BREAKING NEWS
Search

ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ – ਹੋ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਸਾਰਾ ਮਾਹੌਲ ਸਿਆਸਤ ਦੇ ਰੰਗਾਂ ਵਿੱਚ ਰੰਗਿਆ ਹੋਇਆ ਦਿਖਾਈ ਦੇ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਇਸ ਸੰਘਰਸ਼ ਵਿੱਚ ਫਤਹਿ ਹਾਸਿਲ ਕਰ ਲਈ ਹੈ। ਉਥੇ ਹੀ ਹੁਣ ਕਿਸਾਨਾਂ ਵੱਲੋਂ ਮੁੜ ਪੰਜਾਬ ਸਰਕਾਰ ਦੇ ਖਿਲਾਫ ਵੀ ਕਰਜ਼ਾ ਮੁਆਫੀ ਨੂੰ ਲੈ ਕੇ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਾਂਗਰਸ ਸਰਕਾਰ ਕਾਫ਼ੀ ਚਿੰਤਾ ਵਿੱਚ ਨਜ਼ਰ ਆ ਰਹੀ ਹੈ। ਹੁਣ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੇਫ਼ਿਕਰ ਹੋ ਕੇ ਵੱਖ-ਵੱਖ ਚੋਣ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ ਵਿਧਾਇਕਾਂ ਤੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਇਸ ਬਾਰ ਰਾਜਨੀਤੀ ਦੇ ਖੇਤਰ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ।

ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਬਾਰੇ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜਿੱਥੇ ਪੰਜਾਬ ਵਿੱਚ ਕਈ ਰੈਲੀਆਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਆਪਣੇ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਦੇ ਨਾਮ ਵੀ ਐਲਾਨ ਕੀਤੇ ਗਏ ਹਨ। ਉਥੇ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ।

ਜਿਸ ਵਿੱਚ ਬਹੁਤ ਸਾਰੇ ਨਾਮ ਸ਼ਾਮਲ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੱਧੂ ਨੂੰ ਵੀ ਸ਼ਾਮਲ ਕੀਤਾ ਗਿਆ। ਜਿੱਥੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਜਿੱਥੇ ਉਹ ਪਿਛਲੇ ਛੇ ਮਹੀਨਿਆਂ ਤੋਂ ਹਲਕਾ ਇੰਚਾਰਜ ਦੇ ਤੌਰ ਤੇ ਆਪਣੀਆਂ ਸੇਵਾਵਾਂ ਦੇ ਰਨਾਮ ਦਾ ਐਲਾਨ ਹੁੰਦੇ ਹੀ ਪਾਰਟੀ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਦਫ਼ਤਰ ਵਿੱਚ ਪਹੁੰਚ ਕੇ ਖੁਸ਼ੀ ਸਾਂਝੀ ਕੀਤੀ ਗਈ ਹੈ। ਜਿੱਥੇ ਲੱਡੂ ਵੰਡੇ ਗਏ।

ਉਥੇ ਹੀ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਇਸ ਹਲਕੇ ਤੋਂ ਉਮੀਦਵਾਰ ਬਲਕਾਰ ਸਿੰਘ ਸਿੱਧੂ ਵੱਲੋਂ ਜਿਥੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਉਥੇ ਗੁਰਦੁਆਰਾ ਸਾਹਿਬ ਜਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਹੈ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ ਗਈ। ਉਨ੍ਹਾਂ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਵੱਲੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹਲਕੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਉਨ੍ਹਾਂ ਦੀ ਸੇਵਾ ਕੀਤੀ ਜਾਵੇਗੀ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਗਾਇਕੀ ਖੇਤਰ ਵਿੱਚ ਇੰਨਾ ਪਿਆਰ ਸਤਿਕਾਰ ਦਿੱਤਾ ਗਿਆ ਹੈ ਉਨ੍ਹਾਂ ਨੂੰ ਚੋਣਾਂ ਵਿਚ ਇਸ ਹਲਕੇ ਦੇ ਲੋਕਾਂ ਵੱਲੋਂ ਪਿਆਰ ਦੇ ਕੇ ਜਿੱਤ ਦਿਵਾਈ ਜਾਵੇਗੀ।



error: Content is protected !!