BREAKING NEWS
Search

ਕੁੜੀ ਨੇ ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੀਤਾ ਡਾਂਸ ਅਤੇ ਵੀਡੀਓ ਬਣਾਈ – ਸੰਗਤਾਂ ਗੁੱਸੇ ਅਤੇ ਰੋਸ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸੋਸ਼ਲ ਮੀਡੀਆ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ ਕਈ ਵਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਅੱਜ ਦੇ ਦੌਰ ਵਿਚ ਜਿੱਥੇ ਹਰ ਇਨਸਾਨ ਵੱਲੋਂ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾਂਦਾ ਹੈ, ਉੱਥੇ ਹੀ ਅਗਰ ਸੋਸ਼ਲ ਮੀਡੀਆ ਦੇ ਫਾਇਦੇ ਹਨ ਤਾਂ ਉਸ ਦੇ ਨੁਕਸਾਨ ਵੀ ਹਨ। ਕੁਝ ਲੋਕਾਂ ਵੱਲੋਂ ਵਾਹ-ਵਾਹ ਖੱਟਣ ਦੀ ਖ਼ਾਤਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਦੇ ਨਤੀਜੇ ਆਉਣ ਵਾਲੇ ਭਿਆਨਕ ਸਾਬਤ ਹੁੰਦੇ ਹਨ।

ਉਨ੍ਹਾਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਉਨ੍ਹਾਂ ਨੂੰ ਮਾਫੀ ਤਕ ਵੀ ਮੰਗਣੀ ਪੈਦੀ ਹੈ। ਬੀਤੇ ਦਿਨੀਂ ਜਿੱਥੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਵਿੱਚ ਇਕ ਲੜਕੀ ਵੱਲੋਂ ਨੰਗੇ ਸਿਰ ਫੋਟੋਆਂ ਖਿਚਵਾਈਆਂ ਗਈਆਂ ਸਨ ਜਿਸ ਕਾਰਨ ਕਾਫੀ ਵਿਵਾਦ ਪੈਦਾ ਹੋ ਗਿਆ ਸੀ। ਹੁਣ ਇੱਥੇ ਕੁੜੀ ਵੱਲੋਂ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਡਾਂਸ ਕੀਤੇ ਜਾਣ ਦੀ ਵੀਡੀਓ ਨੂੰ ਵੇਖ ਕੇ ਸੰਗਤਾਂ ਵਿਚ ਗੁੱਸਾ ਅਤੇ ਰੋਸ ਦੀ ਲਹਿਰ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਦਰਬਾਰ ਸਾਹਿਬ ਤੋਂ ਸਾਹਮਣੇ ਆਈ ਹੈ।

ਜਿੱਥੇ ਇਕ ਲੜਕੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਡਿਉੜੀ ਵਿੱਚ ਇੱਕ ਪਾਸੇ ਡਾਂਸ ਕਰਕੇ ਅਤੇ ਉਸ ਦੀ ਮਿਕਸਿੰਗ ਕਰਕੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਹੈ, ਜੋ ਕਿ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋਈ ਹੈ ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਭਾਰੀ ਗਿਣਤੀ ਵਿੱਚ ਸ਼ਰਧਾਲੂ ਰੋਜ਼ਾਨਾ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਨਤਮਸਤਕ ਹੁੰਦੇ ਹਨ। ਜਿਨ੍ਹਾਂ ਵਿੱਚ ਅਥਾਹ ਸ਼ਰਧਾ ਹੁੰਦੀ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ।

ਕੁਝ ਲੋਕਾਂ ਵੱਲੋਂ ਪਵਿੱਤਰ ਜਗ੍ਹਾ ਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ। ਉੱਥੇ ਹੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਜਿਥੇ ਵੱਡੀ ਗਿਣਤੀ ਵਿੱਚ ਸੇਵਾਦਾਰ ਮੌਜੂਦ ਹੁੰਦੇ ਹਨ, ਉਥੇ ਹੀ ਉਨ੍ਹਾਂ ਦੀ ਮੌਜੂਦਗੀ ਵਿੱਚ ਇੱਕ ਅਜਿਹੀ ਘਟਨਾ ਵਾਪਰ ਗਈ ਹੈ। ਪਰ ਸਾਰੇ ਲੋਕ ਇਸ ਗੱਲ ਨੂੰ ਲੈ ਕੇ ਹੈਰਾਨ ਹਨ ਕਿ ਇਸ ਲੜਕੀ ਵੱਲੋਂ ਇਹ ਵੀਡੀਓ ਕਿਸ ਤਰਾਂ ਬਣਾਈ ਗਈ।



error: Content is protected !!