BREAKING NEWS
Search

ਪੰਜਾਬ ਚ ਇਥੇ ਚੜਦੀ ਜਵਾਨੀ ਚ ਹੀ ਮੁੰਡੇ ਨੂੰ ਲੈ ਗਈ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਮੌਸਮ ਵਿੱਚ ਤਬਦੀਲੀ ਹੋ ਰਹੀ ਹੈ ਉੱਥੇ ਵਾਪਰਦੇ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇੱਥੇ ਹੁਣ ਸਰਦੀਆਂ ਦੇ ਮੌਸਮ ਵਿੱਚ ਧੁੰਦ ਪੈਣ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵੀ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿੱਥੇ ਇਕ ਇਨਸਾਨ ਦੀ ਗਲਤੀ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਉਸ ਗਲਤੀ ਦਾ ਖਮਿਆਜਾ ਭੁਗਤਣਾ ਪੈਂਦਾ ਹੈ। ਵੱਖ-ਵੱਖ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਵਿੱਚ ਇੱਥੇ ਚੜ੍ਹਦੀ ਜਵਾਨੀ ਵਿੱਚ ਮੁੰਡੇ ਦੀ ਇਸ ਤਰ੍ਹਾਂ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਲੁਧਿਆਣਾ ਰੋਡ ਤੇ ਤਲਵੰਡੀ ਭਾਈ ਕੇ ਵਿੱਚ ਇੱਕ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ,ਜਿਸ ਕਾਰਨ ਇਕ ਨੌਜਵਾਨ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ, ਦੱਸਿਆ ਗਿਆ ਹੈ ਕਿ ਇਹ ਨੌਜਵਾਨ ਬੱਸ ਚਾਲਕ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਜੇ ਆਰ ਕੰਪਨੀ ਲੁਧਿਆਣਾ ਦੀ ਬੱਸ ਫਿਰੋਜ਼ਪੁਰ ਤੋਂ ਲੁਧਿਆਣਾ ਹੁੰਦੀ ਹੋਈ ਅਨੰਦਪੁਰ ਸਾਹਿਬ ਜਾਣੀ ਸੀ।

ਜਿੱਥੇ ਇਹ ਬੱਸ ਸਵੇਰ ਦੇ ਸਮੇਂ ਫਿਰੋਜ਼ਪੁਰ ਤੋਂ ਚੱਲੀ ਸੀ। ਜਿਸ ਵਿੱਚ ਤਕਰੀਬਨ 30 ਤੋਂ 40 ਸਵਾਰੀਆਂ ਸਵਾਰ ਸਨ। ਜਿਸ ਸਮੇਂ ਇਹ ਤਲਵੰਡੀ ਭਾਈ ਵਿੱਚ ਫੰਨਇਜ਼ ਲੈਂਡ ਦੇ ਸਾਹਮਣੇ ਪਹੁੰਚੀ ਤਾਂ ਅਚਾਨਕ ਹੀ ਬੱਸ ਬੇਕਾਬੂ ਹੋ ਗਈ ਅਤੇ ਜਿਸ ਕਾਰਨ ਬੱਸ ਦੀ ਟੱਕਰ ਇਕ ਦਰਖਤ ਨਾਲ ਹੋ ਗਈ, ਜਿਸ ਤੋਂ ਪਿਛੋਂ ਇਹ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਵੜੀ। ਇਸ ਹਾਦਸੇ ਨਾਲ ਜਿੱਥੇ ਤਿੰਨ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਮੋਗਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਓਥੇ ਹੀ ਹਾਦਸੇ ਵਿੱਚ ਬੱਸ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਅਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਰਣੀਆਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!