ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚਮਕੌਰ ਸਾਹਿਬ ਨੀਲੋਂ ਮਾਰਗ ‘ਤੇ ਇਕ ਟਰੱਕ ਅਤੇ ਮਹਿੰਦਰਾ ਜੀਪ ਵਿਚਾਲੇ ਟੱਕਰ ਹੋਣ ਨਾਲ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਇਲਾਜ ਦੌਰਾਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਸੰਦੀਪ ਕੁਮਾਰ ਤੋਂ ਇਲਾਵਾ ਰਾਜੇਸ਼ਵਰ ਸਿੰਘ ਅਤੇ ਗੋਪਾਲ ਸਿੰਘ ਦੇ ਰੂਪ ਵਿਚ ਹੋਈ ਹੈ ਅਤੇ ਜ਼ਖਮੀਆਂ ਦੀ ਪਛਾਣ ਅਸ਼ੀਸ਼ ਕੁਮਾਰ ਅਤੇ ਰਕੇਸ਼ ਕੁਮਾਰ ਦੇ ਰੂਪ ਵਿਚ ਹੋਈ ਹੈ। ਇਸ ਸਾਰੇ ਸੋਲਨ ਜ਼ਿਲੇ ਦੇ ਪਿੰਡ ਠਕਰਿਆਨਾ ਦੇ ਨਿਵਾਸੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਬੀਤੀ ਰਾਤ ਹਿਮਾਚਲ ਦੇ ਸੋਲਨ ਜ਼ਿਲੇ ਦੇ ਨਿਵਾਸੀ ਮਹਿੰਦਰਾ ਜੀਪ ਵਿਚ ਲੁਧਿਆਣਾ ਤੋਂ ਡੀ.ਜੀ. ਦਾ ਸਾਮਾਨ ਖਰੀਦ ਕੇ ਲਿਆ ਰਹੇ ਸਨ। ਚਮਕੌਰ ਸਾਹਿਬ ਨੇੜੇ ਰੈਸਟ ਹਾਊਸ ਦੇ ਸਾਹਮਣੇ ਇਨ੍ਹਾਂ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਜੀਪ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਤਾਜਾ ਜਾਣਕਾਰੀ