BREAKING NEWS
Search

ਅਮਰੀਕਾ ਚ ਇਹਨਾਂ ਲੋਕਾਂ ਨੂੰ 5-5 ਹਜਾਰ ਡਾਲਰ ਦੇਣ ਦਾ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪਹਿਲਾਂ ਕਰੋਨਾ ਦੇ ਕਾਰਨ ਸਾਰੀ ਦੁਨੀਆਂ ਵਿਚ ਭਾਰੀ ਤਬਾਹੀ ਹੋਈ। ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਇੱਕ ਤੋਂ ਬਾਅਦ ਇੱਕ ਕੁਦਰਤੀ ਆਫਤਾਂ ਦੇ ਦਸਤਕ ਦੇਣ ਦਾ ਸਿਲਸਿਲਾ ਜਾਰੀ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਦੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ। ਬੀਤੇ ਦਿਨੀਂ ਕੈਨੇਡਾ ਤੇ ਵਿੱਚ ਵੀ ਹੋਈ ਭਾਰੀ ਬਰਸਾਤ ਦੇ ਕਾਰਨ ਹੜ੍ਹ ਆਉਣ ਕਾਰਨ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਤੂਫ਼ਾਨ ਆਉਣ ਦੇ ਕਾਰਨ ਵੀ ਭਾਰੀ ਨੁਕਸਾਨ ਹੋਇਆ ਹੈ ਜਿੱਥੇ ਲੋਕਾਂ ਨੂੰ ਮੁੜ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਅਮਰੀਕਾ ਵਿੱਚ ਇਨ੍ਹਾਂ ਲੋਕਾਂ ਨੂੰ ਪੰਜ-ਪੰਜ ਹਜ਼ਾਰ ਡਾਲਰ ਦੇਣ ਦਾ ਐਲਾਨ ਹੋ ਗਿਆ ਹੈ। ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਵਿੱਚ ਵੀ ਮੌਸਮ ਦੇ ਕਾਰਨ ਭਾਰੀ ਤਬਾਹੀ ਹੋਈ ਹੈ। ਬੀਤੇ ਦਿਨੀਂ ਇਥੇ ਆਏ ਜ਼ਬਰਦਸਤ ਤੂਫ਼ਾਨ ਦੇ ਕਾਰਣ ਅਮਰੀਕਾ ਦੇ ਕਈ ਖੇਤਰਾਂ ਵਿਚ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ਗੁਜ਼ਾਰਾ ਕਰਨਾ ਪੈ ਰਿਹਾ ਹੈ। ਮੌਸਮ ਦੀ ਖਰਾਬੀ ਕਾਰਨ ਉਥੇ ਰਾਹਤ ਟੀਮਾਂ ਨੂੰ ਵੀ ਭੇਜਿਆ ਨਹੀਂ ਜਾ ਸਕਦਾ। ਉਥੇ ਹੀ ਇਨ੍ਹਾਂ ਖੇਤਰਾਂ ਦੇ ਲੋਕ ਬਿਨਾਂ ਬਿਜਲੀ ਤੋਂ ਜਿੰਦਗੀ ਕੱਟਣ ਲਈ ਮਜ਼ਬੂਰ ਹਨ।

ਅਮਰੀਕਾ ਦੇ ਪੰਜ ਰਾਜਾਂ ਵਿਚ ਇਸ ਖ਼ਤਰਨਾਕ ਤੂਫ਼ਾਨ ਨੇ ਦਸਤਕ ਦਿੱਤੀ ਹੈ। ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਬਾਹੀ ਬਾਰੇ ਜਾਣਕਾਰੀ ਦਿੰਦੇ ਹੋਏ ਦੇ ਗਵਰਨਰ ਕੈਟੁਕੀ ਬੇਸ਼ੀਅਰ ਨੇ ਦੱਸਿਆ ਹੈ, ਕਿ ਇਸ ਖ਼ਤਰਨਾਕ ਤੂਫ਼ਾਨ ਦੇ ਕਾਰਣ ਕੈਂਟੁਕੀ ਸੂਬੇ ਵਿੱਚ ਸਭ ਤੋਂ ਵਧੇਰੇ ਤਬਾਹੀ ਹੋਈ ਹੈ। ਜਿੱਥੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਤਬਾਹੀ ਕਾਰਨ 74 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਹਨਾਂ ਮੌਤਾਂ ਦੀ ਅਸਲ ਗਿਣਤੀ ਦਾ ਪਤਾ ਲਗਾ ਕੇ ਦੱਸਿਆ ਜਾ ਸਕਦਾ ਹੈ। ਕਿਉਂਕਿ 5 ਤੋਂ 86 ਸਾਲ ਤੱਕ ਦੀ ਉਮਰ ਵਰਗ ਦੇ ਲੋਕਾਂ ਦੀ ਹੋਈ ਮੌਤ ਦੀ ਗਿਣਤੀ ਹੋਰ ਵਧ ਸਕਦੀ ਹੈ ਉੱਥੇ ਹੀ ਸਰਕਾਰ ਵੱਲੋਂ ਇਸ ਕੁਦਰਤੀ ਆਫਤ ਦੇ ਕਾਰਨ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਨੂੰ ਪੰਜ ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਾਂ ਜੋ ਇਨ੍ਹਾਂ ਲੋਕਾਂ ਨੂੰ ਸਪੁਰਦ-ਏ-ਖ਼ਾਕ ਕੀਤਾ ਜਾਵੇ।



error: Content is protected !!