧੀ ਬਿਲ ਪੇਸ਼ ਕੀਤਾ ਜਾਵੇਗਾ। ਅਗਰ ਇਹ ਬਿੱਲ ਬਿਨਾਂ ਵਿਰੋਧ ਕੀਤੇ ਪਾਸ ਹੋ ਗਿਆ ਤਾਂ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਹੋਣ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਦਾ ਰੋਜ਼ਗਾਰ ਵੀ ਪ੍ਰਭਾਵਤ ਹੋਵੇਗਾ। ਜਿਸ ਵਾਸਤੇ ਸਾਰੇ ਦੇਸ਼ ਦੇ ਲੋਕਾਂ ਨੂੰ ਅੰਦੋਲਨ ਕਰਨ ਦੀ ਜ਼ਰੂਰਤ ਹੈ ਅਤੇ ਇੱਕਜੁਟ ਹੋਕੇ ਸੰਘਰਸ਼ ਕਰਨਾ ਚਾਹੀਦਾ ਹੈ।

ਇਹ ਸ਼ਬਦ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਆਖੇ ਗਏ ਹਨ। ਜਿਨ੍ਹਾਂ ਵੱਲੋਂ ਇਸ ਬਿਲ ਨੂੰ ਰੋਕੇ ਜਾਣ ਵਾਸਤੇ ਦੇਸ਼ ਵਿਆਪੀ ਅੰਦੋਲਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਟਵੀਟ ਕਰਕੇ ਆਖਿਆ ਗਿਆ ਹੈ ਕੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨ ਹੋ ਜਾਣਾ ਚਾਹੀਦਾ ਹੈ। ਕਿਉਂਕਿ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਲੰਮਾ ਸਮਾਂ ਸੰਘਰਸ਼ ਕਰਨਾ ਪਿਆ ਹੈ, ਤੇ ਇਹ ਮਸਲਾ ਅੰਦੋਲਨ ਤੋਂ ਬਿਨਾਂ ਖਤਮ ਨਹੀਂ ਹੋਇਆ।



error: Content is protected !!