BREAKING NEWS
Search

ਪੰਜਾਬ ਚ ਟੋਲ ਪਲਾਜ਼ੇ ਚਾਲੂ ਹੋਣ ਨੂੰ ਲੈ ਕੇ ਆ ਰਹੀ ਇਹ ਵੱਡੀ ਖਬਰ – ਖਿੱਚੋ ਤਿਆਰੀ ਜੇਬਾਂ ਢਿੱਲੀਆਂ ਕਰਨ ਦੀ

ਆਈ ਤਾਜਾ ਵੱਡੀ ਖਬਰ 

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦੇ ਸਾਰੇ ਲੋਕਾਂ ਵੱਲੋਂ ਇਕਜੁੱਟ ਹੋ ਕੇ ਇਸ ਸੰਘਰਸ਼ ਨੂੰ ਸ਼ੁਰੂ ਕੀਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਜਿਥੇ 3 ਵਿਵਾਦਤ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤੇ ਆਖਿਆ ਗਿਆ ਸੀ ਕਿ ਇਹ ਕਿਸਾਨਾਂ ਦੇ ਹਿੱਤ ਵਿੱਚ ਹਨ ਪਰ ਕਿਸਾਨਾਂ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ। ਇਸ ਲਈ ਕਿ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਟੋਲ ਪਲਾਜਿਆਂ ਨੂੰ ਬੰਦ ਕਰਕੇ ਧਰਨੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ। ਉਥੇ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਵੀ ਠੱਪ ਹੋ ਗਿਆ ਸੀ। ਟੌਲ ਪਲਾਜ਼ਾ ਦੇ ਬੰਦ ਹੋਣ ਨਾਲ ਸਰਕਾਰ ਨੂੰ ਭਾਰੀ ਨੁਕਸਾਨ ਹੋਇਆ ਕਿਉਂਕਿ ਲੋਕਾਂ ਵੱਲੋਂ ਬਿਨਾਂ ਟੌਲ ਟੈਕਸ ਲੰਘਿਆ ਗਿਆ।

ਹੁਣ ਪੰਜਾਬ ਵਿੱਚ ਟੋਲ ਪਲਾਜ਼ਾ ਚਾਲੂ ਹੋਣ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿਤਾ ਗਿਆ ਹੈ। ਉਥੇ ਹੀ ਕਿਸਾਨਾਂ ਵੱਲੋਂ ਕੁੱਝ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਅਜੇ ਇਸ ਮੋਰਚੇ ਨੂੰ ਖਤਮ ਨਹੀਂ ਕੀਤਾ ਗਿਆ ਹੈ। ਪਰ ਹੁਣ ਕਿਸਾਨਾਂ ਵੱਲੋਂ ਸਰਕਾਰ ਵੱਲੋਂ ਅਧਿਕਾਰਤ ਚਿੱਠੀ ਮਿਲਣ ਮਗਰੋਂ ਇਸ ਮੋਰਚੇ ਨੂੰ ਖਤਮ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 9 ਦਸੰਬਰ ਸ਼ਾਮ ਸਾਢੇ ਪੰਜ ਵਜੇ ਕੀਤੀ ਜਾ ਰਹੀ ਹੈ।

ਜਿਸ ਵਿੱਚ ਇਸ ਜਿੱਤ ਵਾਸਤੇ ਫਤਹਿ ਅਰਦਾਸ ਸਿੰਘੂ ਬਾਰਡਰ ਦੀ ਸਟੇਜ ਤੋਂ ਕੀਤੀ ਜਾਵੇਗੀ। ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਅੰਦੋਲਨ ਨੂੰ ਮੁਲਤਵੀ ਕਰਨ ਦਾ ਵੱਡਾ ਐਲਾਨ ਨੂੰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਕੀਤਾ ਗਿਆ ਹੈ । ਅਗਰ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਤਾਂ ਅੰਦੋਲਨ ਮੁੜ ਹੋ ਸਕਦਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ , ਦਿੱਲੀ ਦੇ ਬਾਰਡਰਾਂ ਤੋਂ 11 ਦਸੰਬਰ ਨੂੰ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰ ਲੈਣਗੇ।

32 ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ 13 ਦਸੰਬਰ ਨੂੰ ਨਤਮਸਤਕ ਹੋ ਜਾਵੇਗਾ। ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਜਾਵੇਗਾ। ਉੱਥੇ ਹੀ ਪੰਜਾਬ ਵਿੱਚ ਟੋਲ ਪਲਾਜ਼ਿਆਂ ਤੇ ਕਿਸਾਨਾਂ ਦੇ ਸੰਘਰਸ਼ ਨੂੰ ਵੀ 15 ਦਸੰਬਰ ਨੂੰ ਬੰਦ ਕਰ ਦਿੱਤਾ ਜਾਵੇਗਾ। ਉਸ ਦਿਨ ਧਰਨੇ ਖ਼ਤਮ ਹੋਣ ਤੋਂ ਬਾਅਦ ਟੋਲ ਪਲਾਜ਼ਿਆਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਹੁਣ ਟੋਲ-ਟੈਕਸ ਦੇ ਕੇ ਅੱਗੇ ਵਧਣਗੇ ਉਥੇ ਹੀ ਫਾਸਟੈਗ ਰੀਚਾਰਜ ਕਰਵਾਉਣੇ ਪੈ ਰਹੇ ਹਨ।



error: Content is protected !!